ਅੱਲ੍ਹੜ ਮੁਟਿਆਰ ''ਤੇ ਬੇਈਮਾਨ ਹੋਏ ਦਰਿੰਦਿਆਂ ਨੇ ਟੱਪੀਆਂ ਹੱਦਾਂ, ਅਸ਼ਲੀਲ ਵੀਡੀਓ ਕੀਤੀ ਵਾਇਰਲ

Sunday, Sep 13, 2020 - 09:57 AM (IST)

ਅੱਲ੍ਹੜ ਮੁਟਿਆਰ ''ਤੇ ਬੇਈਮਾਨ ਹੋਏ ਦਰਿੰਦਿਆਂ ਨੇ ਟੱਪੀਆਂ ਹੱਦਾਂ, ਅਸ਼ਲੀਲ ਵੀਡੀਓ ਕੀਤੀ ਵਾਇਰਲ

ਪਟਿਆਲਾ (ਬਲਜਿੰਦਰ) : ਇੱਥੇ ਇਕ ਅੱਲ੍ਹੜ ਮੁਟਿਆਰ 'ਤੇ ਬੇਈਮਾਨ ਹੋਏ ਦਰਿੰਦਿਆਂ ਨੇ ਹੱਦਾਂ ਟੱਪਦਿਆਂ ਪਹਿਲਾਂ ਉਸ ਨਾਲ ਸਮੂਹਿਕ ਜਬਰ-ਜ਼ਿਨਾਹ ਕੀਤਾ ਅਤੇ ਉਸ ਤੋਂ ਬਾਅਦ ਉਸ ਦੀ ਅਸ਼ਲੀਲ ਵੀਡੀਓ ਬਣਾ ਕੇ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਕੁੜੀ ਨੇ ਮੁਲਜ਼ਮਾਂ ਦੀ ਗੱਲ ਨਾ ਮੰਨੀ ਤਾਂ ਬਾਅਦ ’ਚ ਉਨ੍ਹਾਂ ਨੇ ਵੀਡੀਓ ਨੂੰ ਵਾਇਰਲ ਕਰ ਦਿੱਤਾ ਇਸ ਤੋਂ ਤੰਗ ਆਈ ਕੁੜੀ ਨੇ ਥਾਣਾ ਤ੍ਰਿਪੜੀ ਦੀ ਪੁਲਸ ਤੱਕ ਪਹੁੰਚ ਕੀਤੀ।

ਇਹ ਵੀ ਪੜ੍ਹੋ : 'ਸਿੱਖਸ ਫਾਰ ਜਸਟਿਸ' ਵੱਲੋਂ 13 ਨੂੰ ਰੇਲਾਂ ਰੋਕਣ ਦਾ ਸੱਦਾ, ਹਾਈ ਅਲਰਟ 'ਤੇ 'ਪੰਜਾਬ'

ਪੁਲਸ ਨੇ ਇਸ ਮਾਮਲੇ ’ਚ 4 ਵਿਅਕਤੀਆਂ ਖਿਲਾਫ 376 ਡੀ, 6 ਪੋਕਸੋ ਐਕਟ 2012 ਅਤੇ ਆਈ. ਟੀ. ਐਕਟ ਦੀ ਧਾਰਾ 67 ਬੀ ਤਹਿਤ ਕੇਸ ਦਰਜ ਕਰ ਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਐੱਸ. ਐੱਚ. ਓ. ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀਆਂ ’ਚ ਵਿੱਕੀ ਪੁੱਤਰ ਰਣਜੀਤ ਸਿੰਘ, ਰਾਜਨ ਪੁੱਤਰ ਨਿਰੰਜਣ ਸਿੰਘ ਅਤੇ ਲੱਖਣ ਸਿੰਘ ਪੁੱਤਰ ਸੀਟਾ ਵਾਸੀ ਗੋਬਿੰਦ ਨਗਰ ਪਟਿਆਲਾ ਸ਼ਾਮਲ ਹਨ।

ਇਹ ਵੀ ਪੜ੍ਹੋ : ਅਕਾਲੀ ਦਲ ਦੀ ਕੇਂਦਰ ਨੂੰ ਅਪੀਲ, ਕਿਸਾਨਾਂ ਦੇ ਸ਼ੰਕੇ ਦੂਰ ਹੋਣ ਤੱਕ 'ਆਰਡੀਨੈਂਸ' ਰੋਕੇ ਜਾਣ

ਕੁੜੀ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ ਲਗਭਗ ਇਕ ਮਹੀਨਾ ਪਹਿਲਾਂ ਉਹ ਆਪਣੇ ਮੁਹੱਲੇ ’ਚ ਬਣੇ ਨਾਨਕ ਦੇ ਖੋਖੇ ’ਤੇ ਸਾਮਾਨ ਲੈਣ ਗਈ ਤਾਂ ਨਾਨਕ ਸਿੰਘ ਨੇ ਉਸ ਨੂੰ ਧੋਖੇ ਨਾਲ ਆਪਣੇ ਘਰ ਦੇ ਅੰਦਰ ਵਾੜ ਲਿਆ ਅਤੇ ਮੇਨ ਗੇਟ ਬੰਦ ਕਰ ਦਿੱਤਾ। ਬਾਅਦ ’ਚ ਵਿੱਕੀ ਨੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਇਸ ਤੋਂ ਬਾਅਦ ਰਾਜਨ ਅਤੇ ਨਿਰਜੰਣ ਵੀ ਉਸ ਨਾਲ ਜ਼ਬਰਦਸਤੀ ਕਰਨ ਲੱਗ ਪਏ ਅਤੇ ਉਸ ਨੇ ਰੌਲਾ ਪਾ ਦਿੱਤਾ।

ਇਹ ਵੀ ਪੜ੍ਹੋ : ਪੰਜਾਬ 'ਚ 'NEET' ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਰੇਲਵੇ ਦਾ ਵੱਡਾ ਤੋਹਫ਼ਾ

ਇਸ ਤੋਂ ਬਾਅਦ ਉਨ੍ਹਾਂ ਨੇ ਜਾਨੋਂ ਮਾਰਨ ਦੀਆਂ ਧਮਕੀ ਦੇ ਕੇ ਉਸ ਨੂੰ ਛੱਡ ਦਿੱਤਾ। ਇਸ ਦੌਰਾਨ ਕਥਿਤ ਦੋਸ਼ੀਆਂ ਨੇ ਉਸ ਦੀ ਵੀਡੀਓ ਵੀ ਬਣਾ ਲਈ। ਬਾਅਦ ’ਚ ਉਹ ਉਸ ਨੂੰ ਆਉਂਦੇ-ਜਾਂਦੇ ਤੰਗ-ਪਰੇਸ਼ਾਨ ਅਤੇ ਬਲੈਕਮੇਲ ਕਰਨ ਲੱਗ ਪਏ। ਐੱਸ. ਐੱਚ. ਓ. ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੇ ਇਹ ਵੀਡੀਓ ਵਾਇਰਲ ਵੀ ਕਰ ਦਿੱਤੀ। ਪੁਲਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਦਾ ਪੁਲਸ ਰਿਮਾਂਡ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

 


author

Babita

Content Editor

Related News