ਗੈਂਗਸਟਰ ਰਾਣਾ ਕੰਦੋਵਾਲੀਆ ਕਤਲ ਕਾਂਡ ਦੀ ਜਾਂਚ ਤੇਜ਼, ਦਿੱਲੀ ਤੋਂ ਅੰਮ੍ਰਿਤਸਰ ਲਿਆਂਦਾ ਜਾਵੇਗਾ ਜੱਗੂ ਭਗਵਾਨਪੁਰੀਆ

Friday, Aug 13, 2021 - 06:39 PM (IST)

ਗੈਂਗਸਟਰ ਰਾਣਾ ਕੰਦੋਵਾਲੀਆ ਕਤਲ ਕਾਂਡ ਦੀ ਜਾਂਚ ਤੇਜ਼, ਦਿੱਲੀ ਤੋਂ ਅੰਮ੍ਰਿਤਸਰ ਲਿਆਂਦਾ ਜਾਵੇਗਾ ਜੱਗੂ ਭਗਵਾਨਪੁਰੀਆ

ਅੰਮ੍ਰਿਤਸਰ : ਬੀਤੇ ਦਿਨੀਂ ਅੰਮ੍ਰਿਤਸਰ ਦੇ ਮਜੀਠਾ ਰੋਡ ਸਥਿਤ ਹਸਪਤਾਲ ਵਿਚ ਹੋਏ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਕਤਲ ਕੇਸ ਦੀ ਜਾਂਚ ਹੁਣ ਤੇਜ਼ ਹੋ ਗਈ ਹੈ। ਇਸ ਦੇ ਚੱਲਦੇ ਅੰਮ੍ਰਿਤਸਰ ਪੁਲਸ ਤਿਹਾੜ ਜੇਲ ਵਿਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ 23 ਤਾਰੀਖ਼ ਨੂੰ ਅੰਮ੍ਰਿਤਸਰ ਲੈ ਕੇ ਆਵੇਗੀ। ਪੁਲਸ ਨੇ ਜੱਗੂ ਭਗਵਾਨਪੁਰੀਆ ਦਾ ਅਦਾਲਤ ਪਾਸੋਂ ਪ੍ਰੋਡਕਸ਼ਨ ਵਾਰੰਟ ਵੀ ਹਾਸਲ ਕਰ ਲਿਆ ਹੈ। ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਦੌਰਾਨ ਕੰਦੋਵਾਲੀਆ ਕਤਲ ਮਾਮਲੇ ਵਿਚ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ ਅਤੇ ਇਹ ਵੀ ਸਾਫ ਹੋ ਸਕਦਾ ਹੈ ਕਿ ਇਸ ਕਤਲ ਕਾਂਡ ਪਿੱਛੇ ਹੋਰ ਕਿਹੜੇ-ਕਿਹੜੇ ਨਾਮ ਜੁੜੇ ਹੋਏ ਹਨ।

ਇਹ ਵੀ ਪੜ੍ਹੋ : ਇਕਲੌਤੇ ਪੁੱਤ ਦੀ ਭਾਲ ’ਚ ਲੱਗੇ ਪਰਿਵਾਰ ਦੀ ਟੁੱਟੀ ਆਸ, ਇਸ ਹਾਲਤ ’ਚ ਦੇਖ ਪੈਰਾਂ ਹੇਠੋਂ ਖਿਸਕੀ ਜ਼ਮੀਨ

ਇਸ ਤਰ੍ਹਾਂ ਹੋਇਆ ਸੀ ਹਮਲਾ
ਦੱਸਣਯੋਗ ਹੈ ਕਿ ਗੈਂਗਸਟਰ ਰਾਣਾ ਕੰਦੋਵਾਲੀਆ ਨੂੰ 3 ਅਗਸਤ ਨੂੰ ਮਜੀਠਾ ਰੋਡ ਸਥਿਤ ਇਕ ਨਿੱਜੀ ਹਸਪਤਾਲ ’ਚ ਅਣਪਛਾਤਿਆਂ ਨੇ ਉਸ ਵੇਲੇ ਗੋਲੀਆਂ ਮਾਰ ਦਿੱਤੀਆਂ ਸਨ ਜਦੋਂ ਉਹ ਹਸਪਤਾਲ ਵਿਚ ਆਪਣੇ ਕਿਸੇ ਜਾਣਕਾਰ ਦਾ ਹਾਲ ਜਾਨਣ ਆਇਆ ਸੀ। ਗੋਲੀਆਂ ਲੱਗਣ ਕਾਰਣ ਜ਼ਖ਼ਮੀ ਹੋਏ ਕੰਦੋਵਾਲੀਆ ਨੇ ਕੁੱਝ ਘੰਟੇ ਬਾਅਦ ਹੀ ਦਮ ਤੋੜ ਦਿੱਤਾ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਆਜ਼ਾਦੀ ਦਿਹਾੜੇ ਤੋਂ ਪਹਿਲਾਂ ਅੰਮ੍ਰਿਤਸਰ ’ਚ ਫਿਰ ਮਿਲਿਆ ਹੈਂਡ ਗ੍ਰਨੇਡ

ਜੱਗੂ ਭਗਵਾਨਪੁਰੀਆ ਨੇ ਲਈ ਸੀ ਜ਼ਿੰਮੇਵਾਰੀ
ਜੱਗੂ ਭਗਵਾਨਪੁਰੀਆ ਨੇ ਨੇ ਰਾਣੇ ਦੀ ਮੌਤ ਦਾ ਜ਼ਿੰਮਾ ਲਿਆ ਸੀ। ਸੋਸ਼ਲ ਮੀਡੀਆ ’ਤੇ ਜਾਰੀ ਹੋਈ ਇਕ ਪੋਸਟ ਮੁਤਾਬਕ ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਲੈਂਦਿਆਂ ਸਿੱਧੇ ਤੌਰ ’ਤੇ ਕਿਹਾ ਸੀ ਕਿ ਇਸ ਕਤਲ ਦੀ ਜ਼ਿੰਮੇਵਾਰੀ ਉਹ ਅਤੇ ਉਸ ਦਾ ਭਰਾ ਗੋਲਡੀ ਬਰਾੜ ਲੈਂਦੇ ਹਨ, ਜਿਸ ਬਾਰੇ ਉਨ੍ਹਾਂ ਵਲੋਂ ਪਹਿਲਾਂ ਹੀ ਰਾਣਾ ਕੰਦੋਵਾਲੀਆ ਨੂੰ ਸਾਵਧਾਨ ਕੀਤਾ ਗਿਆ ਸੀ। ਇਸ ਪੋਸਟ ’ਚ ਉਨ੍ਹਾਂ ਦੇ ਟਾਰਗੇਟ ’ਤੇ ਹੋਰ ਦੁਸ਼ਮਣਾਂ ਨੂੰ ਵੀ ਠਿਕਾਣੇ ਲਾਉਣ ਦੀ ਗੱਲ ਕਹੀ ਗਈ ਹੈ। ਪੋਸਟ ’ਚ ਇਹ ਵੀ ਲਿਖਿਆ ਗਿਆ ਹੈ ਕਿ ਵਕਤ ਦਾ ਇੰਤਜ਼ਾਰ ਹੈ, ਹਿਸਾਬ ਸਭ ਦਾ ਹੋਵੇਗਾ।

ਇਹ ਵੀ ਪੜ੍ਹੋ : ਮਲੋਟ ਦੀ ਸ਼ਰਮਨਾਕ ਘਟਨਾ, ਭੈਣ ਨਾਲ ਹੁੰਦੇ ਜਬਰ-ਜ਼ਿਨਾਹ ਦੀ ਨਮੋਸ਼ੀ ਕਾਰਨ ਭਰਾ ਨੇ ਕੀਤੀ ਖ਼ੁਦਕੁਸ਼ੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News