ਖ਼ਤਰਨਾਕ ਗੈਂਗਸਟਰ ਜਸਪ੍ਰੀਤ ਸਿੰਘ ਬੱਬੀ ਹਥਿਆਰਾਂ ਸਮੇਤ ਕਾਬੂ
Tuesday, Sep 07, 2021 - 06:36 PM (IST)
ਸੰਗਰੂਰ (ਵਿਵੇਕ ਸਿੰਧਵਾਨੀ, ਬੇਦੀ, ਯਾਦਵਿੰਦਰ) : ਛੋਟੇ ਅਪਰਾਧਾਂ ਨੂੰ ਵੱਡੇ ਅਪਰਾਧ ਬਣਾਉਣ ਵਾਲੇ ਇਕ ਰੈਕੇਟ ਦਾ ਪਰਦਾਫਾਸ਼ ਕਰਨ ਤੋਂ ਇਕ ਦਿਨ ਬਾਅਦ ਜ਼ਿਲ੍ਹਾ ਸੰਗਰੂਰ ਪੁਲਸ ਨੇ 17 ਅਪਰਾਧਿਕ ਮਾਮਲਿਆਂ ’ਚ ਲੋੜੀਂਦੇ ਇਕ ਗੈਂਗਸਟਰ ਨੂੰ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪੁਲਸ ਲਾਈਨ ’ਚ ਪ੍ਰੈੱਸ ਕਾਨਫਰੰਸ ਦੌਰਾਨ ਮੌਜੂਦ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਸੇਰੋਂ ਦਾ ਰਹਿਣ ਵਾਲਾ ਗੈਂਗਸਟਰ ਜਸਪ੍ਰੀਤ ਸਿੰਘ ਬੱਬੀ (32) ਜਿਸ ਖ਼ਿਲਾਫ਼ ਸੰਗਰੂਰ, ਪਟਿਆਲਾ ਤੇ ਬਠਿੰਡਾ ਦੇ ਵੱਖ-ਵੱਖ ਥਾਣਿਆਂ ’ਚ ਕਤਲ, ਜ਼ਬਰਦਸਤੀ, ਲੁੱਟ ਤੇ ਚੋਰੀ ਦੇ ਮਾਮਲੇ ਦਰਜ ਸਨ ਨੂੰ ਅੱਜ ਸੀ. ਆਈ. ਸੰਗਰੂਰ ਟੀਮ ਨੇ ਸਵੇਰੇ ਸੁਨਾਮ ਇਲਾਕੇ ’ਚ 12-15 ਕਿਲੋਮੀਟਰ ਪਿੱਛਾ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਗੈਂਗਸਟਰ ਬੱਬੀ ਕੋਲੋਂ ਹਥਿਆਰ, ਅਸਲਾ ਅਤੇ ਇਕ ਚੋਰੀ ਦੀ ਕਾਰ ਵੀ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਦੇ ਨਾਂ ’ਤੇ ਵਪਾਰੀ ਤੋਂ ਮੰਗੇ 20 ਲੱਖ ਰੁਪਏ, ਨਾ ਦੇਣ ’ਤੇ ਪੈਟਰੋਲ ਬੰਬ ਨਾਲ ਹਮਲਾ, ਗੋਲੀਬਾਰੀ
ਪੁਲਸ ਅਧਿਕਾਰੀ ਨੇ ਦੱਸਿਆ ਕਿ ਗੈਂਗਸਟਰ ਇਕ ਕਾਰ ’ਚ ਇਕੱਲਾ ਸਫ਼ਰ ਕਰ ਰਿਹਾ ਸੀ ਤੇ ਇਕ ਗੁਪਤ ਸੂਚਨਾ ਦੇ ਆਧਾਰ ’ਤੇ ਉਸ ਦਾ ਪਿੱਛਾ ਕੀਤਾ ਗਿਆ, ਹਾਲਾਂਕਿ ਗੈਂਗਸਟਰ ਨੇ ਇਸ ਦੌਰਾਨ ਪਹਿਲਾਂ ਵਿਰੋਧ ਕਰਨ ਦਾ ਯਤਨ ਕੀਤਾ ਪਰ ਪੁਲਸ ਨੇ ਬਿਨਾਂ ਹਥਿਆਰ ਦੀ ਵਰਤੋਂ ਕੀਤੀਆਂ ਉਸ ਨੂੰ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ।
ਇਹ ਵੀ ਪੜ੍ਹੋ : ਸ਼ਿਮਲਾ ’ਚ ਦੋਸਤ ਦਾ ਪੇਪਰ ਪਵਾ ਕੇ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
ਗੈਂਗਸਟਰ ਦੀ ਗ੍ਰਿਫਤਾਰੀ ਵੱਡੀ ਪ੍ਰਾਪਤੀ : ਐੱਸ. ਐੱਸ. ਪੀ. ਸ਼ਰਮਾ
ਜ਼ਿਲ੍ਹਾ ਪੁਲਸ ਮੁਖੀ ਸਵਪਨ ਸ਼ਰਮਾ ਨੇ ਉਕਤ ਗੈਂਗਸਟਰ ਦੀ ਗ੍ਰਿਫ਼ਤਾਰੀ ਨੂੰ ਪੁਲਸ ਦੀ ਵੱਡੀ ਪ੍ਰਾਪਤੀ ਦੱਸਦਿਆਂ ਕਿਹਾ ਕਿ ਇਸ ਨਾਲ ਇਲਾਕੇ ’ਚ ਸ਼ਾਂਤੀ ਆਵੇਗੀ। ਐੱਸ. ਐੱਸ. ਪੀ. ਸ਼ਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੈਂਗਸਟਰ ਬੱਬੀ ਜ਼ਿਲ੍ਹਾ ਜੇਲ ਸੰਗਰੂਰ ’ਚ ਬੰਦ ਅਜਾਇਬ ਖਾਨ ਦੇ ਮੈਂਬਰਾਂ ਦੇ ਸੰਪਰਕ ’ਚ ਸੀ। ਜ਼ਿਲ੍ਹਾ ਪੁਲਸ ਮੁਖੀ ਸਵਪਨ ਸ਼ਰਮਾ ਨੇ ਦੱਸਿਆ ਕਿ ਅਜਾਇਬ ਖਾਨ ਕੁਝ ਦਿਨਾਂ ਲਈ ਪੈਰੋਲ ’ਤੇ ਸੀ ਤਾਂ ਉਸਨੇ ਅਤੇ ਜਸਪ੍ਰੀਤ ਬੱਬੀ ਨੇ ਆਪਣੇ ਵਿਰੋਧੀ ਗੈਂਗਸਟਰਾ ਮਨੀ ਸੇਰੋਂ ਅਤੇ ਫਤਿਹ ਨਾਗਰੀ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚੀ। ਉਨ੍ਹਾਂ ਦੱਸਿਆ ਕਿ ਮਨੀ ਸੇਰੋਂ ਅਤੇ ਫਤਿਹ ਨਾਗਰੀ ਵਿਰੁੱਧ ਵੀ ਅਪਰਾਧਿਕ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ : ਪ੍ਰੋਡਿਊਸਰ ਡੀ. ਐਕਸ. ਐਕਸ ਕੁੱਟਮਾਰ ਮਾਮਲੇ ’ਚ ਨਵਾਂ ਮੋੜ, ਪਰਚਾ ਦਰਜ ਹੋਣ ਤੋਂ ਬਾਅਦ ਨਿਹੰਗਾਂ ਨੇ ਦਿੱਤੀ ਚਿਤਾਵਨੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?