ਮੋਹਾਲੀ ’ਚ ਮਾਲ ਦੇ ਬਾਹਰ ਕੀਤੇ ਗੈਂਗਸਟਰ ਰਾਜੇਸ਼ ਡੋਗਰਾ ਕਤਲ ਮਾਮਲੇ ’ਚ 5 ਗੈਂਗਸਟਰ ਗ੍ਰਿਫ਼ਤਾਰ

Friday, Mar 08, 2024 - 06:39 PM (IST)

ਮੋਹਾਲੀ ’ਚ ਮਾਲ ਦੇ ਬਾਹਰ ਕੀਤੇ ਗੈਂਗਸਟਰ ਰਾਜੇਸ਼ ਡੋਗਰਾ ਕਤਲ ਮਾਮਲੇ ’ਚ 5 ਗੈਂਗਸਟਰ ਗ੍ਰਿਫ਼ਤਾਰ

ਮੋਹਾਲੀ : ਮੋਹਾਲੀ ਦੇ ਸੀ. ਪੀ. ਮਾਲ ਦੇ ਸਾਹਮਣੇ ਦਿਨ ਦਿਹਾੜੇ ਕੀਤੇ ਗਏ ਗੈਂਗਸਟਰ ਰਾਜੇਸ਼ ਡੋਗਰਾ ਕਤਲ ਕਾਂਡ ਵਿਚ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ 5 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਤਲ ਕੇਸ ਵਿਚ ਵੱਡੀ ਸਫਲਤਾ ਹਾਸਲ ਕਰਦੇ ਹੋਏ ਐੱਸ. ਏ. ਐੱਸ. ਨਗਰ ਪੁਲਸ ਨੇ 72 ਘੰਟਿਆਂ ਦੇ ਅੰਦਰ ਕਤਲ ਕਰਨ ਵਾਲੇ ਇੰਟਰਸਟੇਟ ਗੈਂਗ ਦੇ 5 ਗੈਂਗਸਟਰਾਂ ਨੂੰ ਕਾਬੂ ਕੀਤਾ ਹੈ, ਕਾਬੂ ਕੀਤੇ ਗਏ ਗੈਂਗਸਟਰਾਂ ਤੋਂ 3 ਪਿਸਟਲ, 2 ਰਿਵਾਲਵਰ 32 ਬੋਰ , 1 ਪੰਪ ਐਕਸ਼ਨ ਗਨ 12 ਬੋਰ, 71 ਜਿੰਦਾ ਕਾਰਤੂਸ ਅਤੇ 4 ਲੱਗਜ਼ੀਰੀ ਕਾਰਾਂ ਬਰਾਮਦ ਕੀਤੀਆਂ ਹਨ। ਪੁਲਸ ਵਲੋਂ ਗੈਂਗਸਟਰਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾ ਰਿਹਾ ਹੈ। ਪੁਲਸ ਮੁਤਾਬਕ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। 

ਇਹ ਵੀ ਪੜ੍ਹੋ : ਪੰਜਾਬ ’ਚ ਵੱਡੀ ਵਾਰਦਾਤ 1 ਦਰਜਨ ਲੁਟੇਰਿਆਂ ਨੇ ਮਾਰਿਆ ਡਾਕਾ, ਰਾਈਫਲ, ਮਾਊਜ਼ਰ ਤੇ 20 ਤੋਲੇ ਸੋਨਾ ਲੁੱਟਿਆ

ਦੱਸਣਯੋਣ ਹੈ ਕਿ 4 ਮਾਰਚ ਨੂੰ ਦਿਨ ਦਿਹਾੜੇ ਮੋਹਾਲੀ ਦੇ ਸ਼ਾਪਿੰਗ ਮਾਲ ’ਚ ਗਏ ਗੈਂਗਸਟਰ ਰਾਜੇਸ਼ ਡੋਗਰਾ ਦਾ ਮਾਲ ਦੇ ਬਾਹਰ ਹੀ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮ੍ਰਿਤਕ ਨੌਜਵਾਨ ਜੰਮੂ ਦਾ ਰਹਿਣ ਵਾਲਾ ਸੀ ਅਤੇ ਉਹ ਸਵੇਰੇ ਸੈਕਟਰ 67 ਦੇ ਸੀ.ਪੀ. ਮਾਲ ’ਚ ਸ਼ਾਪਿੰਗ ਕਰਨ ਗਿਆ ਸੀ, ਜਿਵੇਂ ਹੀ ਰਾਜੇਸ਼ ਡੋਗਰਾ ਮਾਲ ’ਚੋਂ ਬਾਹਰ ਆਇਆ ਤਾਂ ਹਮਲਾਵਰਾਂ ਵਲੋਂ ਉਸ ’ਤੇ 15 ਰਾਊਂਡ ਫਾਇਰ ਕੀਤੇ ਗਏ, ਹਮਲੇ ’ਚ ਡੋਗਰਾ ਦੀ ਮੌਕੇ ’ਤੇ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਡੇਰੇ ’ਚ ਲੱਗੇ ਸਪੀਕਰਾਂ ਦੀ ਉੱਚੀ ਆਵਾਜ਼ ਤੋਂ ਅੱਕੇ ਨੌਜਵਾਨ ਨੇ ਉਹ ਕੀਤਾ ਜੋ ਸੁਫ਼ਨੇ ’ਚ ਵੀ ਨਾ ਸੋਚਿਆ ਸੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News