ਗੈਂਗਸਟਰਾਂ ਤੇ ਪਾਕਿ ਸਮੱਗਲਰਾਂ ਨਾਲ ਸਬੰਧ ਰੱਖਣ ਵਾਲੇ ਮੁਲਜ਼ਮ ਕਾਬੂ

10/22/2019 6:52:28 PM

ਤਰਨਤਾਰਨ (ਰਮਨ ਚਾਵਲਾ) : ਜ਼ਿਲਾ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਪਾਕਿਸਤਾਨੀ ਤੱਸਕਰਾਂ ਅਤੇ ਖਤਰਨਾਕ ਗੈਂਗਸਟਰਾਂ ਨਾਲ ਸਬੰਧਤ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ 370 ਗ੍ਰਾਮ ਹੈਰੋਇਨ, ਇਕ ਬਿਨਾਂ ਨੰਬਰੀ ਮੋਟਰ ਸਾਈਕਲ ਅਤੇ 17 ਲੱਖ 40 ਹਜ਼ਾਰ ਰੁਪਏ ਦੀ ਡੱਰਗ ਮਨੀ ਬਰਾਮਦ ਕਰਨ ਕੀਤੀ ਹੈ। ਪੁਲਸ ਵੱਲੋਂ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਅਗਲੇਰੀ ਪੁੱਛ-ਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਐੱਸ. ਪੀ. (ਆਈ) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਐੱਸ. ਐੱਸ. ਪੀ. ਦੇ ਹੁਕਮਾਂ ਤਹਿਤ ਦੇਸ਼ ਵਿਰੋਧੀ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਸੀ. ਆਈ. ਏ. ਸਟਾਫ ਦੀ ਟੀਮ ਨੇ ਦੌਰਾਨੇ ਗਸ਼ਤ ਪੁੱਲ ਬਘਿਆੜੀ ਵਿਖੇ ਬਿਨਾਂ ਨੰਬਰੀ 2 ਮੋਟਰ ਸਾਈਕਲ ਸਵਾਰਾਂ ਨੂੰ ਰੋਕਿਆ ਗਿਆ। ਜਿਸ ਤਹਿਤ ਦੋਵਾਂ ਵਿਅਕਤੀਆਂ ਦੀ ਮੰਗ ਅਨੁਸਾਰ ਮੌਕੇ 'ਤੇ ਡੀ. ਐੱਸ. ਪੀ. (ਸਿਟੀ) ਸੁੱਚਾ ਸਿੰਘ ਬੱਲ ਦੀ ਮੌਜੂਦਗੀ 'ਚ ਦੋਵਾਂ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਬਲਵਿੰਦਰ ਸਿੰਘ ਉਰਫ ਪਹਿਲਵਾਨ ਪੁੱਤਰ ਮਿਲਖਾ ਸਿੰਘ ਵਾਸੀ ਅਮੀਸ਼ਾਹ ਪਾਸੋਂ 210 ਗ੍ਰਾਮ ਹੈਰੋਇਨ ਸਣੇ 17 ਲੱਖ 40 ਹਜ਼ਾਰ ਰੁਪਏ ਭਾਰਤੀ ਕਰੰਸੀ ਡਰੱਗ ਮੰਨੀ ਬਰਾਮਦ ਕੀਤੀ ਗਈ ਜਦ ਕਿ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਪੁੱਤਰ ਸੁਖਵੰਤ ਸਿੰਘ ਵਾਸੀ ਡਲੀਰੀ ਥਾਣਾ ਖਾਲੜਾ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਦੋਵਾਂ ਖਿਲ਼ਾਫ ਥਾਣਾ ਝਬਾਲ ਵਿਖੇ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਪੁੱਛ-ਗਿੱਛ ਸ਼ੁਰੂ ਕਰ ਦਿੱਤੀ ਗਈ ਹੈ। 

ਐੱਸ. ਪੀ. (ਆਈ) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਬਲਵਿੰਦਰ ਸਿੰਘ ਅਤੇ ਸ਼ਮਸ਼ੇਰ ਸਿੰਘ ਦੋਵੇਂ ਜ਼ਿਲਾ ਤਰਨਤਾਰਨ, ਅੰਮ੍ਰਿਤਸਰ, ਬਟਾਲਾ ਅਤੇ ਪੰਜਾਬ ਦੇ ਹੋਰ ਕਈ ਇਲਾਕਿਆਂ 'ਚ ਵੱਡੀ ਮਾਤਰਾ 'ਚ ਹੈਰੋਇਨ ਸਪਲਾਈ ਕਰਨ ਦਾ ਧੰਦਾ ਕਰਦੇ ਸਨ। ਵਾਲੀਆ ਨੇ ਦੱਸਿਆ ਕਿ ਸਾਲ 2016 ਦੌਰਾਨ ਲੰਮਾਂ ਪੱਟੀ ਵਾਲੇ ਵਿਅਕਤੀ ਨੂੰ ਕਤਲ ਕਰਨ ਤੋਂ ਬਾਅਦ ਦਵਿੰਦਰ ਬੰਬੀਹਾ ਗਰੁੱਪ ਦੇ ਸੁਪਰੀਤ ਸਿੰਘ ਉਰਫ ਹੈਰੀ ਚੱਠਾ, ਗੋਪੀ ਘਣਸ਼ਾਮਪੁਰੀਆ, ਗੁਰਪ੍ਰੀਤ ਸਿੰਘ ਉਰਫ ਗੋਪੀ ਕੋੜਾ, ਜਿੰਮੀ ਡੋਨ ਉਰਫ ਜੰਪੀ ਆਦਿ ਹੋਰ ਸਾਰੇ ਖਤਰਨਾਕ ਗੈਂਗਸਟਰ ਦੋਸ਼ੀ ਬਲਵਿੰਦਰ ਸਿੰਘ ਉਰਫ ਪਹਿਲਵਾਨ ਦੇ ਘਰ ਪਨਾਹ ਲੈ ਕੇ ਰਹਿ ਚੁੱਕੇ ਸਨ। ਜਿਸ ਸਬੰਧੀ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਹੈ।

ਐੱਸ.ਪੀ ਵਾਲੀਆ ਨੇ ਦੱਸਿਆ ਕਿ ਬਲਵਿੰਦਰ ਸਿੰਘ ਉਰਫ ਪਹਿਲਵਾਨ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹਨ ਜੋ ਉਨ੍ਹਾਂ ਪਾਸੋਂ ਹੈਰੋਇਨ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਹੈਰੋਇਨ ਸਪਲਾਈ ਕਰਦਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਪਾਸੋਂ ਕੀਤੀ ਜਾ ਰਹੀ ਪੁੱਛਗਿੱਛ ਦੌਰਾਨ ਹੋਰ ਕਈ ਅਹਿਮ ਖੁਲਾਸੇ ਹੋਣ ਦੇ ਆਸਾਰ ਹਨ। 

Gurminder Singh

This news is Content Editor Gurminder Singh