ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2 ਮੁਲਜ਼ਮ ਗ੍ਰਿਫ਼ਤਾਰ

Friday, Jul 31, 2026 - 12:21 PM (IST)

ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2 ਮੁਲਜ਼ਮ ਗ੍ਰਿਫ਼ਤਾਰ

ਸ਼ਾਹਕੋਟ/ਮਲਸੀਆਂ (ਅਰਸ਼ਦੀਪ)- ਲੋਹੀਆਂ ਖ਼ਾਸ ਦੀ ਪੁਲਸ ਵੱਲੋਂ ਤੇਜ਼ਧਾਰ ਮਾਰੂ ਹਥਿਆਰਾਂ ਨਾਲ ਲੁੱਟਾਂ ਖੋਹਾਂ ਅਤੇ ਚੋਰੀ ਕਰਨ ਵਾਲੇ ਇੰਟਰ ਡਿਸਟਿਕਟ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਪੁਲਸ ਨੇ ਕੁੱਲ੍ਹ 26 ਲੁੱਟਾਂ/ਖੋਹਾਂ ਦੀਆਂ ਵਾਰਦਾਤਾਂ ਨੂੰ ਟਰੇਸ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।  ਹਰਵਿੰਦਰ ਸਿੰਘ ਵਿਰਕ, ਪੀ. ਪੀ. ਐੱਸ. ਸੀਨੀਅਰ ਪੁਲਸ ਕਪਤਾਨ, ਜਲੰਧਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਦੇ ਭੈੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਵਿਨੀਤ ਅਹਿਲਾਵਤ ਆਈ. ਪੀ. ਐੱਸ. ਪੁਲਸ ਕਪਤਾਨ ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਹਦਾਇਤ 'ਤੇ ਸਰਵਨ ਸਿੰਘ ਬੱਲ ਪੀ. ਪੀ. ਐੱਸ. ਉੱਪ ਪੁਲਸ ਕਪਤਾਨ ਸਬ ਡਿਵੀਜ਼ਨ ਸ਼ਾਹਕੋਟ ਦੀ ਅਗਵਾਈ ਹੇਠ ਐੱਸ. ਆਈ. ਸੁਖਜਿੰਦਰ ਸਿੰਘ ਖਹਿਰਾ ਮੁੱਖ ਅਫ਼ਸਰ ਥਾਣਾ ਲੋਹੀਆਂ ਦੀ ਟੀਮ ਵੱਲੋਂ ਮਿਤੀ 29-07-2020 ਨੂੰ ਲੁੱਟਾਂ-ਖੋਹਾਂ ਅਤੇ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕਰਕੇ ਕੁੱਲ੍ਹ 20 ਵਾਰਦਾਤਾਂ ਟਰੇਸ ਕਰਨ 'ਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ।

ਇਹ ਵੀ ਪੜ੍ਹੋ: ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ

ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸਰਵਨ ਸਿੰਘ ਬੱਲ, ਪੀ. ਪੀ. ਐੱਸ. ਉੱਪ ਪੁਲਸ ਕਪਤਾਨ ਸਬ ਡਿਵੀਜ਼ਨ ਸ਼ਾਹਕੋਟ ਜ਼ਿਲ੍ਹਾ ਜਲੰਧਰ ਦਿਹਾਤੀ ਨੇ ਦੱਸਿਆ ਕਿ ਐੱਸ. ਆਈ. ਸੁਖਜਿੰਦਰ ਸਿੰਘ ਖਹਿਰਾ ਮੁੱਖ ਅਫ਼ਸਰ ਥਾਣਾ ਲੋਹੀਆਂ ਨੇ ਸਮੇਤ ਪੁਲਸ ਪਾਰਟੀ ਨਾਲ ਪਿੰਡ ਸੀਚੇਵਾਲ ਦੇ ਸ਼ਮਸ਼ਾਨ ਘਾਟ ਨੇੜੇ ਨਾਕਾਬੰਦੀ ਕੀਤੀ ਹੋਈ ਸੀ।  ਇਸ ਦੌਰਾਨ ਸ਼ਮਸ਼ਾਨ ਘਾਟ ਦੇ ਬਾਹਰ ਗੈਟ ਦੇ ਪਾਸ ਖੜ੍ਹੇ ਸਚਦੇਵ ਸਿੰਘ ਉਰਫ਼ ਸੱਚ ਪੁੱਤਰ ਬਲਵੰਤ ਸਿੰਘ ਵਾਸੀ ਸੀਚੇਵਾਲ ਥਾਣਾ ਲੋਹੀਆਂ ਜ਼ਿਲ੍ਹਾ ਜਲੰਧਰ, ਹਰਮਨਜੀਤ ਸਿੰਘ ਉਰਫ਼ ਹੰਮਾ ਪੁੱਤਰ ਗੁਰਦਿਆਲ ਸਿੰਘ ਵਾਸੀ ਬਾਦਸ਼ਾਹਪੁਰ ਥਾਣਾ ਲੋਹੀਆਂ ਜ਼ਿਲ੍ਹਾ ਜਲੰਧਰ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਪਾਸੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਇਨ੍ਹਾਂ ਦੋਨਾਂ ਪਾਸੋ ਚੋਰੀ ਕੀਤਾ ਕੁੱਲ 2 ਮੋਟਰਸਾਈਕਲ, 2 ਦਾਤਰ ਅਤੇ 30 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ। 

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ ਹੋਣਾ ਸੀ ਵਿਆਹ

ਇਨ੍ਹਾਂ ਖ਼ਿਲਾਫ਼ ਮੁਕੱਦਮਾ ਨੰਬਰ ਥਾਣਾ ਲੋਹੀਆਂ ਵਿਖੇ ਮੁੱਕਦਮਾ ਦਰਜ ਕੀਤਾ ਗਿਆ ਹੈ। ਪੁੱਛਗਿੱਛ ਦੋਸ਼ੀਆਂ ਨੇ ਦੱਸਿਆ ਕਿ ਪਿੰਡ ਸੀਚੇਵਾਲ 'ਚ ਕੁੱਲ੍ਹ 4 ਵਾਰਦਾਤਾਂ, ਥਾਣਾ ਲੋਹੀਆਂ ਦੇ ਏਰੀਆ 'ਚ 5 ਵਾਰਦਾਤਾਂ, ਥਾਣਾ ਸਦਰ ਨਕੋਦਰ ਦੇ ਏਰੀਆ 'ਚ 1 ਵਾਰਦਾਤ, ਥਾਣਾ ਸ਼ਾਹਕੋਟ/ਮਲਸੀਆਂ ਖੇਤਰ 'ਚ 10 ਵਾਰਦਾਤਾਂ ਅਤੇ ਥਾਣਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ 'ਚ ਡੱਲਾ ਅਤੇ ਪਵਿੱਤਰ ਵੇਈਂ ਦੇ ਕੰਢੇ ਖੇਤਰ ਵਿਚ 6 ਵਾਰਦਾਤਾਂ ਕੁੱਲ੍ਹ 26 ਵਾਰਦਾਤਾਂ ਕੀਤੀਆਂ ਗਈਆਂ ਹਨ। ਦੋਵੇਂ ਦੋਸ਼ੀਆਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਉਥੇ ਹੀ ਪੁੱਛਗਿੱਛ ਦੌਰਾਨ ਪੁਲਸ ਨੂੰ ਹੋਰ ਵਾਰਦਾਤਾਂ ਦੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News