ਪਟਿਆਲਾ ’ਚ ਖ਼ਤਰਨਾਕ ਗਿਰੋਹ ਦੇ 12 ਮੈਂਬਰ ਗ੍ਰਿਫ਼ਤਾਰ, 25 ਤੋਂ ਵੱਧ ਵਾਰਦਾਤਾਂ ਨੂੰ ਦੇ ਚੁੱਕੇ ਅੰਜਾਮ

Wednesday, Jun 07, 2023 - 02:24 PM (IST)

ਪਟਿਆਲਾ ’ਚ ਖ਼ਤਰਨਾਕ ਗਿਰੋਹ ਦੇ 12 ਮੈਂਬਰ ਗ੍ਰਿਫ਼ਤਾਰ, 25 ਤੋਂ ਵੱਧ ਵਾਰਦਾਤਾਂ ਨੂੰ ਦੇ ਚੁੱਕੇ ਅੰਜਾਮ

ਪਟਿਆਲਾ (ਕੰਵਲਜੀਤ) : ਪਟਿਆਲਾ ਪੁਲਸ ਵੱਲੋਂ ਇਕ ਖ਼ਤਰਨਾਕ ਗਿਰੋਹ ਦੇ 12 ਮੈਂਬਰਾਂ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ। ਪੁਲਸ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਗਿਰੋਹ ਹੁਣ ਤੱਕ 25-30 ਤੋਂ ਵੱਧ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। ਇਸ ਗਰੋਹ ਤੋਂ 12 ਬੋਰ ਦੀ ਰਾਈਫਲ, 315 ਬੋਰ ਦਾ ਪਿਸਤੌਲ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਚੋਰੀ ਕੀਤੇ ਗਏ 14 ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਵੀ ਮਿਲੇ ਹਨ। 

ਪੁਲਸ ਮੁਤਾਬਕ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਦੇ ਨਾਮ ਹਨ ਅਕਾਸ਼ਦੀਪ ਸਿੰਘ, ਲਵਪ੍ਰੀਤ ਸਿੰਘ, ਹਰਪ੍ਰੀਤ ਸਿੰਘ ਹਰਮਨਜੀਤ ਮੋਨੂੰ, ਜਸਪਿੰਦਰ ਸਿੰਘ, ਹੈਪੀ ਧੀਮਾਨ, ਸਹਿਜਪ੍ਰੀਤ ਸਿੰਘ, ਕਰਨਵੀਰ ਸਿੰਘ, ਗੋਪਾਲ ਸਿੰਘ, ਜਸਵਿੰਦਰ ਸਿੰਘ, ਗਗਨਦੀਪ ਸਿੰਘ ਸ਼ਾਮਲ ਹਨ। ਇਹ ਸਾਰੇ ਨੌਜਵਾਨ ਬਹੁਤੇ ਪੜ੍ਹੇ ਲਿਖੇ ਨਹੀਂ ਹਨ। ਪਿਛਲੇ ਤਿੰਨ-ਚਾਰ ਮਹੀਨਿਆਂ ਤੋਂ ਲੁੱਟ-ਖੋਹ ਦੀਆਂ ਵਾਰਦਾਤਾਂ ਕਾਰਨ ਪਟਿਆਲਾ ਵਿਚ ਕਾਫੀ ਸਰਗਰਮ ਸਨ। ਫਿਲਹਾਲ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਦਾ ਆਖਣਾ ਹੈ ਕਿ ਪੁੱਛਗਿੱਛ ਦੌਰਾਨ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ। 


author

Gurminder Singh

Content Editor

Related News