ਗੈਂਗਸਟਰ ਦਿਲਪ੍ਰੀਤ ਬਾਬਾ ਦਾ ਸਾਥੀ ਗ੍ਰਿਫਤਾਰ, ਪੁੱਛਗਿੱਛ ਦੌਰਾਨ ਕੀਤਾ ਵੱਡਾ ਖ਼ੁਲਾਸਾ

Wednesday, Aug 19, 2020 - 06:33 PM (IST)

ਗੈਂਗਸਟਰ ਦਿਲਪ੍ਰੀਤ ਬਾਬਾ ਦਾ ਸਾਥੀ ਗ੍ਰਿਫਤਾਰ, ਪੁੱਛਗਿੱਛ ਦੌਰਾਨ ਕੀਤਾ ਵੱਡਾ ਖ਼ੁਲਾਸਾ

ਚੰਡੀਗੜ੍ਹ (ਸੁਸ਼ੀਲ) : ਗੈਂਗਸਟਰ ਦਿਲਪ੍ਰੀਤ ਉਰਫ ਬਾਬਾ ਗੈਂਗ ਦੇ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਗੋਪੀ ਅਤੇ ਨਵਾਂ ਗਰਾਓਂ ਦੇ ਪ੍ਰਾਪਰਟੀ ਡੀਲਰ ਨੂੰ ਪੁਲਸ ਨੇ ਸੈਕਟਰ-17 ਫੁਟਬਾਲ ਗਰਾਊਂਡ ਕੋਲੋਂ ਗ੍ਰਿਫ਼ਤਾਰ ਕੀਤਾ ਹੈ। ਤਲਾਸ਼ੀ ਦੌਰਾਨ ਮੁਲਜ਼ਮਾਂ ਦੀ ਕਾਰ 'ਚੋਂ ਦੇਸੀ ਕੱਟਾ ਅਤੇ ਪੰਜ ਕਾਰਤੂਸ ਬਰਾਮਦ ਹੋਏ ਹਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਨਵਾਂ ਗਰਾਓਂ ਦੇ ਪ੍ਰਾਪਰਟੀ ਡੀਲਰ ਫਿਰੋਜ਼ ਖਾਨ ਅਤੇ ਨਵਾਂ ਸ਼ਹਿਰ ਨਿਵਾਸੀ ਗੁਰਪ੍ਰੀਤ ਸਿੰਘ ਉਰਫ ਗੋਪੀ ਦੇ ਰੂਪ ਵਿਚ ਹੋਈ। 

ਇਹ ਵੀ ਪੜ੍ਹੋ :  4 ਬੱਚਿਆਂ ਦੇ ਪਿਉ ਨੇ ਗਲ਼ 'ਚ ਚੁੰਨੀ ਬੰਨ੍ਹ ਪਹਿਲੀ ਮੰਜ਼ਲ ਤੋਂ ਮਾਰੀ ਛਾਲ, ਮੰਜ਼ਰ ਦੇਖ ਕੰਬੇ ਲੋਕ

ਜਾਂਚ 'ਚ ਪਤਾ ਲੱਗਾ ਕਿ ਗੈਂਗਸਟਰ ਗੁਰਪ੍ਰੀਤ ਨੇ 2016 ਵਿਚ ਪੀ. ਯੂ. ਵਿਚ ਇਕ ਪਾਰਟੀ ਦੇ ਨੇਤਾ 'ਤੇ ਫਾਇਰਿੰਗ ਕੀਤੀ ਸੀ। ਇਸ ਤੋਂ ਇਲਾਵਾ ਉਸ ਨੇ ਫਰਾਰ ਗੈਂਗਸਟਰ ਰਿੰਦਾ ਨਾਲ ਵੀ ਪੀ. ਯੂ. ਵਿਚ ਫਾਇਰਿੰਗ ਕੀਤੀ ਸੀ। ਸੈਕਟਰ-17 ਥਾਣਾ ਪੁਲਸ ਨੇ ਕਾਰ ਅਤੇ ਦੇਸੀ ਕੱਟੇ ਨੂੰ ਜ਼ਬਤ ਕਰ ਕੇ ਦੋਵਾਂ ਮੁਲਜ਼ਮਾਂ ਨੂੰ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ :  ਜਲੰਧਰ ਦੇ ਫਲਾਈਓਵਰ 'ਤੇ ਵਾਪਰਿਆ ਵੱਡਾ ਹਾਦਸਾ, ਤਸਵੀਰਾਂ 'ਚ ਦੇਖੋ ਭਿਆਨਕ ਦ੍ਰਿਸ਼


author

Gurminder Singh

Content Editor

Related News