ਲੁਧਿਆਣਾ ’ਚ ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਗੋਲ਼ੀਆਂ ਮਾਰ ਕੇ ਕਤਲ

Monday, May 08, 2023 - 06:30 PM (IST)

ਲੁਧਿਆਣਾ ’ਚ ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਗੋਲ਼ੀਆਂ ਮਾਰ ਕੇ ਕਤਲ

ਲੁਧਿਆਣਾ (ਨਰਿੰਦਰ ਮਹਿੰਦਰੂ) : ਲੁਧਿਆਣਾ ਦੇ ਹੈਬੋਵਾਲ ਇਲਾਕੇ ’ਚ ਸਥਿਤ ਜੋਗਿੰਦਰ ਨਗਰ ’ਚ ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਵਿਚ ਸੁੱਖਾ ਬਾੜੇਵਾਲੀਆਂ ਦਾ ਸਾਥੀ ਰੋਹਿਤ ਗੰਭੀਰ ਜ਼ਖਮੀ ਹੋ ਗਿਆ ਹੈ, ਜਿਸ ਨੂੰ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ ਗੈਂਗਸਟਰ ਸੁੱਖਾ ਅਤੇ ਉਸ ਦਾ ਦੋਸਤ ਜੋਗਿੰਦਰ ਨਗਰ ਵਿਚ ਕਿਸੇ ਦੇ ਘਰ ਵਿਚ ਇਕੱਠੇ ਹੋਏ ਸਨ, ਜਿੱਥੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟ੍ਰੀਟ ਕੋਲ ਹੋਏ ਧਮਾਕਿਆਂ ਨੂੰ ਲੈ ਕੇ ਡੀ. ਜੀ. ਪੀ. ਦਾ ਵੱਡਾ ਖ਼ੁਲਾਸਾ

ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਸੁੱਖੇ ਦੀ ਬਹਿਸ ਹੋਈ, ਜਿਸ ਤੋਂ ਬਾਅਦ ਸੁੱਖਾ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸੁੱਖਾ ਬਾੜੇਵਾਲੀਆ ’ਤੇ ਕਈ ਅਪਰਾਧਿਕ ਮਾਮਲੇ ਦਰਜ ਸਨ। ਗੋਲ਼ੀਆਂ ਲੱਗਣ ਕਾਰਣ ਸੁੱਖੇ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਜਲੰਧਰ : ਪੰਜਾਬ ਸਰਕਾਰ ਵਲੋਂ 9 ਤੇ 10 ਤਾਰੀਖ਼ ਨੂੰ ਸਕੂਲਾਂ ਤੇ ਕਾਲਜਾਂ ’ਚ ਛੁੱਟੀ ਦਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News