ਜਗਰਾਓਂ ’ਚ ਥਾਣੇਦਾਰਾਂ ਨੂੰ ਕਤਲ ਕਰਨ ਦੇ ਮਾਮਲੇ ’ਚ ਗੈਂਗਸਟਰ ਜੈਪਾਲ ਭੁੱਲਰ ਤੇ ਹੋਰਾਂ ਦੋ ਪੋਸਟਰ ਜਾਰੀ

Sunday, May 16, 2021 - 07:13 PM (IST)

ਜਗਰਾਓਂ ’ਚ ਥਾਣੇਦਾਰਾਂ ਨੂੰ ਕਤਲ ਕਰਨ ਦੇ ਮਾਮਲੇ ’ਚ ਗੈਂਗਸਟਰ ਜੈਪਾਲ ਭੁੱਲਰ ਤੇ ਹੋਰਾਂ ਦੋ ਪੋਸਟਰ ਜਾਰੀ

ਲੁਧਿਆਣਾ : ਜਗਰਾਓਂ ਦੀ ਦਾਣਾ ਮੰਡੀ ਵਿਚ ਸ਼ਨੀਵਾਰ ਸ਼ਾਮ ਦੋ ਥਾਣੇਦਾਰਾਂ ਦੇ ਕਤਲ ਦੇ ਮਾਮਲੇ ਵਿਚ ਪੁਲਸ ਨੇ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ ਸਣੇ ਤਿੰਨ ਹੋਰ ਗੈਂਗਸਟਰਾਂ ਦੇ ਪੋਸਟਰ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਪੁਲਸ ਨੇ ਆਮ ਲੋਕਾਂ ਨੂੰ ਇਨ੍ਹਾਂ ਬਾਰੇ ਇਤਲਾਹ ਦੇਣ ਦੀ ਵੀ ਬੇਨਤੀ ਕੀਤੀ ਹੈ। ਪੁਲਸ ਨੇ ਇਸ ਮਾਮਲੇ ਵਿਚ ਖ਼ਤਰਨਾਕ ਗੈਂਗਸਟਰ ਜੈਪਾਲ ਭੁੱਲਰ, ਬਲਜਿੰਦਰ ਸਿੰਘ ਉਰਫ ਬੱਬੀ ਮੋਗਾ, ਜਸਪ੍ਰੀਤ ਸਿੰਘ ਉਰਫ ਜੱਸੀ ਵਾਸੀ ਖਰੜ ਅਤੇ ਦਰਸ਼ਨ ਸਿੰਘ ਵਾਸੀ ਲੁਧਿਆਣਾ ਖ਼ਿਲਾਫ਼ ਥਾਣਾ ਸਿਟੀ ਜਗਰਾਓਂ ’ਚ ਕਤਲ ਅਤੇ ਹੋਰ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ। ਪੁਲਸ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕੋਰੋਨਾ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਪਾਬੰਦੀਆਂ 31 ਮਈ ਤਕ ਵਧਾਈਆਂ

ਜੈਪਾਲ ਭੁੱਲਰ ਦੀ ਪੁਲਸ ਪਿਛਲੇ ਕਾਫੀ ਸਮੇਂ ਤੋਂ ਭਾਲ ਕਰ ਰਹੀ ਹੈ ਅਤੇ ਇਹ ਪਤਾ ਲੱਗਾ ਹੈ ਕਿ ਜੈਪਾਲ ਹੁਣ ਭੇਸ ਬਦਲ ਕੇ ਘੁੰਮ ਰਿਹਾ ਹੈ। ਪੰਜਾਬ ਪੁਲਸ ਵਲੋਂ ਜੈਪਾਲ ਭੁੱਲਰ ’ਤੇ ਇਨਾਮ ਵੀ ਰੱਖਿਆ ਗਿਆ ਹੈ। ਫਿਲਹਾਲ ਪੁਲਸ ਵਲੋਂ ਗੈਂਗਸਟਰਾਂ ਦੀ ਗ੍ਰਿਫ਼ਤਾਰੀ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਜਗਰਾਓਂ ’ਚ ਦੋ ਥਾਣੇਦਾਰਾਂ ਨੂੰ ਕਤਲ ਕਰਨ ਦੇ ਮਾਮਲੇ ’ਚ ਵੱਡਾ ਖ਼ੁਲਾਸਾ, ਗੈਂਗਸਟਰ ਜੈਪਾਲ ਭੁੱਲਰ ’ਤੇ ਮਾਮਲਾ ਦਰਜ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News