ਗੈਂਗਸਟਰ ਗਿਫਟੀ ਗ੍ਰਿਫਤਾਰ

02/14/2018 9:33:49 AM

ਅੰਮ੍ਰਿਤਸਰ (ਅਰੁਣ) - ਬੀਤੇ ਦਿਨੀਂ ਸਰੇਬਾਜ਼ਾਰ ਇਕ ਹਿੰਦੂ ਨੇਤਾ ਵਿਪਨ ਕੁਮਾਰ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੇ ਸਬੰਧ 'ਚ ਲੋੜੀਂਦੇ ਇਕ ਗੈਂਗਸਟਰ ਜਸਪ੍ਰੀਤ ਸਿੰਘ ਗਿਫਟੀ ਪੁੱਤਰ ਪਰਮਜੀਤ ਸਿੰਘ ਵਾਸੀ ਰਾਮਨਗਰ ਸੁਲਤਾਨਵਿੰਡ ਨੂੰ ਸੀ. ਆਈ. ਏ. ਸਟਾਫ ਦੀ ਪੁਲਸ ਨੇ ਗ੍ਰਿਫਤਾਰ ਕਰਨ ਦੀ ਪੁਸ਼ਟੀ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ। ਹਾਲਾਂਕਿ ਪੁਲਸ ਵੱਲੋਂ ਇਸ ਗੈਂਗਸਟਰ ਨੂੰ 3 ਦਿਨ ਪਹਿਲਾਂ ਹੀ ਗ੍ਰਿਫਤਾਰ ਕਰਨ ਦੀ ਚਰਚਾ ਚੱਲਦੀ ਰਹੀ ਪਰ ਪੁਲਸ ਨੇ ਇਸ ਦੀ ਗ੍ਰਿਫਤਾਰੀ ਸਬੰਧੀ ਪੁਸ਼ਟੀ ਕਰਨ ਤੋਂ ਇਨਕਾਰ ਕੀਤਾ ਸੀ। ਪੁਲਸ ਵੱਲੋਂ ਗਿਫਟੀ ਦੇ ਕਬਜ਼ੇ 'ਚੋਂ ਇਕ ਦੇਸੀ ਪਿਸਤੌਲ 32 ਬੋਰ, 13 ਕਾਰਤੂਸ ਤੇ ਵਾਰਦਾਤ ਮੌਕੇ ਵਰਤਿਆ ਗਿਆ ਪਲਸਰ ਮੋਟਰਸਾਈਕਲ ਬਰਾਮਦ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ।
ਸਾਰਜ ਮਿੰਟੂ ਤੇ ਸ਼ੁਭਮ ਦੇ ਟਿਕਾਣੇ ਖੰਗਾਲ ਰਹੀ ਹੈ ਪੁਲਸ
ਵਿਪਨ ਹੱਤਿਆਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਸ਼ੁਭਮ ਤੇ ਸਾਰਜ ਮਿੰਟੂ ਜੋ ਅਜੇ ਤੱਕ ਪੁਲਸ ਦੀ ਪਹੁੰਚ ਤੋਂ ਦੂਰ ਦੱਸੇ ਜਾ ਰਹੇ ਹਨ, ਦੀ ਗ੍ਰਿਫਤਾਰੀ ਲਈ ਪੁਲਸ ਗਿਫਟੀ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ। ਪੁਲਸ ਵੱਲੋਂ ਵੱਖ-ਵੱਖ ਸ਼ਹਿਰਾਂ 'ਚ ਕੁਝ ਸ਼ੱਕੀ ਟਿਕਾਣਿਆਂ ਨੂੰ ਵੀ ਬਾਰੀਕੀ ਨਾਲ ਖੰਗਾਲਿਆ ਜਾ ਰਿਹਾ ਹੈ।


Related News