ਨਾਭਾ ਦੇ ਸਰਕਾਰੀ ਕਾਲਜ ’ਚ ਵਿਦਿਆਰਥਣ ਨਾਲ ਸਮੂਹਿਕ ਜਬਰ-ਜ਼ਿਨਾਹ, 3 ਨੌਜਵਾਨਾਂ ਨੇ ਬਣਾਇਆ ਹਵਸ ਦਾ ਸ਼ਿਕਾਰ

Wednesday, Apr 10, 2024 - 06:01 AM (IST)

ਨਾਭਾ ਦੇ ਸਰਕਾਰੀ ਕਾਲਜ ’ਚ ਵਿਦਿਆਰਥਣ ਨਾਲ ਸਮੂਹਿਕ ਜਬਰ-ਜ਼ਿਨਾਹ, 3 ਨੌਜਵਾਨਾਂ ਨੇ ਬਣਾਇਆ ਹਵਸ ਦਾ ਸ਼ਿਕਾਰ

ਨਾਭਾ (ਖੁਰਾਣਾ, ਭੂਪਾ)– ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ’ਚ ਪਡ਼੍ਹਦੀ ਬੀ. ਏ. ਪਹਿਲਾ ਸਾਲ ਦੀ ਵਿਦਿਆਰਥਣ ਨੇ 3 ਨੌਜਵਾਨਾਂ ’ਤੇ ਗੈਂਗਰੇਪ ਦੇ ਦੋਸ਼ ਲਗਾਏ ਹਨ। ਘਟਨਾ ਪ੍ਰਿੰਸੀਪਲ ਦਫ਼ਤਰ ਦੇ ਉੱਪਰ ਬਣੇ ਕਮਰੇ ’ਚ ਵਾਪਰੀ ਦੱਸੀ ਜਾ ਰਹੀ ਹੈ। ਭਾਵੇਂ ਇਹ ਘਟਨਾ 27 ਮਾਰਚ ਦੀ ਦੱਸੀ ਜਾ ਰਹੀ ਹੈ ਪਰ ਪੀਡ਼ਤ ਲਡ਼ਕੀ ਨੇ ਇਸ ਦੀ ਸ਼ਿਕਾਇਤ ਨਾਭਾ ਕੋਤਵਾਲੀ ਪੁਲਸ ਨੂੰ 8 ਅਪ੍ਰੈਲ ਨੂੰ ਦਿੱਤੀ। ਪੁਲਸ ਨੇ 3 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ 2 ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ 1 ਅਜੇ ਫਰਾਰ ਹੈ।

ਨਾਭਾ ਕੋਤਵਾਲੀ ਦੇ ਇੰਚਾਰਜ ਗੁਰਪ੍ਰੀਤ ਸਿੰਘ ਸਮਰਾਓ ਨੇ ਦੱਸਿਆ ਕਿ ਸਰਕਾਰੀ ਰਿਪੁਦਮਨ ਕਾਲਜ ’ਚ ਪਡ਼੍ਹਦੀ ਬੀ. ਏ. ਫਰਸਟ ਯੀਅਰ ਦੀ ਵਿਦਿਆਰਥਣ ਨਾਲ 3 ਨੌਜਵਾਨਾਂ ਵਲੋਂ ਪ੍ਰਿੰਸੀਪਲ ਦਫ਼ਤਰ ਦੇ ਉੱਪਰ ਬਣੇ ਕਮਰੇ ’ਚ ਸਮੂਹਿਕ ਜਬਰ-ਜ਼ਿਨਾਹ ਦੀ ਘਟਨਾ ਸਾਹਮਣੇ ਆਈ ਹੈ। ਪੀਡ਼ਤ ਲਡ਼ਕੀ ਵਲੋਂ ਸ਼ਿਕਾਇਤ ਲਿਖਾਈ ਗਈ ਸੀ ਕਿ 3 ਨੌਜਵਾਨਾਂ ਵਲੋਂ ਕਾਲਜ ’ਚ ਉਸ ਨਾਲ ਸਮੂਹਿਕ ਜਬਰ-ਜ਼ਿਨਾਹ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਸਾਬਕਾ ਮੰਤਰੀ ਦੇ ਪੁੱਤਰ ਨੂੰ ਚਿੱਟੇ ਸਣੇ ਕੀਤਾ ਗਿਆ ਗ੍ਰਿਫ਼ਤਾਰ

ਅੱਜ ਲਡ਼ਕੀ ਦਾ ਮੈਡੀਕਲ ਕਰਵਾ ਕੇ 3 ਮੁਲਜ਼ਮਾਂ ਖ਼ਿਲਾਫ਼ ਧਾਰਾ 376 ਡੀ, 506 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਕੇਸ ਦੇ ਮੁੱਖ ਸਰਗਣਾ ਦਵਿੰਦਰ ਸਿੰਘ ਤੇ ਉਸ ਦੇ ਸਾਥੀ ਰਵੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਤੀਜਾ ਵੀ ਜਲਦ ਪੁਲਸ ਦੀ ਗ੍ਰਿਫ਼ਤ ’ਚ ਹੋਵੇਗਾ। ਗ੍ਰਿਫ਼ਤਾਰ ਮੁਲਜ਼ਮਾਂ ਦੇ ਰਿਮਾਂਡ ਤੋਂ ਬਾਅਦ ਹੋਰ ਤੱਥ ਵੀ ਸਾਹਮਣੇ ਆ ਸਕਦੇ ਹਨ।

ਕਾਲਜ ’ਚ ਇਸ ਤਰ੍ਹਾਂ ਦੀ ਕੋਈ ਘਟਨਾ ਨਹੀਂ ਵਾਪਰੀ : ਪ੍ਰਿੰਸੀਪਲ ਹਰਤੇਜ ਕੌਰ ਬੱਲ
ਦੂਜੇ ਪਾਸੇ ਸਰਕਾਰੀ ਰਿਪੁਦਮਨ ਕਾਲਜ ਦੀ ਪ੍ਰਿੰਸੀਪਲ ਹਰਤੇਜ ਕੌਰ ਬੱਲ ਨੇ ਕਿਹਾ ਕਿ ਗੈਂਗਰੇਪ ਦੀ ਘਟਨਾ ਬਾਰੇ ਸਾਨੂੰ ਕੁਝ ਨਹੀਂ ਪਤਾ। ਸਾਡੇ ਕਾਲਜ ’ਚ ਇਸ ਤਰ੍ਹਾਂ ਦੀ ਕੋਈ ਗੱਲ ਸਾਹਮਣੇ ਨਹੀਂ ਆਈ ਹੈ। ਸਾਨੂੰ ਕਿਸੇ ਵਲੋਂ ਕੋਈ ਸ਼ਿਕਾਇਤ ਵੀ ਨਹੀਂ ਕੀਤੀ ਗਈ, ਜਦਕਿ ਕਾਲਜ ’ਚ ਸੀ. ਸੀ. ਟੀ. ਵੀ. ਕੈਮਰੇ ਵੀ ਲੱਗੇ ਹੋਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News