ਸ੍ਰੀ ਅਨੰਦਪੁਰ ਸਾਹਿਬ ਗੁਰਧਾਮਾਂ ਦੇ ਦਰਸ਼ਨ ਕਰਨ ਆਈ ਔਰਤ ਦੀ ਨੌਜਵਾਨਾਂ ਨੇ ਰੋਲੀ ਪੱਤ, ਕੀਤਾ ਗੈਂਗਰੇਪ

Saturday, Mar 18, 2023 - 06:09 PM (IST)

ਸ੍ਰੀ ਅਨੰਦਪੁਰ ਸਾਹਿਬ ਗੁਰਧਾਮਾਂ ਦੇ ਦਰਸ਼ਨ ਕਰਨ ਆਈ ਔਰਤ ਦੀ ਨੌਜਵਾਨਾਂ ਨੇ ਰੋਲੀ ਪੱਤ, ਕੀਤਾ ਗੈਂਗਰੇਪ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ) : ਆਪਣੀ ਭਾਣਜੀ ਨਾਲ ਜਲਾਲਾਬਾਦ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਧਾਮਾਂ ਦੇ ਦਰਸ਼ਨਾਂ ਲਈ ਆਈ ਔਰਤ ਨਾਲ ਚਾਰ ਨੌਜਵਾਨਾਂ ਵਲੋਂ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਔਰਤ ਦੇ ਬਿਆਨਾਂ ’ਤੇ ਪੁਲਸ ਵੱਲੋਂ 4 ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਚੌਕੀ ਇੰਚਾਰਜ ਸਬ-ਇੰਸਪੈਕਟਰ ਗੁਰਮਖ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲਾਲਾਬਾਦ ਨਿਵਾਸੀ ਇਕ ਔਰਤ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਆਪਣੀ ਭਾਣਜੀ ਦੇ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਧਾਮਾਂ ਦੇ ਦਰਸ਼ਨਾਂ ਲਈ ਆਈ ਸੀ। ਇਸ ਦੌਰਾਨ ਉਨ੍ਹਾਂ ਵੱਲੋਂ ਰਿਹਾਇਸ਼ ਲਈ ਕਮਰੇ ਦੀ ਭਾਲ ਕੀਤੀ ਜਾ ਰਹੀ ਸੀ ਤਾਂ ਉਸਦੀ ਭਾਣਜੀ ਜੋ ਕਿ ਪਹਿਲਾਂ ਵੀ ਸ੍ਰੀ ਅਨੰਦਪੁਰ ਸਾਹਿਬ ਆਈ ਹੋਈ ਸੀ ਨੇ ਇਕ ਮੋਬਾਇਲ ਨੰਬਰ ’ਤੇ ਕਮਰਾ ਲੈਣ ਲਈ ਫੋਨ ਕੀਤਾ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਭਾਰੀ ਪੁਲਸ ਫੋਰਸ ਤਾਇਨਾਤ

ਮੋਬਾਇਲ ਫੋਨ ਵਾਲਾ ਵਿਅਕਤੀ ਜਿਸਦਾ ਨਾਮ ਦਰਸ਼ਨ ਸਿੰਘ ਉਰਫ ਬਿੱਟਾ ਹੈ, ਆਪਣੇ ਮੋਟਰਸਾਈਕਲ ’ਤੇ ਆਇਆ ਅਤੇ ਕਮਰਾ ਦਿਖਾਉਣ ਲਈ ਉਸ ਨੂੰ ਆਪਣੇ ਮੋਟਰਸਾਈਕਲ ’ਤੇ ਬਿਠਾ ਕੇ ਲੈ ਗਿਆ, ਜਿਸ ਨੇ ਅੱਗੇ ਜਾ ਕੇ ਆਪਣਾ ਮੋਟਰਸਾਈਕਲ ਪੰਜਾਬ ਨੈਸ਼ਨਲ ਬੈਂਕ ਦੇ ਨਜਦੀਕ ਇਕ ਕਰਿਆਨੇ ਦੀ ਦੁਕਾਨ ’ਤੇ ਖੜ੍ਹਾ ਕਰ ਉਸ ਨੂੰ ਸਵਿਫਟ ਕਾਰ ਜਿਸ ਨੂੰ ਸੋਨੂੰ ਨਾਂ ਦਾ ਵਿਅਕਤੀ ਚਲਾ ਰਿਹਾ ਸੀ, ’ਚ ਬਿਠਾ ਕੇ ਰਾਜਨ ਉਰਫ ਭੋਗਲ ਦੇ ਕਮਰੇ ’ਚ ਲੈ ਗਏ।

ਇਹ ਵੀ ਪੜ੍ਹੋ- ਲਾਰੈਂਸ ਬਿਸ਼ਨੋਈ ਵੱਲੋਂ ਜੇਲ੍ਹ ’ਚੋਂ ਦਿੱਤੀ ਇੰਟਰਵਿਊ ਤੋਂ ਬਾਅਦ ਐਕਸ਼ਨ ’ਚ ਪੰਜਾਬ ਪੁਲਸ, ਚੁੱਕਿਆ ਸਖ਼ਤ ਕਦਮ

ਕਮਰੇ ਵਿਚ ਉਕਤ ਤਿੰਨਾਂ ਵਿਅਕਤੀਆਂ ਤੋਂ ਇਲਾਵਾ ਇਕ ਹੋਰ ਅਣਪਛਾਤਾ ਵਿਅਕਤੀ ਵੀ ਹਾਜ਼ਰ ਸਨ, ਜਿਨ੍ਹਾਂ ਸਾਰਿਆ ਨੇ ਵਾਰੀ-ਵਾਰੀ ਉਸ ਨਾਲ ਜਬਰ-ਜ਼ਿਨਾਹ ਕੀਤਾ। ਉਕਤ ਪੀੜਤ ਔਰਤ ਦੇ ਬਿਆਨਾਂ ’ਤੇ ਦਰਸ਼ਨ ਸਿੰਘ ਬਿੱਟਾ, ਸੋਨੂੰ, ਰਾਜਨ ਉਰਫ ਭੋਗਲ, ਤਿੰਨੇ ਵਾਸੀ ਪਿੰਡ ਲੋਦੀਪੁਰ ਸ੍ਰੀ ਅਨੰਦਪੁਰ ਸਾਹਿਬ ਤੋਂ ਇਲਾਵਾ ਇਕ ਅਣਪਛਾਤੇ ਕਥਿਤ ਦੋਸ਼ੀ ਖ਼ਿਲਾਫ਼ ਧਾਰਾ 366, 376 ਡੀ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਪੁਲਸ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News