ਅਜਨਾਲਾ ''ਚ ਦੀਪੂ ਲੱਖੂਵਾਲੀਆ ਦੇ ਕਤਲ ਕਾਂਡ ''ਚ ਨਵਾਂ ਮੋੜ, ਇਸ ਗੈਂਗਸਟਰ ਗਰੁੱਪ ਨੇ ਲਈ ਜ਼ਿੰਮੇਵਾਰੀ

06/01/2024 7:10:49 PM

ਅੰਮ੍ਰਿਤਸਰ/ਅਜਨਾਲਾ : ਪਿੰਡ ਲੱਖੂਵਾਲ ਵਿਖੇ ਬੀਤੀ ਦੇਰ ਸ਼ਾਮ 2 ਮੋਟਰਸਾਈਕਲਾਂ ’ਤੇ ਆਏ ਨਕਾਬਪੋਸ਼ਾਂ ਨੇ ਵੱਲੋਂ ਗੋਲੀ ਮਾਰ ਕੇ ਕਤਲ ਕੀਤੇ ਗਏ ਨੌਜਵਾਨ ਦੀਪਇੰਦਰ ਸਿੰਘ ਉਰਫ ਦੀਪੂ ਲੱਖੂਵਾਲੀਆ ਦੇ ਕਤਲ ਕਾਂਡ ਵਿਚ ਨਵਾਂ ਮੋੜ ਆ ਗਿਆ ਹੈ। ਗੈਂਗਸਟਰ ਦਵਿੰਦਰ ਬੰਬੀਹਾ ਗਰੁੱਪ ਨੇ ਇਸ ਕਤਲ ਕਾਂਡ ਦੀ ਜ਼ਿੰਮੇਵਾਰੀ ਲਈ ਹੈ। ਬੰਬੀਹਾ ਗਰੁੱਪ ਨੇ ਫੇਸਬੁਕ 'ਤੇ ਪੋਸਟ ਪਾ ਕੇ ਕਤਲ ਕਰਨ ਦੀ ਗੱਲ ਕਬੂਲੀ ਹੈ। 

ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਮੁਕਤਸਰ, ਬੱਸ ਸਟੈਂਡ 'ਤੇ ਭਰੇ ਬਾਜ਼ਾਰ 'ਚ ਨੌਜਵਾਨ ਦਾ ਕਤਲ

ਕੀ ਕਹਿਣਾ ਹੈ ਪਰਿਵਾਰ ਦਾ

ਪਰਿਵਾਰ ਦਾ ਕਹਿਣਾ ਹੈ ਕਿ ਦੀਪੂ ਆਮ ਆਦਮੀ ਪਾਰਟੀ ਦਾ ਸਰਗਰਮ ਆਗੂ ਸੀ। ਬੀਤੀ ਸ਼ਾਮ ਉਹ ਹਵੇਲੀ ਵਿਚ ਬੈਠਾ ਸੀ ਤਾਂ ਅਚਾਨਕ ਚਾਰ ਨੌਜਵਾਨ ਉੱਥੇ ਪਹੁੰਚੇ ਅਤੇ ਉਨ੍ਹਾਂ ਨੇ ਅੰਨ੍ਹੇਵਾਹ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਇਸ ਗੋਲੀਬਾਰੀ ਵਿਚ ਦੀਪੂ ਦੀ ਮੌਤ ਹੋ ਗਈ ਜਦਕਿ ਚਾਰ ਜਣੇ ਜ਼ਖਮੀ ਹੋ ਗਏ। ਮੋਟਰਸਾਈਕਲ ਸਵਾਰ ਹਮਲਾਵਰ ਗੋਲੀਬਾਰੀ ਕਰਨ ਉਪਰੰਤ ਮੌਕੇ ਤੋਂ ਫ਼ਰਾਰ ਹੋ ਗਏ।

ਘਟਨਾ ਸਥਾਨ ’ਤੇ ਪਹੁੰਚੇ ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇ ਐੱਸ.ਐੱਸ.ਪੀ. ਸਤਿੰਦਰ ਸਿੰਘ ਨੇ ਦੱਸਿਆ ਕਿ ਦੀਪਇੰਦਰ ਸਿੰਘ ਆਪਣੇ ਸਾਥੀਆਂ ਸਮੇਤ ਪਿੰਡ ਵਾਲੀ ਹਵੇਲੀ ਕੋਲ ਬੈਠਾ ਚੋਣਾਂ ਸਬੰਧੀ ਰਣਨੀਤੀ ਉਲੀਕ ਰਿਹਾ ਸੀ ਕਿ 2 ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਨਕਾਬਪੋਸ਼ ਵਿਅਕਤੀਆਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਦੀਪਇੰਦਰ ਸਿੰਘ ਦੀ ਮੌਤ ਹੋ ਗਈ ਜਦਕਿ 4 ਹੋਰ ਵਿਅਕਤੀ, ਜਿਨ੍ਹਾਂ ਵਿਚ ਸੁਖਚਰਨਜੀਤ ਸਿੰਘ, ਮੇਜਰ ਸਿੰਘ, ਸੰਦੀਪ ਸਿੰਘ ਅਤੇ ਸਵਰਨ ਸਿੰਘ ਜ਼ਖਮੀ ਹੋ ਗਏ, ਜੋ ਇਸ ਸਮੇਂ ਅਜਨਾਲਾ ਦੇ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹਨ।

 


Gurminder Singh

Content Editor

Related News