ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲਾ ਮੁਲਜ਼ਮ ਗ੍ਰਿਫ਼ਤਾਰ
Wednesday, Jan 21, 2026 - 06:47 PM (IST)
ਲੁਧਿਆਣਾ (ਅਨਿਲ): ਥਾਣਾ ਪੀ. ਏ. ਯੂ. ਦੀ ਪੁਲਸ ਨੇ ਖ਼ਤਰਨਾਕ ਗੈਂਗਸਟਰ ਪੁਨੀਤ ਬੈਂਸ ਤੇ ਗੋਰੂ ਬੱਚਾ ਗਰੁੱਪ ਨਾਲ ਸਬੰਧ ਰੱਖਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜਾਂਚ ਥਾਣੇਦਾਰ ਨਵੀਨ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਦੀ ਪਛਾਣ ਜਤਿੰਦਰ ਸਿੰਘ ਜੈਲਾ ਵਾਸੀ ਪਿੰਡ ਬਾਰਨਹਾਡਾ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
