ਬੇਹੱਦ ਸ਼ਰਮਨਾਕ : 5 ਮੁੰਡਿਆਂ ਨੇ ਨਾਬਾਲਗ ਕੁੜੀ ਨਾਲ ਵਾਰੀ-ਵਾਰੀ ਕੀਤਾ Gangrape, ਅਸ਼ਲੀਲ ਵੀਡੀਓ ਵੀ...

03/14/2023 11:25:59 AM

ਲੁਧਿਆਣਾ (ਰਾਜ) : ਇੱਥੇ ਹੈਬੋਵਾਲ ਇਲਾਕੇ 'ਚ ਇਕ ਨਾਬਾਲਗ ਕੁੜੀ ਨਾਲ ਸਮੂਹਿਕ ਜਬਰ-ਜ਼ਿਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ, ਦੋਸ਼ੀਆਂ ਨੇ ਪੀੜਤ ਕੁੜੀ ਦੀ ਅਸ਼ਲੀਲ ਵੀਡੀਓ ਵੀ ਵਾਇਰਲ ਕਰ ਦਿੱਤੀ। ਜਾਣਕਾਰੀ ਮੁਤਾਬਕ ਇਸ ਘਟਨਾ 'ਚ ਪੁਲਸ ਨੇ 5 ਨੌਜਵਾਨਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ 'ਚੋਂ ਇਕ ਦੋਸ਼ੀ ਨਾਬਾਲਗ ਕੁੜੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਿਆ। ਜਿੱਥੇ ਉਹ ਕੁੜੀ ਨੂੰ ਲੈ ਕੇ ਗਿਆ, ਉੱਥੇ ਪਹਿਲਾਂ ਹੀ ਉਸ ਦੇ 4 ਹੋਰ ਦੋਸਤ ਮੌਜੂਦ ਸਨ।

ਇਹ ਵੀ ਪੜ੍ਹੋ : ਪੰਜਾਬ 'ਚ HIV ਪਾਜ਼ੇਟਿਵ ਕੇਸਾਂ ਦੀ ਜਾਣਕਾਰੀ ਆਈ ਸਾਹਮਣੇ, ਲੁਧਿਆਣਾ ਜ਼ਿਲ੍ਹਾ ਸਭ ਤੋਂ ਜ਼ਿਆਦਾ ਲਪੇਟ 'ਚ

ਜਦੋਂ ਕੁੜੀ ਨੇ ਵਾਪਸ ਜਾਣ ਦੀ ਜ਼ਿੱਦ ਕੀਤੀ ਤਾਂ 5 ਨੌਜਵਾਨਾਂ ਨੇ ਉਸ ਨਾਲ ਵਾਰੀ-ਵਾਰੀ ਜਬਰ-ਜ਼ਿਨਾਹ ਵਰਗੀ ਘਿਨੌਣੀ ਹਰਕਤ ਨੂੰ ਅੰਜਾਮ ਦਿੱਤਾ। ਸਿਰਫ ਇੰਨਾ ਹੀ ਨਹੀਂ, ਉਕਤ ਨੌਜਵਾਨਾਂ ਨੇ ਕੁੜੀ ਦੀ ਅਸ਼ਲੀਲ ਵੀਡੀਓ ਵੀ ਬਣਾ ਲਈ। ਇਸ ਘਟਨਾ ਮਗਰੋਂ ਕੁੜੀ ਵਾਪਸ ਘਰ ਆ ਗਈ ਪਰ ਉਸ ਨੇ ਆਪਣੇ ਪਰਿਵਾਰ ਨੂੰ ਇਸ ਬਾਰੇ ਕੁੱਝ ਨਹੀਂ ਦੱਸਿਆ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਦੀਆਂ ਸਾਰੀਆਂ ਇਮਾਰਤਾਂ ਬਣਨਗੀਆਂ ਪਾਵਰ ਜੈਨਰੇਟਰ, ਪੇਡਾ ਨੇ ਸ਼ੁਰੂ ਕੀਤਾ ਕੰਮ

ਹੁਣ ਜਦੋਂ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਹੋ ਗਈ ਤਾਂ ਉਸ ਨੇ ਸਾਰੀ ਗੱਲ ਆਪਣੇ ਘਰ ਵਾਲਿਆਂ ਨੂੰ ਦੱਸੀ। ਫਿਲਹਾਲ ਪੀੜਤਾ ਦੇ ਪਰਿਵਾਰ ਨੇ ਥਾਣਾ ਹੈਬੋਵਾਲ ਦੀ ਪੁਲਸ ਨੂੰ ਇਸ ਸਬੰਧੀ ਸ਼ਿਕਾਇਤ ਦੇ ਦਿੱਤੀ ਹੈ, ਜਿਸ ਤੋਂ ਬਾਅਦ ਪੁਲਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ 5 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News