ਮੋਗਾ ’ਚ ਕਾਲਾ ਧਨੌਲਾ ਗਰੁੱਪ ਦੇ ਗੈਂਗਸਟਰ ਅਸਲੇ ਸਣੇ ਗ੍ਰਿਫ਼ਤਾਰ
Monday, Feb 27, 2023 - 06:17 PM (IST)

ਮੋਗਾ (ਗੋਪੀ, ਕਸ਼ਿਸ਼) : ਮੋਗਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਪੁਲਸ ਨੇ ਗੈਂਗਸਟਰ ਕਾਲਾ ਧਨੌਲਾ ਗਰੁੱਪ ਦੇ ਤਿੰਨ ਗੈਂਗਸਟਰਾਂ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕਰ ਲਿਆ। ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰਾਂ ਕੋਲੋਂ 32 ਬੋਰ ਦੇ ਰਿਵਾਲਵਰ, 6 ਕਾਰਤੂਸ ਅਤੇ ਇਕ ਕਾਰ ਬਰਾਮਦ ਹੋਈ ਹੈ। ਮੋਗਾ ਪੁਲਸ ਨੇ ਗੁਪਤਾ ਸੂਚਨਾ ਦੇ ਆਧਾਰ ’ਤੇ ਥਾਣਾ ਸਦਰ ਦੇ ਇਲਾਕੇ ਵਿਚ ਨਾਕਾ ਬੰਦੀ ਕਰਕੇ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬੀ ਯੂਨੀਵਰਸਿਟੀ ’ਚ 2 ਧਿਰਾਂ ਵਿਚਕਾਰ ਖੂਨੀ ਝੜਪ, ਇੰਜੀਨੀਅਰਿੰਗ ਦੇ ਵਿਦਿਆਰਥੀ ਦਾ ਕਤਲ
ਪੁਲਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਤਿੰਨ ਗੈਂਗਸਟਰ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ ਪਰ ਪੁਲਸ ਨੇ ਪਹਿਲਾਂ ਹੀ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਵਲੋਂ ਗੈਂਗਸਟਰਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਸ ਮੁਤਾਬਕ ਗੈਂਗਸਟਰਾਂ ਪਾਸੋਂ ਪੁੱਛਗਿੱਛ ਦੌਰਾਨ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਪੰਜਾਬੀ ਯੂਨੀਵਰਸਿਟੀ ’ਚ 2 ਧਿਰਾਂ ਵਿਚਕਾਰ ਖੂਨੀ ਝੜਪ, ਇੰਜੀਨੀਅਰਿੰਗ ਦੇ ਵਿਦਿਆਰਥੀ ਦਾ ਕਤਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।