ਪਟਿਆਲਾ ’ਚ ਖ਼ਤਰਨਾਕ ਗੈਂਗ ਗ੍ਰਿਫ਼ਤਾਰ, ਟਾਰਗੇਟ ’ਤੇ ਸੀ ਜਲੰਧਰ-ਲੁਧਿਆਣਾ

Saturday, Feb 10, 2024 - 06:40 PM (IST)

ਪਟਿਆਲਾ ’ਚ ਖ਼ਤਰਨਾਕ ਗੈਂਗ ਗ੍ਰਿਫ਼ਤਾਰ, ਟਾਰਗੇਟ ’ਤੇ ਸੀ ਜਲੰਧਰ-ਲੁਧਿਆਣਾ

ਪਟਿਆਲਾ : ਪਟਿਆਲਾ ਪੁਲਸ ਨੇ ਇਕ ਅੰਤਰਰਾਜੀ ਲੁਟੇਰਾ ਗਿਰੋਹ ਦਾ ਪਰਦਾਫਾਸ਼ ਕਰਦਿਆਂ ਰਾਜਪੁਰਾ ਹਾਈਵੇਅ ਤੋਂ ਪੰਜ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਨਵੀਂ ਦਿੱਲੀ ਵਿਚ ਧਾਰਾ 307, 395, 392, 382, ​​379 ਆਈ. ਪੀ. ਸੀ. ਅਤੇ ਅਸਲਾ ਐਕਟ ਤਹਿਤ 20 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਮੁਲਜ਼ਮਾਂ ਕੋਲੋਂ ਇਕ ਗੱਡੀ, ਤਿੰਨ ਪਿਸਤੌਲ ਅਤੇ 20 ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤਾ ਹੈ। ਡੀ. ਜੀ. ਪੀ. ਨੇ ਆਖਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਯੋਜਨਾ ਲੁਧਿਆਣਾ ਅਤੇ ਜਲੰਧਰ ਵਿਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਸੀ। ਮੁਲਜ਼ਮਾਂ ਖ਼ਿਲਾਫ਼ ਰਾਜਪੁਰਾ ਵਿਚ ਧਾਰਾ 382, ​​399, 473 ਆਈ. ਪੀ. ਸੀ. ਅਤੇ 25(6) ਆਰਮਜ਼ ਐਕਟ ਸੋਧ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਚੰਗੀ ਖ਼ਬਰ, ਸੂਬਾ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News