ਪੰਜਾਬ ''ਚ 8 ਮੁੰਡਿਆਂ ਵੱਲੋਂ ਕੁੜੀ ਨਾਲ ਕੀਤੇ ਗਏ ਗੈਂਗਰੇਪ ਦੇ ਮਾਮਲੇ ''ਚ ਐੱਸ. ਐੱਸ. ਪੀ. ਦਾ ਵੱਡਾ ਬਿਆਨ

04/22/2024 2:14:56 PM

ਜਲੰਧਰ  (ਸੁਧੀਰ) : ਐੱਸ. ਐੱਸ. ਪੀ. ਦਿਹਾਤੀ ਅੰਕੁਰ ਗੁਪਤਾ ਨੇ ਦੱਸਿਆ ਕਿ ਨਕੋਦਰ ’ਚ ਨਾਬਾਲਗਾ ਨਾਲ ਹੋਏ ਗੈਂਗ ਰੇਪ ਦੇ ਮਾਮਲੇ ’ਚ ਦਿਹਾਤੀ ਪੁਲਸ ਨੇ ਸਖ਼ਤ ਕਾਰਵਾਈ ਕਰਦੇ ਹੋਏ ਕੁਝ ਸਮੇਂ ’ਚ ਹੀ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਦਿਹਾਤ ਪੁਲਸ ਨੂੰ 19-20 ਦੀ ਰਾਤ ਨੂੰ ਕੰਟਰੋਲ ਰੂਮ ’ਚ ਨਾਬਾਲਗਾ ਨਾਲ ਗੈਂਗ ਰੇਪ ਦੀ ਸੂਚਨਾ ਮਿਲੀ। ਸੂਚਨਾ ਮਿਲਣ ਦੇ ਨਾਲ ਹੀ ਦਿਹਾਤੀ ਪੁਲਸ ਤੁਰੰਤ ਹਰਕਤ ’ਚ ਆਈ ਅਤੇ ਕੁਝ ਹੀ ਸਮੇਂ ਵਿਚ ਮੌਕੇ ’ਤੇ ਪਹੁੰਚੀ ਅਤੇ ਨਾਬਾਲਗਾ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ, ਜਿਸ ਦੇ ਨਾਲ ਹੀ ਪੁਲਸ ਨੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਸਾਰੇ ਮੁਲਜ਼ਮਾਂ ਨੂੰ ਕੁਝ ਸਮੇਂ ’ਚ ਗ੍ਰਿਫਤਾਰ ਕਰ ਲਿਆ।

ਇਹ ਵੀ ਪੜ੍ਹੋ : ਵੱਡੀ ਗੱਡੀ 'ਚ ਆਏ ਮੁੰਡੇ ਦਿਨ-ਦਿਹਾੜੇ ਕਰ ਗਏ ਵੱਡਾ ਕਾਂਡ, ਵਾਰਦਾਤ ਦੀ ਵੀਡੀਓ ਦੇਖ ਨਹੀਂ ਹੋਵੇਗਾ ਯਕੀਨ

ਉਨ੍ਹਾਂ ਇਸ ਘਟਨਾ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਦਿਹਾਤੀ ਪੁਲਸ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਏਗੀ, ਇਸ ਲਈ ਉਨ੍ਹਾਂ ਵੱਲੋਂ ਸਪੈਸ਼ਲ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਫੜੇ ਗਏ ਸਾਰੇ ਮੁਲਜ਼ਮਾਂ ਦੇ ਮੋਬਾਈਲ ਫੋਨ ਦੀ ਕਾਲ ਡਿਟੇਲ ਤੇ ਲੋਕੇਸ਼ਨ ਵੀ ਦਿਹਾਤੀ ਪੁਲਸ ਦੀਆਂ ਟੈਕਨੀਕਲ ਟੀਮਾਂ ਕੱਢਵਾ ਰਹੀਆਂ ਹਨ। ਇਸ ਦੇ ਨਾਲ ਹੀ ਫੋਰੈਂਸਿਕ ਟੀਮਾਂ ਵੀ ਘਟਨਾ ਵਾਲੀ ਥਾਂ ’ਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਸਾਰੇ ਸਬੂਤ ਇਕੱਠੇ ਕਰ ਰਹੀਆਂ ਹਨ ਤਾਂ ਕਿ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾ ਸਕੇ।

ਇਹ ਵੀ ਪੜ੍ਹੋ : ਭਲਵਾਨਾਂ ਦੇ ਘੋਲ 'ਚ ਵਾਪਰਿਆ ਵੱਡਾ ਹਾਦਸਾ, ਛਿੰਝ 'ਚ ਚੋਟੀ ਦੇ ਭਲਵਾਨ ਦੀ ਮੌਤ

ਇਸ ਦੇ ਨਾਲ ਉਨ੍ਹਾਂ ਨੇ ਸਾਫ ਕਿਹਾ ਕਿ ਦਿਹਾਤੀ ਖੇਤਰ ’ਚ ਲਾਅ ਐਂਡ ਆਰਡਰ ਨੂੰ ਹਰ ਹਾਲ ’ਚ ਕਾਇਮ ਰੱਖਿਆ ਜਾਵੇਗਾ ਅਤੇ ਕਾਨੂੰਨ ਦਾ ਉਲੰਘਣ ਕਰਨ ਵਾਲਿਆਂ ਨੂੰ ਕਿਸੇ ਕੀਮਤ ’ਤੇ ਨਹੀਂ ਬਖਸ਼ਿਆ ਜਾਏਗਾ, ਭਾਵੇਂ ਉਹ ਕੋਈ ਵੀ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਜੇ ਕੋਈ ਕਾਨੂੰਨ ਹੱਥ 'ਚ ਲਵੇਗਾ ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। 

ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡਾ ਧਮਾਕਾ, ਇਕ ਹੋਰ ਦਿੱਗਜ ਆਗੂ ਪਾਰਟੀ ਛੱਡ ਹੋਵੇਗਾ ਅਕਾਲੀ ਦਲ 'ਚ ਸ਼ਾਮਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News