ਗੈਂਗਵਾਰ ਨਾਲ ਦਹਿਲਿਆ ਲਹਿਰਾ ਮੁਹੱਬਤ, ਗੁਰਦੁਆਰਾ ਸਾਹਿਬ ਦੇ ਬਾਹਰ ਦੋ ਨੌਜਵਾਨਾਂ ਦਾ ਗੋਲ਼ੀਆਂ ਮਾਰ ਕੇ ਕਤਲ

Wednesday, Jan 12, 2022 - 06:32 PM (IST)

ਗੈਂਗਵਾਰ ਨਾਲ ਦਹਿਲਿਆ ਲਹਿਰਾ ਮੁਹੱਬਤ, ਗੁਰਦੁਆਰਾ ਸਾਹਿਬ ਦੇ ਬਾਹਰ ਦੋ ਨੌਜਵਾਨਾਂ ਦਾ ਗੋਲ਼ੀਆਂ ਮਾਰ ਕੇ ਕਤਲ

ਬਠਿੰਡਾ/ਲਹਿਰਾ ਮੁਹੱਬਤ (ਮਨੀਸ਼) : ਅੱਜ ਪਿੰਡ ਲਹਿਰਾ ਖਾਨਾ ਵਿਖੇ ਦੁਪਹਿਰ ਸਮੇਂ ਮਾਹੌਲ ਉਸ ਸਮੇਂ ਗਮਗੀਨ ਹੋ ਗਿਆ ਜਦੋਂ ਦੋ ਨੌਜਵਾਨਾਂ ਉੱਪਰ ਅਣਪਛਾਤੇ ਨੌਜਵਾਨਾਂ ਨੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ। ਭਾਵੇਂ ਇੰਨਾਂ ਨੌਜਵਾਨਾਂ ਨੂੰ ਇਲਾਜ ਲਈ ਆਦੇਸ਼ ਹਸਪਤਾਲ ਲਿਜਾਇਆ ਗਿਆ ਪ੍ਰੰਤੂ ਉਨ੍ਹਾਂ ਨੇ ਦਮ ਤੋੜ ਦਿੱਤਾ। ਮ੍ਰਿਤਕਾਂ ਦੀ ਪਹਿਚਾਣ ਮਨਪ੍ਰੀਤ ਸਿੰਘ ਛੱਲਾ ਸਿੱਧੂ (30) ਪੁੱਤਰ ਸੁਖਦੇਵ ਸਿੰਘ ਵਾਸੀ ਲਹਿਰਾਖਾਨਾ ਅਤੇ ਮਨਪ੍ਰੀਤ ਸਿੰਘ ਵਿੱਕੀ (26) ਪੁੱਤਰ ਗੁਰਸੇਵਕ ਸਿੰਘ ਸਾਬਕਾ ਸਰਪੰਚ ਵਾਸੀ ਲਹਿਰਾ ਬੇਗਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਇੰਨ੍ਹਾਂ ਦੋਵੇਂ ਨੌਜਵਾਨਾਂ ਦਾ ਸੰਬੰਧ ਕੁਲਵੀਰ ਨੁਰੂਆਣਾ ਗਰੁੱਪ ਨਾਲ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਆਨਲਾਈਨ ਵੀਡੀਓ ਸੈਕਸ ਦੀ ਗੰਦੀ ਖੇਡ ’ਚ ਬਰਬਾਦ ਹੋ ਰਹੇ ਨੌਜਵਾਨ, ਬਲੈਕਮੇਲ ਕਰਕੇ ਠੱਗੇ ਜਾ ਰਹੇ ਲੱਖਾਂ ਰੁਪਏ

ਜਾਣਕਾਰੀ ਅਨੁਸਾਰ ਪਿੰਡ ਲਹਿਰਾ ਖਾਨਾ ਦੇ ਰਿਟਾਇਰਡ ਅਧਿਆਪਕ ਸੁਖਵੰਤ ਸਿੰਘ ਦੀ ਪਤਨੀ ਅੰਗਰੇਜ਼ ਕੌਰ ਦਾ ਅੱਜ ਪਿੰਡ ਦੇ ਗੁਰਦੁਆਰਾ ਬਾਬਾ ਵਧਾਵਾ ਸਿੰਘ ਵਿਖੇ ਦੁਪਹਿਰ 1 ਵਜੇ ਭੋਗ ਪਿਆ। ਮਨਪ੍ਰੀਤ ਸਿੰਘ ਛੱਲਾ ਸਿੱਧੂ ਦੀ ਅੰਗਰੇਜ਼ ਕੌਰ ਤਾਈ ਲੱਗਦੀ ਸੀ। ਮਨਪ੍ਰੀਤ ਸਿੰਘ ਛੱਲਾ ਸਿੱਧੂ ਆਪਣੇ ਸਾਥੀਆਂ ਸਮੇਤ ਆਪਣੀ ਤਾਈ ਦੇ ਭੋਗ ’ਤੇ ਆਇਆ ਸੀ ਤਾਂ ਕੁਝ ਸਮੇਂ ਬਾਅਦ ਅਚਾਨਕ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਚੱਲਣ ਦੀ ਆਵਾਜ਼ ਆਈ। ਪਤਾ ਲੱਗਾ ਹੈ ਕਿ ਕੁਝ ਅਣਪਛਾਤੇ ਨੌਜਵਾਨਾਂ ਨੇ ਮਨਪ੍ਰੀਤ ਸਿੰਘ ਛੱਲਾ ਸਿੱਧੂ ਅਤੇ ਮਨਪ੍ਰੀਤ ਸਿੰਘ ਵਿੱਕੀ ਉੱਪਰ ਅੰਨ੍ਹੇਵਾਹ ਗੋਲੀਆਂ ਨਾਲ ਕਾਤਲਨਾਮਾ ਹਮਲਾ ਕਰ ਦਿੱਤਾ, ਜਿਸ ਵਿਚ ਇੰਨਾਂ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ। ਐੱਸ. ਐੱਸ. ਪੀ. ਬਠਿੰਡਾ ਅਜੈ ਮਲੂਜਾ ਨੇ ਆਪਣੀ ਟੀਮ ਘਟਨਾ ਸਥਾਨ ਦਾ ਦੌਰਾ ਕੀਤਾ। ਪੁਲਸ ਟੀਮ ਨੇ ਘਟਨਾ ਦਾ ਜਾਇਜ਼ਾ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਲੋਹੜੀ ਤੋਂ ਪਹਿਲਾਂ ਪਰਿਵਾਰ ’ਚ ਪਏ ਵੈਣ, ਭਿਆਨਕ ਹਾਦਸੇ ’ਚ ਦੋ ਸਕੇ ਭਰਾਵਾਂ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News