ਗ੍ਰੰਥੀ ਨੇ ਸਾਥੀਆਂ ਨਾਲ ਮਿਲ ਕੇ ਨਾਬਾਲਗ ਕੁੜੀ ਨੂੰ ਅਗਵਾ ਕਰਕੇ ਬਣਾਇਆ ਹਵਸ ਦਾ ਸ਼ਿਕਾਰ, ਗ੍ਰਿਫਤਾਰ
Thursday, Jul 13, 2017 - 06:27 PM (IST)

ਮਾਨਸਾ— ਮਾਨਸਾ ਦੇ ਪਿੰਡ ਅਕਲੀਆ ਵਿਚ ਇਕ ਗ੍ਰੰਥੀ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਨਾਬਾਲਗ ਕੁੜੀ ਨੂੰ ਅਗਵਾ ਕਰਕੇ ਗੈਂਗਰੇਪ ਕਰਨ ਦਾ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਪੁਲਸ ਨੇ ਤਿੰਨਾਂ ਮੁਲਜ਼ਮਾਂ ਨੂੰ ਜੇਲ ਵਿਚ ਭੇਜ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਵਿਚ ਕੀਰਤਨ ਵਾਲਾ ਇਕ ਗ੍ਰੰਥੀ ਅਤੇ ਉਸ ਦੇ ਦੋ ਸਾਥੀ ਕੁੜੀ ਨੂੰ ਘਰ ਤੋਂ ਚੁੱਕ ਕੇ ਲੈ ਗਏ ਸਨ ਅਤੇ ਕਈ ਦਿਨ ਰੱਖਣ ਤੋਂ ਬਾਅਦ ਉਸ ਨਾਲ ਬਲਾਤਕਾਰ ਕੀਤਾ। ਇਸ ਦੌਰਾਨ ਕੁੜੀ ਨੂੰ ਵੱਖ-ਵੱਖ ਥਾਵਾਂ 'ਤੇ ਰੱਖਿਆ ਗਿਆ। ਪੁਲਸ ਨੇ ਕੁੜੀ ਅਤੇ ਦੋਸ਼ੀਆਂ ਨੂੰ ਬਰਾਮਦ ਕਰ ਲਿਆ ਹੈ। ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਪੂਰੇ ਮਾਮਲੇ ਵਿਚ ਜੋਗਾ ਪੁਲਸ ਨੇ ਕੁੜੀ ਦੇ ਪਿਤਾ ਦੀ ਸ਼ਿਕਾਇਤ 'ਤੇ ਤਿੰਨ ਦੋਸ਼ੀਆਂ ਦੇ ਖਿਲਾਫ ਮਾਮਲੇ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀਆਂ ਨੇ ਫੜੇ ਜਾਣ 'ਤੇ ਆਪਣੇ ਦੋਸ਼ ਕਬੂਲਦੇ ਹੋਏ ਆਪਣੀ ਗਲਤੀ ਮੰਨੀ ਅਤੇ ਪਛਤਾਵੇ ਦਾ ਪ੍ਰਗਟਾਵਾ ਕੀਤਾ। ਪੀੜਤ ਕੁੜੀਆਂ ਨੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ।