ਵਿਦੇਸ਼ ਬੈਠੇ ਖ਼ਤਰਨਾਕ ਗੈਂਗਸਟਰ ਅਰਸ਼ ਡਾਲਾ ਦਾ ਸਾਥੀ ਅਸਲੇ ਸਮੇਤ ਕਾਬੂ

Friday, Jan 13, 2023 - 04:58 PM (IST)

ਵਿਦੇਸ਼ ਬੈਠੇ ਖ਼ਤਰਨਾਕ ਗੈਂਗਸਟਰ ਅਰਸ਼ ਡਾਲਾ ਦਾ ਸਾਥੀ ਅਸਲੇ ਸਮੇਤ ਕਾਬੂ

ਮੋਗਾ (ਆਜ਼ਾਦ) : ਮੋਗਾ ਪੁਲਸ ਵੱਲੋਂ ਮਾੜੇ ਅਨਸਰਾਂ ਅਤੇ ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲਿਆਂ ਨੂੰ ਕਾਬੂ ਕਰਨ ਲਈ ਚਲਾਈ ਮੁਹਿੰਮ ਤਹਿਤ ਗੈਂਗਸਟਰ ਅਰਸ ਡਾਲਾ ਦਾ ਇਕ ਸਾਥੀ ਅਸਲੇ ਸਮੇਤ ਕਾਬੂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਸ ਪਾਰਟੀ ਇਲਾਕੇ ਵਿਚ ਗਸ਼ਤ ਕਰਦੇ ਹੋਏ ਪਿੰਡ ਦੁਸਾਂਝ ਕੋਲ ਜਾ ਰਹੀ ਸੀ ਤਾਂ ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮਲਕੀਤ ਸਿੰਘ ਉਰਫ ਮੰਨੂੰ ਨਿਵਾਸੀ ਐੱਮ. ਪੀ. ਬਸਤੀ ਦੁਸਾਂਝ ਨੂੰ ਕਾਬੂ ਕਰਕੇ ਉਸ ਕੋਲੋਂ 315 ਬੋਰ ਦਾ ਦੇਸੀ ਕੱਟਾ ਇਕ ਕਾਰਤੂਸ ਬਰਾਮਦ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਦੋਸ਼ੀ ਦੇ ਸਬੰਧ ਵਿਦੇਸ਼ਾਂ ਵਿਚ ਬੈਠੇ ਗੈਂਗਸਟਰ ਅਰਸ਼ ਡਾਲਾ ਅਤੇ ਹੋਰਨਾਂ ਨਾਲ ਦੱਸੇ ਜਾ ਰਹੇ ਹਨ, ਜਿਸ ਖ਼ਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ।


author

Gurminder Singh

Content Editor

Related News