ਪੰਜਾਬ ''ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ

Thursday, Sep 03, 2026 - 03:28 PM (IST)

ਪੰਜਾਬ ''ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ

ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਇੱਕ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ, 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 8 ਗੈਰ-ਕਾਨੂੰਨੀ .30 ਬੋਰ ਪਿਸਤੌਲ ਤੇ 103 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਐਕਸ 'ਤੇ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ- ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ

ਡੀ. ਜੀ. ਪੀ.  ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਕਥਿਤ ਤੌਰ 'ਤੇ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਅਪਰਾਧਿਕ ਤੱਤਾਂ ਨੂੰ ਗੈਰ-ਕਾਨੂੰਨੀ ਵਿਦੇਸ਼ੀ ਬਣੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਨ ਅਤੇ ਸਪਲਾਈ ਕਰਨ ਵਿੱਚ ਸ਼ਾਮਲ ਸਨ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਟਵਾਰੀਆਂ ਦੇ ਹੋਏ ਤਬਾਦਲੇ

ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ਼ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਐਫ.ਆਈ.ਆਰ.ਦਰਜ ਕੀਤੀ ਗਈ ਹੈ। ਪੁਲਸ ਵੱਲੋਂ ਪਿਛਲੇ ਅਤੇ ਅਗਲੇ ਸਬੰਧਾਂ ਨੂੰ ਸਥਾਪਤ ਕਰਨ, ਸਰਹੱਦ ਪਾਰ ਸਬੰਧਾਂ ਦੀ ਪੁਸ਼ਟੀ ਕਰਨ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ  ਜਾਂਚ ਜਾਰੀ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Shivani Bassan

Content Editor

Related News