ਪੇਸ਼ੀ ਦੌਰਾਨ ਗੈਂਗਸਟਰ ਦੇ ਸਾਥੀ ਨੂੰ ਹਿਰਾਸਤ ’ਚੋਂ ਭਜਾਉਣ ਆਏ 2 ਵਿਅਕਤੀ ਹਥਿਆਰਾਂ ਸਣੇ ਕਾਬੂ

Tuesday, Nov 16, 2021 - 05:28 PM (IST)

ਮੋਗਾ (ਅਜ਼ਾਦ) - ਮੋਗਾ ਪੁਲਸ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ, ਜਦੋਂ ਜ਼ਿਲ੍ਹਾ ਕਚਹਿਰੀ ਮੋਗਾ ਵਿੱਚ ਪੇਸ਼ੀ ’ਤੇ ਆਏ ਗੈਂਗਸਟਰ ਦੇ ਇਕ ਸਾਥੀ ਨੂੰ ਪੁਲਸ ਹਿਰਾਸਤ ਵਿਚੋਂ ਭਜਾਉਣ ਦੀ ਯੋਜਨਾ ਬਣਾ ਰਹੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 32 ਬੋਰ ਰਿਵਾਲਵਰ ਸਮੇਤ ਕਾਰਤੂਸਾਂ ਬਰਾਮਦ ਕੀਤੇ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰਜੀਤ ਸਿੰਘ ਮੰਡ ਨੇ ਕਿਹਾ ਕਿ ਮੋਗਾ ਪੁਲਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਦੇ ਤਹਿਤ ਸੀ.ਆਈ.ਏ ਸਟਾਫ਼ ਮੋਗਾ ਨੂੰ ਗੁਪਤ ਜਾਣਕਾਰੀ ਮਿਲੀ ਸੀ ਕਿ ਕੁਝ ਹਥਿਆਰਬੰਦ ਕਥਿਤ ਗੈਂਗਸਟਰ ਜ਼ਿਲ੍ਹਾ ਕਚਿਹਰੀ ਮੋਗਾ ਵਿਚ ਪੇਸ਼ੀ ਭੁਗਤਣ ਆਏ ਹਰਜਿੰਦਰ ਸਿੰਘ ਉਰਫ ਰਾਜੂ ਨਿਵਾਸੀ ਮੋਗਾ, ਜੋ ਫਰੀਦਕੋਟ ਜੇਲ੍ਹ ਵਿੱਚ ਬੰਦ ਹੈ, ਨੂੰ ਹਿਰਾਸਤ ਵਿਚੋਂ ਭਜਾਉਣ ਦਾ ਯਤਨ ਕਰ ਸਕਦੇ ਹਨ। 

ਪੜ੍ਹੋ ਇਹ ਵੀ ਖ਼ਬਰ ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ

ਉਨ੍ਹਾਂ ਕਿਹਾ ਕਿ ਐੱਸ.ਪੀ ਡੀ ਰੁਪਿੰਦਰ ਕੌਰ ਭੱਟੀ ਦੀ ਅਗਵਾਈ ਵਿਚ ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਕਥਿਤ ਦੋਸ਼ੀਆਂ ਅਮਨਦੀਪ ਸਿੰਘ ਉਰਫ ਜੇਜੀ ਨਿਵਾਸੀ ਮੋਗਾ ਅਤੇ ਜਸਪ੍ਰੀਤ ਸਿੰਘ ਉਰਫ ਪ੍ਰੀਤ ਨਿਵਾਸੀ ਫਰੀਦਕੋਟ ਨੂੰ ਅਦਾਲਤੀ ਕੰਪਲੈਕਸ ਮੋਗਾ ਦੇ ਬਾਹਰੋਂ ਜਾ ਦਬੋਚਿਆ। ਉਨ੍ਹਾਂ ਕੋਲੋਂ ਪੁਲਸ ਨੇ 32 ਬੋਰ ਦਾ ਇਕ ਪਿਸਤੌਲ ਅਤੇ ਇਕ ਛੇ ਕਾਰਤੂਸ ਸਣੇ ਇਕ ਮੋਟਰ ਸਾਈਕਲ ਬਰਾਮਦ ਕੀਤਾ ਹੈ। ਉਕਤ ਵਿਅਕਤੀਆਂ ਦੇ ਸਬੰਧ ਕਥਿਤ ਗੈਂਗਸਟਰ ਗੋਲਡੀ ਬਰਾੜ ਹਾਲ ਕੈਨੇਡਾ ਨਾਲ ਜੁੜੇ ਹੋਏ ਹਨ।

ਪੜ੍ਹੋ ਇਹ ਵੀ ਖ਼ਬਰ ਪੰਜਾਬ ਦੇ ਇਸ ਜ਼ਿਲ੍ਹੇ ’ਚ ਕੋਰੋਨਾ ਵੈਕਸੀਨ ਨਾ ਲਗਵਾਉਣ ਵਾਲੇ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਤਨਖ਼ਾਹ

ਜ਼ਿਲ੍ਹਾ ਪੁਲਸ ਮੁਖੀ ਨੇ ਅੱਗੇ ਦੱਸਿਆ ਕਿ ਕਥਿਤ ਦੋਸ਼ੀ ਹਰਜਿੰਦਰ ਸਿੰਘ ਖ਼ਿਲਾਫ਼ ਥਾਣਾ ਸਦਰ ਮੋਗਾ ਵਿਚ ਐੱਨ.ਡੀ.ਪੀ.ਐੱਸ ਐਕਟ ਦੇ ਤਹਿਤ ਮਾਮਲਾ ਦਰਜ ਹੈ, ਨੂੰ ਫਰੀਦਕੋਟ ਜੇਲ੍ਹ ਵਿਚੋਂ ਪੇਸ਼ ਕਰਨ ਲਈ ਅੱਜ ਜ਼ਿਲ੍ਹਾ ਕਚਿਹਰੀ ਮੋਗਾ ਵਿਚ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਨੇ ਪੁੱਛਗਿੱਛ ਸਮੇਂ ਦੱਸਿਆ ਕਿ ਜਸਪ੍ਰੀਤ ਸਿੰਘ ਉਰਫ ਜੱਸੀ ਨਿਵਾਸੀ ਫਰੀਦਕੋਟ  ਇਸ ਸਮੇਂ ਵੱਖ-ਵੱਖ ਮਾਮਲਿਆਂ ਵਿਚ ਫਰੀਦਕੋਟ ਜੇਲ੍ਹ ਵਿਚ ਬੰਦ ਹੈ। ਉਸਦੇ ਕੈਨੇਡਾ ਰਹਿੰਦੇ ਗੈਂਗਸਟਰ ਸਤਿੰਦਰ ਬਰਾੜ ਉਰਫ ਗੋਲਡੀ ਬਰਾੜ ਦੇ ਨਾਲ ਕਥਿਤ ਸਬੰਧ ਹਨ।

ਪੜ੍ਹੋ ਇਹ ਵੀ ਖ਼ਬਰ ਤਰਨਤਾਰਨ ’ਚ ਮੁੜ ਦਾਗ਼ਦਾਰ ਹੋਈ ਖਾਕੀ : ASI ਨੇ 6.68 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡੇ ਅਫੀਮ ਸਮੱਗਲਰ

ਉਸ ਦੇ ਨਿਰਦੇਸ਼ਾਂ ’ਤੇ ਜਸਪ੍ਰੀਤ ਸਿੰਘ ਜੱਸੀ ਨੇ ਸਾਡੀ ਡਿਊਟੀ ਲਾਈ ਸੀ ਕਿ ਜਦੋਂ ਹਰਜਿੰਦਰ ਸਿੰਘ ਉਰਫ ਰਾਜੂ ਜ਼ਿਲ੍ਹਾ ਕਚਿਹਰੀ ਮੋਗਾ ਵਿਚ ਪੇਸ਼ੀ ਭੁਗਤਣ ਲਈ ਆਵੇਗਾ ਤਾਂ ਉਸ ਨੂੰ ਪੁਲਸ ਹਿਰਾਸਤ ਵਿਚੋਂ ਛੁਡਾਇਆ ਜਾਵੇ। ਜ਼ਿਲ੍ਹਾ ਪੁਲਸ ਮੁਖੀ ਨੇ ਅੱਗੇ ਕਿਹਾ ਕਿ ਕਥਿਤ ਦੋਸ਼ੀਆਂ ਦੀ ਯੋਜਨਾ ਸੀ ਕਿ ਜਦੋਂ ਪੁਲਸ ਮੁਲਾਜ਼ਮ ਹਰਜਿੰਦਰ ਸਿੰਘ ਉਰਫ ਰਾਜੂ ਨੂੰ ਪੇਸ਼ੀ ਭੁਗਤਣ ਲਈ ਅਦਾਲਤ ਵਿਚ ਲੈਕੇ ਜਾਣ ਤਾਂ ਉਸ ਸਮੇਂ ਹਵਾਈ ਫਾਇਰਿੰਗ ਕਰ ਕੇ ਉਸ ਨੂੰ ਪੁਲਸ ਹਿਰਾਸਤ ਵਿਚੋਂ ਭਜਾਇਆ ਜਾਵੇ। 

ਪੜ੍ਹੋ ਇਹ ਵੀ ਖ਼ਬਰ ਸੁਖਬੀਰ ਬਾਦਲ ਦਾ CM ਚੰਨੀ 'ਤੇ ਵੱਡਾ ਹਮਲਾ, ਕਿਹਾ ‘ਮੁੰਡਾ ਚਲਾਉਂਦਾ ਕਰੋੜਾਂ ਦੀ ਗੱਡੀ ਤੇ ਖ਼ੁਦ ਲੈਂਦਾ ਰੇਤੇ ਦਾ ਪੈਸਾ’

ਉਨ੍ਹਾਂ ਅੱਗੇ ਦੱਸਿਆ ਕਿ ਹਰਜਿੰਦਰ ਸਿੰਘ ਵੱਲੋਂ ਪਹਿਲਾਂ ਵੀ ਜੇਲ੍ਹ ਵਿਚੋਂ ਮੋਬਾਇਲ ਫੋਨ ਬਰਾਮਦ ਹੋਇਆ ਸੀ, ਜਿਸ ਖ਼ਿਲਾਫ਼ ਮਾਮਲਾ ਦਰਜ ਹੈ ਅਤੇ ਇਸ ਦੇ ਇਲਾਵਾ ਹੋਰ ਕਈ ਮਾਮਲੇ ਦਰਜ ਹਨ। ਪੁਲਸ ਨੇ ਅਮਨਦੀਪ ਸਿੰਘ, ਜਸਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸੀ ਨਿਵਾਸੀ ਪੰਜਗਰਾਈਂ ਕਲਾਂ ਅਤੇ ਹਰਜਿੰਦਰ ਸਿੰਘ ਖਿਲਾਫ਼ ਥਾਣਾ ਸਿਟੀ ਮੋਗਾ ਵਿਚ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਦੇ ਪੁਰਾਣੇ ਰਿਕਾਰਡਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਹਰਜਿੰਦਰ ਸਿੰਘ ਅਤੇ ਜਸਪ੍ਰੀਤ ਸਿੰਘ ਜੱਸੀ ਨੂੰ ਪ੍ਰੋਡਕਸ਼ਨ ਵਾਰੰਟਾਂ ਦੇ ਆਧਾਰ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ। ਕਾਬੂ ਕੀਤੇ ਗਏ ਦੋਵਾਂ ਕਥਿਤ ਦੋਸ਼ੀਆਂ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਮਾਚਿਸ ਦੀ ਡੱਬੀ ਕਾਰਨ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ (ਤਸਵੀਰਾਂ)


rajwinder kaur

Content Editor

Related News