ਸਜ਼ਾ ਕੱਟ ਚੁੱਕੇ ਨੌਜਵਾਨਾਂ ਦੇ ਖੁਲਾਸੇ, ਜੇਲਾਂ ਦੀ ਖੋਲ੍ਹੀ ਪੋਲ
Friday, Jan 05, 2018 - 07:06 PM (IST)
ਫਿਰੋਜ਼ਪੁਰ (ਸੰਨੀ) : ਸਾਬਕਾ ਗੈਂਗਸਟਰ ਲੱਖਾ ਸਿਧਾਣਾ ਤੋਂ ਬਾਅਦ ਫਿਰੋਜ਼ਪੁਰ ਦੀ ਕੇਂਦਰੀ ਜੇਲ ਵਿਚ ਸਜ਼ਾ ਕੱਟ ਚੁੱਕੇ ਅਮਰਿੰਦਰ ਸਿੰਘ ਛੀਨਾ ਅਤੇ ਗੁਰਮੀਤ ਸਿੰਘ ਨਾਮਕ ਨੌਜਵਾਨਾਂ ਨੇ ਜੇਲ ਦੀ ਪੋਲ ਖੋਲ੍ਹੀ ਹੈ। ਪ੍ਰੈਸ ਕਾਨਫਰੰਸ ਕਰਕੇ ਫਿਰੋਜ਼ਪੁਰ ਦੀ ਕੇਂਦਰੀ ਜੇਲ ਵਿਚ ਸਜ਼ਾ ਕੱਟ ਚੁੱਕੇ ਨੌਜਵਾਨਾਂ ਨੇ ਜੇਲ ਅਧਿਕਾਰੀਆਂ 'ਤੇ ਪੈਸੇ ਲੈ ਕੇ ਕੈਦੀਆਂ ਨੂੰ ਮੋਬਾਇਲ ਅਤੇ ਕਈ ਸੂਹਲਤਾਂ ਦਿੱਤੇ ਜਾਣ ਦੇ ਦੋਸ਼ ਲਗਾਏ ਹਨ। ਉਕਤ ਨੌਜਵਾਨਾਂ ਦਾ ਕਹਿਣਾ ਹੈ ਕਿ ਜੇਲ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਹੀ ਜੇਲਾਂ ਵਿਚ ਮੋਬਾਇਲ, ਨਸ਼ਾ ਅਤੇ ਹੋਰ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਗੈਂਗਸਟਰ ਲੱਖਾ ਸਿਧਾਣਾ ਵਲੋਂ ਵੀ ਜੇਲਾਂ ਵਿਚ ਹੁੰਦੇ ਕਾਲੇ ਕਾਰਨਾਮਿਆਂ ਦੀ ਪੋਲ ਖੋਲ੍ਹੀ ਗਈ ਸੀ। ਇਥੇ ਹੀ ਬਸ ਨਹੀਂ ਪੰਜਾਬ ਦੀਆਂ ਜੇਲਾਂ ਅਕਸਰ ਆਪਣੇ ਕਾਰਨਾਮਿਆਂ ਕਰਕੇ ਸੁਰਖੀਆਂ ਵਿਚ ਰਹਿੰਦੀਆਂ ਹਨ ਪਰ ਜਿਸ ਤਰ੍ਹਾਂ ਜੇਲਾਂ ਵਿਚ ਸਜ਼ਾ ਕੱਟ ਕੇ ਆਏ ਨੌਜਵਾਨਾਂ ਵਲੋਂ ਜੇਲ ਅਧਿਕਾਰੀਆਂ 'ਤੇ ਗੰਭੀਰ ਦੋਸ਼ ਲਗਾਏ ਜਾ ਰਹੇ ਹਨ ਇਹ ਚਿੰਤਾਜਨਕ ਹਨ।
