ਵੱਡੀ ਖ਼ਬਰ : ਗੈਂਗਸਟਰ ਲਖਬੀਰ ਲੰਡਾ ਦੀ ਮਾਂ, ਭੈਣ ਅਤੇ ਕਾਂਸਟੇਬਲ ਜੀਜਾ ਗ੍ਰਿਫ਼ਤਾਰ

06/15/2024 6:42:34 PM

ਜਲੰਧਰ : ਜਲੰਧਰ ਦੇ ਮਾਡਲ ਟਾਊਨ 'ਚ ਇਕ ਕਾਰੋਬਾਰੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਅੱਤਵਾਦੀ ਅਤੇ ਗੈਂਗਸਟਰ ਲੰਡਾ ਅਤੇ ਉਸ ਦੇ ਸਾਥੀ ਦੇ 6 ਰਿਸ਼ਤੇਦਾਰਾਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਲਖਬੀਰ ਸਿੰਘ ਲੰਡਾ ਦੀ ਮਾਂ ਪਰਮਿੰਦਰ ਕੌਰ, ਭੈਣ ਜਸਪਾਲ ਕੌਰ, ਕਾਂਸਟੇਬਲ ਜੀਜਾ ਰਣਜੋਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਜੀਜੇ ਨੇ ਭਰਾ ਨਾਲ ਮਿਲ ਕੇ ਕੀਤਾ ਸਾਲ਼ੇ ਦਾ ਕਤਲ

ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਸ਼ਨੀਵਾਰ ਨੂੰ ਕਿਹਾ ਕਿ ਸਾਰੇ ਮੈਂਬਰਾਂ ਨੂੰ ਗੈਂਗਸਟਰਾਂ ਨੂੰ ਪਨਾਹ ਦੇਣ ਅਤੇ ਅਪਰਾਧਿਕ ਸਾਜ਼ਿਸ਼ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਵਿਚ 12 ਜੂਨ 2024 ਨੂੰ ਆਈਪੀਸੀ ਦੀ ਧਾਰਾ 384, 386, 387, 212, 216ਏ ਅਤੇ 120ਬੀ ਤਹਿਤ ਕੇਸ ਦਰਜ ਕੀਤਾ ਗਿਆ ਸੀ। ਐੱਫਆਈਆਰ ਦਰਜ ਕਰਨ ਤੋਂ ਬਾਅਦ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਗਈ, ਜਿਨ੍ਹਾਂ ਨੇ ਯਾਦਵਿੰਦਰ ਸਿੰਘ ਅਤੇ ਲਖਬੀਰ ਸਿੰਘ ਲੰਡਾ ਦੇ ਪਰਿਵਾਰਕ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ। 

ਇਹ ਵੀ ਪੜ੍ਹੋ : ਪੰਜਾਬ ਦਾ ਪਿੰਡ ਡੀਂਡਾ ਸਾਂਸੀਆਂ ਪੂਰੀ ਤਰ੍ਹਾਂ ਸੀਲ, ਪੁਲਸ ਤੇ ਕਮਾਂਡੇ ਤਾਇਨਾਤ

ਗ੍ਰਿਫਤਾਰ ਵਿਅਕਤੀ ਲਖਬੀਰ ਸਿੰਘ ਦੇ ਸਾਲੇ ਰਣਜੋਧ ਸਿੰਘ, ਉਸਦੀ ਭੈਣ ਜਸਪਾਲ ਕੌਰ ਅਤੇ ਉਸਦੀ ਮਾਤਾ ਪਰਮਿੰਦਰ ਕੌਰ ਹਨ। ਇਸੇ ਤਰ੍ਹਾਂ ਯਾਦਵਿੰਦਰ ਸਿੰਘ ਦੇ ਪਿਤਾ ਜੈਕਾਰ ਸਿੰਘ, ਉਸ ਦੀ ਮਾਤਾ ਬਲਜੀਤ ਕੌਰ ਅਤੇ ਉਸ ਦੀ ਭੈਣ ਹੁਸਨਪ੍ਰੀਤ ਕੌਰ ਨੂੰ ਵੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫਤਾਰੀਆਂ ਯਾਦਵਿੰਦਰ ਸਿੰਘ ਅਤੇ ਲਖਬੀਰ ਸਿੰਘ ਲੰਡਾ ਵੱਲੋਂ ਕਥਿਤ ਤੌਰ 'ਤੇ ਕੀਤੇ ਗਏ ਫਿਰੌਤੀ ਨਾਲ ਸਬੰਧਤ ਅਪਰਾਧਾਂ ਦੀ ਜਾਂਚ ਦੇ ਹਿੱਸੇ ਵਜੋਂ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸੂਬੇ ਦੇ ਇਨ੍ਹਾਂ 17 ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News