ਅੰਮ੍ਰਿਤਸਰ ’ਚ ਹੋਏ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਕਤਲ ’ਚ ਨਵਾਂ ਮੋੜ, ਜੱਗੂ ਭਗਵਾਨਪੁਰੀਆ ਨੇ ਲਈ ਜ਼ਿੰਮੇਵਾਰੀ

Wednesday, Aug 04, 2021 - 06:26 PM (IST)

ਅੰਮ੍ਰਿਤਸਰ ’ਚ ਹੋਏ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਕਤਲ ’ਚ ਨਵਾਂ ਮੋੜ, ਜੱਗੂ ਭਗਵਾਨਪੁਰੀਆ ਨੇ ਲਈ ਜ਼ਿੰਮੇਵਾਰੀ

ਅੰਮ੍ਰਿਤਸਰ : ਮਜੀਠਾ ਰੋਡ ਸਥਿਤ ਇਕ ਨਿੱਜੀ ਹਸਪਤਾਲ ’ਚ ਕਿਸੇ ਰਿਸ਼ਤੇਦਾਰ ਦੀ ਖ਼ਬਰਸਾਰ ਲੈਣ ਪੁੱਜੇ ਗੈਂਗਸਟਰ ਰਣਬੀਰ ਸਿੰਘ ਰਾਣਾ ਕੰਦੋਵਾਲੀਆ ਦਾ ਗੋਲ਼ੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਵਿਚ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਂ ਦੀ ਫੇਸਬੁੱਕ ਆਈ. ਡੀ. ’ਤੇ ਇਸ ਕਤਲ ਕਾਂਡ ਦੀ ਜ਼ਿੰਮੇਵਾਰੀ ਲਈ ਗਈ। ਦੱਸਣਯੋਗ ਹੈ ਕਿ ਗੈਂਗਸਟਰ ਰਣਬੀਰ ਸਿੰਘ ਰਾਣਾ ਕੰਦੋਵਾਲੀਆ ’ਤੇ 4 ਹਥਿਆਰਬੰਦ ਹਮਲਾਵਰਾਂ ਨੇ ਉਸ ਵੇਲੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਸਨ ਜਦੋਂ ਉਹ ਹਸਪਤਾਲ ਵਿਚ ਕਿਸੇ ਦਾ ਪਤਾ ਲੈਣ ਆਇਆ ਸੀ। ਇਸ ਵਾਰਦਾਤ ਵਿਚ ਰਾਣਾ ਕੰਦੋਵਾਲੀਆ ਦਾ ਇਕ ਹੋਰ ਸਾਥੀ ਤੇਜਬੀਰ ਸਿੰਘ ਵੀ ਜ਼ਖਮੀ ਹੋ ਗਿਆ ਸੀ। ਹਮਲੇ ਦੌਰਾਨ ਇਕ ਸਕਿਓਰਿਟੀ ਗਾਰਡ ਅਰੁਣ ਕੁਮਾਰ ਵੀ ਗੋਲੀ ਲੱਗਣ ਨਾਲ ਜ਼ਖ਼ਮੀ ਹੋਇਆ ਹੈ।

ਇਹ ਵੀ ਪੜ੍ਹੋ : 4-5 ਨੌਜਵਾਨਾਂ ਵਲੋਂ ਕੁੜੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਖੁਆਈਆਂ ਜ਼ਹਿਰੀਲੀਆਂ ਗੋਲੀਆਂ

PunjabKesari

ਜੱਗੂ ਭਗਵਾਨਪੁਰੀਆ ਨੇ ਲਈ ਕਤਲ ਦੀ ਜ਼ਿੰਮੇਵਾਰੀ
ਉਧਰ ਭਗਵਾਨਪੁਰੀਆ ਜੱਗੂ ਨਾਂ ਦੀ ਫੇਸਬੁੱਕ ਆਈ. ਡੀ. ’ਤੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਲਿਖਿਆ ਕਿ ਜਿਹੜਾ ਰਾਤ ਅੰਮ੍ਰਿਤਸਰ ਵਿਚ ਰਾਣਾ ਕੰਧੋਵਾਲੀਆ ਦਾ ਕਤਲ ਹੋਇਆ ਸੀ। ਉਸ ਦੀ ਜ਼ਿੰਮੇਵਾਰੀ ਮੈਂ ਜੱਗੂ ਭਗਵਾਨਪੁਰੀਆ ਤੇ ਮੇਰਾ ਭਰਾ ਗੋਲਡੀ ਬਰਾੜ ਲੈਂਦੇ ਹਾਂ। ਇਹ ਕਤਲ ਮੇਰੇ ਵੀਰ ਮਨਦੀਪ ਤੂਫਾਨ ਬਟਾਲਾ ਵਾਲੇ ਨੇ ਕੀਤਾ ਹੈ। ਸਭ ਨੂੰ ਪਤਾ ਹੈ ਕਿ ਰਾਣਾ ਵਿਕੀ ਗੌਂਡਰ ਤੇ ਦਵਿੰਦਰ ਬੰਬੀਹਾ ਗਰੁੱਪ ਦਾ ਸਾਥ ਦਿੰਦਾ ਸੀ। ਇਸ ਨੇ ਤਰਨਤਾਰਨ ਵਾਲੇ ਕਾਂਡ ਵਿਚ ਦਵਿੰਦਰ ਬੰਬੀਹਾ ਦੇ ਕਹਿਣ ’ਤੇ ਸਾਡੇ ਭਰਾ ਲੰਮਾ ਪੱਟੀ ਦੀ ਕਿਡਨੈਪਿੰਗ ਵਿਚ ਮਦਦ ਕੀਤੀ ਸੀ। ਇਸ ਤੋਂ ਇਲਾਵਾ ਇਸ ਪੋਸਟ ਵਿਚ ਵਿਰੋਧੀ ਗੈਂਗ ਦੇ ਹੋਰਾਂ ਨੂੰ ਵੀ ਸਾਵਧਾਨ ਰਹਿਣ ਦੀ ਚਿਤਾਵਨੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਗੈਂਗਸਟਰ ਪ੍ਰੀਤ ਸੇਖੋਂ ਅੰਮ੍ਰਿਤਸਰੀਆ ਭਾਰੀ ਸੁਰੱਖਿਆ ਹੇਠ ਅਦਾਲਤ ’ਚ ਪੇਸ਼, ਹੋਰ ਵਧਿਆ ਰਿਮਾਂਡ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News