ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜੇਲ ’ਚ ਗੈਂਗਵਾਰ, ਰੇਕੀ ਕਰਨ ਵਾਲੇ ਕੇਕੜਾ ’ਤੇ ਬੰਬੀਹਾ ਗਰੁੱਪ ਦਾ ਹਮਲਾ

Sunday, Jun 19, 2022 - 11:10 PM (IST)

ਫਰੀਦਕੋਟ : ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜੇਲਾਂ ਵਿਚ ਗੈਂਗਵਾਰ ਹੋਣੀ ਸ਼ੁਰੂ ਹੋ ਗਈ ਹੈ। ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲੇ ਸੰਦੀਪ ਕੇਕੜਾ ਦੀ ਜੇਲ ਵਿਚ ਦਵਿੰਦਰ ਬੰਬੀਹਾ ਗਰੁੱਪ ਦੇ ਗੈਂਗਸਟਰਾਂ ਵਲੋਂ ਕੁੱਟਮਾਰ ਕੀਤੀ ਗਈ ਹੈ। ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਕਾਲਾਂਵਾਲੀ ਦਾ ਰਹਿਣ ਵਾਲੇ ਕੇਕੜੇ ਨੂੰ ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਦੀ ਜੇਲ ਵਿਚ ਭੇਜਿਆ ਗਿਆ ਸੀ। ਇਥੇ ਪਹਿਲਾਂ ਤੋਂ ਬੰਦ ਬੰਬੀਹਾ ਗੈਂਗ ਦੇ ਗੈਂਗਸਟਰਾਂ ਨੇ ਕੇਕੜਾ ਨੂੰ ਦਬੋਚ ਲਿਆ ਅਤੇ ਉਸ ਦੀ ਕੁੱਟਮਾਰ ਕਰ ਦਿੱਤੀ। ਇਸ ਦੌਰਾਨ ਜੇਲ ਪ੍ਰਸ਼ਾਸਨ ਨੇ ਪਤਾ ਲੱਗਦੇ ਹੀ ਤੁਰੰਤ ਵਿਚ ਪੈ ਕੇ ਬਚਾਅ ਕਰ ਦਿੱਤਾ ਅਤੇ ਕੇਕੜਾ ਨੂੰ ਗੋਇੰਦਵਾਲ ਸਾਹਿਬ ਦੀ ਜੇਲ ਵਿਚ ਸ਼ਿਫਟ ਕਰ ਦਿੱਤਾ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਪੰਜਾਬ ਪੁਲਸ ਦੀ ਸਟੇਟਸ ਰਿਪੋਰਟ ਆਈ ਸਾਹਮਣੇ

ਸੋਸ਼ਲ ਮੀਡੀਆ ’ਤੇ ਲਈ ਬੰਬੀਹਾ ਗੈਂਗ ਨੇ ਲਈ ਜ਼ਿੰਮੇਵਾਰੀ
ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਕੇਕੜਾ ਦੀ ਕੁੱਟਮਾਰ ਦੀ ਜ਼ਿੰਮੇਵਾਰੀ ਲੈਂਦਿਆਂ ਬੰਬੀਹਾ ਗਰੁੱਪ ਨੇ ਕਿਹਾ ਕਿ ਸੰਦੀਪ ਕੇਕੜਾ ਬਾਰੇ ਸਾਰਿਆਂ ਨੂੰ ਪਤਾ ਹੈ। ਇਸ ਘਟੀਆ ਇਨਸਾਨ ਨੇ ਥੋੜ੍ਹੇ ਪੈਸਿਆਂ ਲਈ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ। ਹੁਣ ਇਸ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁਕਤਸਰ ਜੇਲ ਵਿਚ ਭੇਜਿਆ ਗਿਆ ਸੀ। ਉਥੇ ਪਹੁੰਚਣ ’ਤੇ ਭੱਲਾ ਬਠਿੰਡਾ ਅਤੇ ਉਸ ਦੇ ਦੋਸਤਾਂ ਨੇ ਕੇਕੜਾ ਦੀ ਚੰਗੀ ਤਰ੍ਹਾਂ ਕੁੱਟਮਾਰ ਕੀਤੀ ਹੈ। ਬੰਬੀਹਾ ਗੈਂਗ ਨੇ ਆਪਣੀ ਪੋਸਟ ਵਿਚ ਕਿਹਾ ਕਿ ਸੰਦੀਪ ਕੇਕੜਾ ਨੂੰ ਮਾਰਨਾ ਸੀ ਪਰ ਉਹ ਬਚ ਗਿਆ। ਜੇਲ ਪ੍ਰਸ਼ਾਸਨ ਨੇ ਉਸ ਨੂੰ ਆ ਕੇ ਬਚਾਅ ਲਿਆ।

ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਦੇ ਵਕੀਲ ਦਾ ਦੋਸ਼, ਥਰਡ ਡਿਗਰੀ ਇਸਤੇਮਾਲ ਕਰ ਰਹੀ ਪੰਜਾਬ ਪੁਲਸ, ਲਾਰੈਂਸ ਦੀ ਜਾਨ ਨੂੰ ਖ਼ਤਰਾ

ਮੂਸੇਵਾਲਾ ਦੇ ਕਾਤਲਾਂ ਦਾ ਇਹੀ ਹਾਲ ਕਰਾਂਗੇ
ਬੰਬੀਹਾ ਗਰੁੱਪ ਨੇ ਧਮਕੀ ਦਿੱਤੀ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਜੇਲ ਵਿਚ ਆਏਗਾ, ਉਸ ਦੇ ਨਾਲ ਇਹੀ ਸਲੂਕ ਕੀਤਾ ਜਾਵੇਗਾ। ਜੇਲ ਵਿਚ ਜਾਣ ਵਾਲਾ ਕੋਈ ਵੀ ਕਾਤਲ ਬਖਸ਼ਿਆ ਨਹੀਂ ਜਾਵੇਗਾ। ਸਮਾਂ ਆਉਣ ’ਤੇ ਉਨ੍ਹਾਂ ਦਾ ਨੁਕਸਾਨ ਜ਼ਰੂਰ ਕੀਤਾ ਜਾਵੇਗਾ। ਇਕ ਇਕ ਦਾ ਹਿਸਾਬ ਹੋਵੇਗਾ। ਬੰਬੀਹਾ ਗਰੁੱਪ ਨੇ ਅਖੀਰ ਵਿਚ ਸਿੱਧੂ ਮੂਸੇਵਾਲਾ ਨੂੰ ਲੇਜੰਡ ਆਖਿਆ ਹੈ।

ਇਹ ਵੀ ਪੜ੍ਹੋ : ਕੈਨੇਡਾ ਜਾਣ ਲਈ ਸ਼ਾਪਿੰਗ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਫਲਾਈਟ ਤੋਂ ਕੁੱਝ ਦਿਨ ਪਹਿਲਾਂ ਹੋਈ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News