ਤੜਕੇ ਤਿੰਨ ਵਜੇ ਗੈਂਗਸਟਰ ਰੋਮੀ ਨੂੰ ਅਦਾਲਤ ''ਚ ਕੀਤਾ ਪੇਸ਼, ਬਹਿਸ ਤੋਂ ਬਾਅਦ ਜੱਜ ਨੇ ਸੁਣਾਇਆ ਫ਼ੈਸਲਾ
Friday, Aug 23, 2024 - 04:57 PM (IST)
ਪਟਿਆਲਾ/ਨਾਭਾ (ਬਲਜਿੰਦਰ, ਭੂਪਾ) : ਪੰਜਾਬ ਪੁਲਸ ਵੱਲੋਂ ਗੈਂਗਸਟਰ ਰਮਨਜੀਤ ਰੋਮੀ ਨੂੰ ਨਾਭਾ ਦੀ ਅਦਾਲਤ ਵਿਖੇ ਸ਼ੁੱਕਰਵਾਰ ਸਵੇਰੇ ਤੜਕਸਾਰ 3 ਵਜੇ ਪੇਸ਼ ਕੀਤਾ ਗਿਆ, ਜਿੱਥੇ 20 ਮਿੰਟ ਬਹਿਸ ਤੋਂ ਬਾਅਦ ਮਾਨਯੋਗ ਅਦਾਲਤ ਵਲੋਂ ਰਮਨਜੀਤ ਰੋਮੀ ਨੂੰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਿਆਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਦਿੱਤਾ। ਦੱਸਣਯੋਗ ਹੈ ਕਿ ਨਾਭਾ ਜੇਲ ਬ੍ਰੇਕ ਕੇਸ ਦਾ ਮਾਸਟਰ ਮਾਈਂਡ ਰਮਨਜੀਤ ਸਿੰਘ ਰੋਮੀ, ਜਿਸ ਨੂੰ ਭਾਰਤ ਸਰਕਾਰ ਦੀ ਅਪੀਲ 'ਤੇ ਹਾਂਗਕਾਂਗ ਤੋਂ ਪੰਜਾਬ ਪੁਲਸ ਦੇਸ਼ ਲੈ ਕੇ ਆਈ। ਪੰਜਾਬ ਪੁਲਸ ਦੀ ਟੀਮ ਜਿਸ ਦੀ ਅਗਵਾਈ ਐੱਸ. ਪੀ. ਹਰਵਿੰਦਰ ਸਿੰਘ ਵਿਰਕ ਕਰ ਰਹੇ ਸਨ ਜਿਸ ਵਿਚ ਡੀ. ਐੱਸ. ਪੀ. ਦਵਿੰਦਰ ਅੱਤਰੀ, ਡੀ. ਐੱਸ. ਪੀ. ਵਿਕਰਮ ਬਰਾੜ ਤੋਂ ਇਲਾਵਾ ਕਈ ਐੱਸ. ਐੱਚ. ਓ. ਹੈਰੀ ਬੋਪਾਰਾਏ, ਰੋਨੀ ਸੱਲ ਵੀ ਟੀਮ ਵਿਚ ਸ਼ਾਮਿਲ ਸਨ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਲੱਗੀਆਂ ਮੌਜਾਂ, ਲਗਾਤਾਰ ਆਈਆਂ ਤਿੰਨ ਛੁੱਟੀਆਂ
ਰਮਨਜੀਤ ਰੋਮੀ ਜੋ ਕਿ 2018 ਦਾ ਹਾਂਗਕਾਂਗ ਤੋਂ ਜੇਲ੍ਹ ਵਿਚ ਬੰਦ ਸੀ। ਹੁਣ ਅਦਾਲਤ ਦੇ ਅਗਲੇ ਹੁਕਮਾਂ ਤੱਕ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਰਹੇਗਾ। ਪੰਜਾਬ ਪੁਲਸ ਵੀਰਵਾਰ ਸ਼ਾਮ 5 ਵਜੇ ਦਿੱਲੀ ਏਅਰਪੋਰਟ 'ਤੇ ਲੈਂਡ ਕਰਨ ਤੋਂ ਬਾਅਦ ਰਾਤ 9 ਵਜੇ ਤੋਂ ਬਾਅਦ ਦਿੱਲੀ ਤੋਂ ਪੰਜਾਬ ਲਈ ਰਵਾਨਾ ਹੋਈ ਅਤੇ ਸਾਰੀ ਰਾਤ ਸਫਰ ਤੋਂ ਬਾਅਦ ਸਵੇਰੇ 3 ਵਜੇ ਨਾਭਾ ਪਹੁੰਚੀ। ਜਿੱਥੇ ਭਾਰੀ ਪੁਲਸ ਫੋਰਸ ਦੀ ਸੁਰੱਖਿਆ ਅਧੀਨ ਰਮਨਜੀਤ ਰੋਮੀ ਨੂੰ ਪਹਿਲਾਂ ਅਦਾਲਤ ਵਿਚ ਪੇਸ਼ ਕਰਕੇ ਨਿਆਇਕ ਹਿਰਾਸਤ ਵਿਚ ਭੇਜਿਆ ਗਿਆ, ਉਸ ਤੋਂ ਬਾਅਦ ਸਿਵਲ ਹਸਪਤਾਲ ਨਾਭਾ ਵਿਖੇ ਰੋਮੀ ਦਾ ਮੈਡੀਕਲ ਵੀ ਕਰਵਾਇਆ ਗਿਆ। ਅਦਾਲਤ ਦੇ ਆਦੇਸ਼ਾਂ 'ਤੇ ਪੁਲਸ ਵੱਲੋਂ ਸਵੇਰੇ 4 ਵਜੇ ਰਮਨਜੀਤ ਰੋਮੀ ਨੂੰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਭੇਜ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਨਾਭਾ ਜੇਲ੍ਹ ਬਰੇਕ ਕੇਸ ਵਿਚ ਮੈਕਸੀਮਮ ਸਕਿਓਰਿਟੀ ਜੇਲ੍ਹ ਨੂੰ ਹੁਣ ਨਵੇਂ ਸਿਰੇ ਤੋਂ ਬਣਾਇਆ ਜਾ ਰਿਹਾ ਹੈ ਜਿਸ ਕਰਕੇ ਮੈਕਸੀਮਮ ਸਕਿਓਰਿਟੀ ਜੇਲ੍ਹ ਫਿਲਹਾਲ ਬੰਦ ਹੈ ਅਤੇ ਹੁਣ ਕੈਦੀ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ ਭੇਜੇ ਜਾ ਰਹੇ ਹਨ।
ਇਹ ਵੀ ਪੜ੍ਹੋ : ਜ਼ਮੀਨ ਵੇਚ ਕੈਨੇਡਾ ਗਿਆ ਪਰਿਵਾਰ ਤੰਗੀ 'ਚ ਡੁੱਬਿਆ, ਜਵਾਨ ਪੁੱਤ ਨੇ ਕਰ ਲਈ ਖ਼ੁਦਕੁਸ਼ੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8