ਗੈਂਗਸਟਰ ਨੂੰ ਪੁਲਸ ਰਿਮਾਂਡ ਖਤਮ ਹੋਣ ਮਗਰੋਂ ਅਦਾਲਤ ਨੇ ਮੁੜ ਭੇਜਿਆ ਜੇਲ

Friday, Sep 11, 2020 - 10:03 AM (IST)

ਬੱਧਨੀ ਕਲਾਂ, ਚੜਿੱਕ (ਜ.ਬ.) : ਗੈਂਗਸਟਰ ਨਵਦੀਪ ਸਿੰਘ ਨਵੀ ਉਰਫ਼ ਜੌਹਨ ਬੁੱਟਰ, ਜਿਸ ਨੂੰ ਥਾਣਾ ਬੱਧਨੀ ਕਲਾਂ ਅਧੀਨ ਪੈਂਦੇ ਪਿੰਡ ਬੁੱਟਰ ਕਲਾਂ 'ਚ ਇਕ ਟਰੈਕਟਰ ਸਵਾਰ ਵਿਅਕਤੀਆਂ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਪੁਲਸ ਵਲੋਂ ਨਾਮਜ਼ਦ ਕੀਤਾ ਗਿਆ ਸੀ, ਨੂੰ ਬੱਧਨੀ ਕਲਾਂ ਪੁਲਸ ਵਲੋਂ ਰਿਮਾਂਡ 'ਤੇ ਲਿਆ ਕੇ ਪੁੱਛ-ਗਿੱਛ ਕਰਨ ਉਪਰੰਤ ਅੱਜ ਮੁੜ ਜਦੋਂ ਨਿਹਾਲ ਸਿੰਘ ਵਾਲਾ ਦੀ ਅਦਾਲਤ ਵਿਖੇ ਪੇਸ਼ ਕੀਤਾ ਗਿਆ ਤਾਂ ਅਦਾਲਤ ਵਲੋਂ ਉਸ ਦਾ ਹੋਰ ਰਿਮਾਂਡ ਦੇਣ ਤੋਂ ਇਨਕਾਰ ਕਰਦਿਆਂ ਜੇਲ ਭੇਜ ਦਿੱਤਾ। ਜਾਣਕਾਰੀ ਅਨੁਸਾਰ ਬੱਧਨੀ ਕਲਾਂ ਪੁਲਸ ਨੂੰ ਮਾਨਯੋਗ ਅਦਾਲਤ ਵਲੋਂ ਉਕਤ ਗੈਂਗਸਟਰ ਤੋਂ ਪੁੱਛ-ਗਿੱਛ ਲਈ ਚਾਰ ਦਿਨ ਦਾ ਰਿਮਾਂਡ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਤਾਲਾਬੰਦੀ 'ਚ ਤਬਦੀਲੀਆਂ ਸਬੰਧੀ ਜਾਰੀ ਕੀਤੇ ਨਵੇਂ ਹੁਕਮ

ਜ਼ਿਕਰਯੋਗ ਹੈ ਕਿ ਥਾਣਾ ਬੱਧਨੀ ਕਲਾਂ ਦੀ ਪੁਲਸ ਵਲੋਂ ਉਕਤ ਗੈਂਗਸਟਰ ਨੂੰ ਪਿੰਡ ਬੁੱਟਰ ਕਲਾਂ ਵਿਖੇ ਮਿੱਟੀ ਦੀ ਭਰਤੀ ਪਾ ਰਹੇ ਇਕ ਟਰੈਕਟਰ ਸਵਾਰ ਵਿਅਕਤੀ ਉੱਪਰ ਗੋਲੀ ਚਲਾਉਣ ਦੇ ਮਾਮਲੇ 'ਚ ਪੁੱਛ-ਗਿੱਛ ਲਈ ਮੁਕਤਸਰ ਜੇਲ ਤੋਂ ਪ੍ਰੋਟੈਕਸ਼ਨ ਵਾਰੰਟ 'ਤੇ ਇਥੇ ਲਿਆਂਦਾ ਸੀ। ਥਾਣਾ ਬੱਧਨੀ ਕਲਾਂ ਦੇ ਮੁੱਖ ਅਫ਼ਸਰ ਕਰਮਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਗੈਂਗਸਟਰ ਨਵਦੀਪ ਸਿੰਘ ਨਵੀ ਉਰਫ਼ ਜੌਹਨ ਬੁੱਟਰ ਨੂੰ ਪੁਲਸ ਰਿਮਾਂਡ ਖਤਮ ਹੋਣ ਪਿੱਛੋਂ ਅੱਜ ਨਿਹਾਲ ਸਿੰਘ ਵਾਲਾ ਵਿਖੇ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ ਮਾਨਯੋਗ ਜੱਜ ਅਮਨਦੀਪ ਕੌਰ ਵਲੋਂ ਕੇਸ ਦੀ ਸੁਣਵਾਈ ਕਰਦਿਆਂ ਨਵਦੀਪ ਸਿੰਘ ਨਵੀ ਉਰਫ ਜੌਹਨ ਬੁੱਟਰ ਨੂੰ ਮੁੜ ਜੇਲ ਭੇਜਣ ਦੇ ਹੁਕਮ ਦਿੱਤੇ ਗਏ ਹਨ। ਇਸ ਮੌਕੇ ਸੁਰੱਖਿਆ ਦੇ ਮੱਦੇਨਜ਼ਰ ਇੰਸਪੈਕਟਰ ਪਲਵਿੰਦਰ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਪੁਲਸ ਮੁਲਾਜ਼ਮ ਅਦਾਲਤ ਕੰਪਲੈਕਸ ਵਿਚ ਮੌਜੂਦ ਸਨ।

ਇਹ ਵੀ ਪੜ੍ਹੋ :  ਸ਼ਰਮਨਾਕ : ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰ ਵੀਡੀਓ ਕੀਤੀ ਵਾਇਰਲ, ਗ੍ਰਿਫ਼ਤਾਰ


Baljeet Kaur

Content Editor

Related News