ਵੱਡੀ ਖ਼ਬਰ : ਹੁਸ਼ਿਆਰਪੁਰ ''ਚ 6 ਗੈਂਗਸਟਰ ਅਸਲੇ ਸਮੇਤ ਗ੍ਰਿਫ਼ਤਾਰ
Tuesday, Nov 10, 2020 - 06:24 PM (IST)
ਹੁਸ਼ਿਆਰਪੁਰ (ਅਮਰੀਕ) : ਹੁਸ਼ਿਆਰਪੁਰ ਪੁਲਸ ਨੇ ਵੱਖ-ਵੱਖ ਸ਼ਹਿਰਾਂ 'ਚ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਛੇ ਗੈਂਗਸਟਰਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਗੈਂਗਸਟਰਾਂ ਪਾਸੋਂ ਅੱਠ ਪਿਸਤੌਲ ਸਮੇਤ ਕਾਰ ਅਤੇ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਪੁਲੀਸ ਲਾਈਨ ਹੁਸ਼ਿਆਰਪੁਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਸ ਮੁਖੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਮੁਲਜ਼ਮਾਂ ਵਿਰੁੱਧ ਪਹਿਲਾਂ ਵੀ ਵੱਖ-ਵੱਖ ਥਾਣਿਆਂ 'ਚ ਗੰਭੀਰ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ : ਗਰਭਵਤੀ ਦੀ ਮੌਤ ਨੇ ਝੰਜੋੜਿਆ ਪਰਿਵਾਰ, ਸ਼ਮਸ਼ਾਨਘਾਟ ਅਸਥੀਆਂ ਚੁੱਗਣ ਸਮੇਂ ਪੈਰਾਂ ਹੇਠੋਂ ਖਿਸਕੀ ਜ਼ਮੀਨ
ਉਨ੍ਹਾਂ ਦੱਸਿਆ ਕਿ ਕਾਬੂ ਕੀਤਾ ਮੁਲਜ਼ਮ ਪ੍ਰਣਬ ਸਹਿਗਲ ਜਿਸ ਦੀ ਉਮਰ 20 ਸਾਲ ਹੈ, ਪਹਿਲਾਂ ਹੀ ਦਸੂਹਾ 'ਚ ਕਾਰ ਬਾਜ਼ਾਰ ਦੇ ਮਾਲਕ ਦੇ ਕਤਲ ਕੇਸ 'ਚ ਲੋੜੀਂਦਾ ਸੀ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਤ ਤਿੰਨ ਹੋਰ ਇਰਾਦਾ ਕਤਲ ਦੇ ਮਾਮਲਿਆਂ 'ਚ ਲੋੜੀਂਦਾ ਸੀ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਇਨ੍ਹਾਂ ਗੈਂਗਸਟਰਾਂ ਨਾਲ ਹੋਰ ਵੀ ਵੱਡੀਆਂ ਵਾਰਦਾਤਾਂ ਨੂੰ ਟਰੇਸ ਕਰਨ 'ਚ ਪੁਲਸ ਨੂੰ ਸਫ਼ਲਤਾ ਹਾਸਿਲ ਹੋਵੇਗੀ।
ਇਹ ਵੀ ਪੜ੍ਹੋ : ਬਰਖ਼ਾਸਤ ਹੌਲਦਾਰ ਨੇ ਕੀਤੀ ਖ਼ੁਦਕੁਸ਼ੀ, ਮਿਲੇ ਸੁਸਾਈਡ ਨੋਟ ਨੇ ਉਡਾਏ ਸਭ ਦੇ ਹੋਸ਼
ਕਾਬੂ ਕੀਤੇ ਗਏ ਕਥਿਤ ਮੁਲਜ਼ਮਾਂ ਦੀ ਪਹਿਚਾਣ ਪ੍ਰਣਬ ਸਹਿਗਲ ਵਾਸੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਰਜਤ ਵਾਸੀ ਹੁਸ਼ਿਆਰਪੁਰ, ਜਸਮੀਤ ਸਿੰਘ ਵਾਸੀ ਹੁਸ਼ਿਆਰਪੁਰ, ਸੁਨੀਲ ਕੁਮਾਰ ਵਾਸੀ ਹੁਸ਼ਿਆਰਪੁਰ, ਪਰਮਜੀਤ ਲਾਲ ਵਾਸੀ ਹੁਸ਼ਿਆਰਪੁਰ ਅਤੇ ਵਰਿੰਦਰਜੀਤ ਸਿੰਘ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਤੋਂ 8 ਪਿਸਤੌਲਾਂ 32 ਬੋਰ ਸਮੇਤ 31 ਰੌਂਦ ਜਿੰਦਾ ਕਾਰਤੂਸ, 1 ਮੋਟਰਸਾਈਕਲ, 1 ਕਾਰ ਅਤੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸ਼ੌਂਕ ਅੱਗੇ ਫਿੱਕੇ ਪਏ ਮੁੱਲ, 8 ਲੱਖ 'ਚ ਵਿਕਿਆ 0001 ਨੰਬਰ