ਅੰਮ੍ਰਿਤਸਰ ਜੇਲ ''ਚ ਬੈਠੇ ਗੈਂਗਸਟਰ ਵੱਲੋਂ ਫੇਸਬੁੱਕ ''ਤੇ ਦਿੱਤੀਆਂ ਜਾ ਰਹੀਆਂ ਧਮਕੀਆਂ

09/02/2017 5:50:59 AM

ਲੁਧਿਆਣਾ(ਰਿਸ਼ੀ)-ਅੰਮ੍ਰਿਤਸਰ ਜੇਲ 'ਚ ਸਜ਼ਾ ਕੱਟ ਰਹੇ ਖਾਲਿਸਤਾਨੀ ਹਮਾਇਤੀ ਅਤੇ ਗੈਂਗਸਟਰ ਵੱਲੋਂ ਫੇਸਬੁੱਕ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੇ ਜਾਣ ਦੇ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਸ਼ਿਵ ਸੈਨਾ ਹਿੰਦ ਵੱਲੋਂ ਪੁਲਸ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਸ਼ਿਵ ਸੈਨਾ ਹਿੰਦ ਦੇ ਰਾਸ਼ਟਰੀ ਉਪ ਪ੍ਰਧਾਨ ਰੋਹਿਤ ਸਾਹਨੀ ਨੇ ਦੱਸਿਆ ਕਿ ਕਾਫੀ ਸਮੇਂ ਤੋਂ ਫੇਸਬੁੱਕ ਰਾਹੀਂ ਉਸ ਨੂੰ ਅਤੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਧਮਕੀਆਂ ਦੇਣ ਵਾਲਾ ਪੰਜਾਬ ਦਾ ਇਕ ਨਾਮੀ ਗੈਂਗਸਟਰ ਹੈ ਅਤੇ ਖਾਲਿਸਤਾਨੀ ਹਮਾਇਤੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਉਹ ਜੇਲ 'ਚ ਬੈਠ ਕੇ ਫੇਸਬੁੱਕ ਤੋਂ ਉਸ ਨੂੰ ਮੈਸੇਜ ਭੇਜ ਕੇ ਧਮਕੀਆਂ ਦੇ ਰਿਹਾ ਹੈ। ਪੁਲਸ ਕਮਿਸ਼ਨਰ ਆਰ. ਐੱਨ. ਢੋਕੇ ਦੇ ਮੁਤਾਬਕ ਉਨ੍ਹਾਂ ਦੇ ਕੋਲ ਸ਼ਿਕਾਇਤ ਆਈ ਹੈ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਉਕਤ ਗੈਂਗਸਟਰ ਦਾ ਕੋਈ ਵੀ ਰੋਲ ਸਾਹਮਣੇ ਆਇਆ ਤਾਂ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ।