ਗੈਂਗਸਟਰ ਲਖਬੀਰ ਲੰਡਾ ''ਤੇ ਪੁਲਸ ਦੀ ਵੱਡੀ ਕਾਰਵਾਈ, 100 ਤੋਂ ਵੱਧ ਮੁਲਾਜ਼ਮਾਂ ਨੇ ਸਾਂਭਿਆ ਆਪ੍ਰੇਸ਼ਨ

Monday, Jun 17, 2024 - 11:10 AM (IST)

ਗੈਂਗਸਟਰ ਲਖਬੀਰ ਲੰਡਾ ''ਤੇ ਪੁਲਸ ਦੀ ਵੱਡੀ ਕਾਰਵਾਈ, 100 ਤੋਂ ਵੱਧ ਮੁਲਾਜ਼ਮਾਂ ਨੇ ਸਾਂਭਿਆ ਆਪ੍ਰੇਸ਼ਨ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਪੁਲਸ ਨੇ ਅੱਤਵਾਰੀ ਅਤੇ ਗੈਂਗਸਟਰ ਲਖਬੀਰ ਸਿੰਘ ਲੰਡਾ 'ਤੇ ਵਾਡੀ ਕਾਰਵਾਈ ਕਰਦਿਆਂ ਉਸ ਨਾਲ ਸਬੰਧਤ 36 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਇਹ ਕਾਰਵਾਈ ਜ਼ਿਲ੍ਹਾ ਫਿਰੋਜ਼ਪੁਰ ਵਿਚ ਐੱਸ. ਐੱਸ. ਪੀ. ਸੌਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕੀਤੀ ਗਈ ਹੈ, ਜਿਸ ਅਨੁਸਾਰ ਗੈਂਗਸਟਰ ਲਖਬੀਰ ਲੰਡਾ ਦੇ ਸਾਥੀਆਂ ਦੇ 36 ਟਿਕਾਣਿਆਂ ’ਤੇ ਪੁਲਸ ਨੇ ਦਬਿਸ਼ ਕੀਤੀ ਹੈ। 

ਇਹ ਵੀ ਪੜ੍ਹੋ : ਇਕੱਠਿਆਂ ਜਿਊਣ ਮਰਨ ਦੀਆਂ ਕਸਮਾਂ ਨਿਭਾਅ ਗਈ ਪਤਨੀ, ਪਤੀ ਦੀ ਮੌਤ ਦੀ ਖ਼ਬਰ ਸੁਣਦਿਆਂ ਤੋੜਿਆ ਦਮ

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਡੀ. ਐੱਸ. ਪੀ. ਇਨਵੈਸਟੀਗੇਸ਼ਨ ਬਲਕਾਰ ਸਿੰਘ ਅਤੇ 100 ਦੇ ਕਰੀਬ ਪੁਲਸ ਮੁਲਾਜ਼ਮ ਉਨ੍ਹਾਂ ਦੇ ਨਾਲ ਮੌਜੂਦ ਸਨ। ਦੂਜੇ ਪਾਸੇ ਫਿਰੋਜ਼ਪੁਰ ਪੁਲਸ ਵੱਲੋਂ ਜ਼ਿਲੇ ਭਰ ’ਚ ਕਾਸੋ ਆਪ੍ਰੇਸ਼ਨ ਚਲਾਇਆ ਗਿਆ ਅਤੇ ਸ਼ੱਕੀ ਨਸ਼ਾ ਸਮੱਗਲਰਾਂ ਦੇ ਘਰਾਂ ’ਚ ਛਾਪੇਮਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਦੀ ਕਾਰਵਾਈ ਦੌਰਾਨ ਪੁਲਸ ਨੇ 100 ਗ੍ਰਾਮ ਚੂਰਾ-ਪੋਸਤ ਬਰਾਮਦ ਕੀਤਾ ਹੈ ਅਤੇ ਪੁਲਸ ਦੀ ਕਾਰਵਾਈ ਅਜੇ ਵੀ ਜਾਰੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਗੈਂਗਸਟਰ ਲਖਬੀਰ ਲੰਡਾ ਦੀ ਮਾਂ, ਭੈਣ ਅਤੇ ਕਾਂਸਟੇਬਲ ਜੀਜਾ ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News