ਕ੍ਰਿਕਟਰ ਬਣਨਾ ਚਾਹੁੰਦਾ ਸੀ ਗੈਂਗਸਟਰ ਅੰਕਿਤ ਭਾਦੂ

02/08/2019 5:04:27 PM

ਫਾਜ਼ਿਲਕਾ (ਨਾਗਪਾਲ) - ਬੀਤੇ ਦਿਨ ਜ਼ੀਰਕਪੁਰ 'ਚ ਪੁਲਸ ਅਤੇ ਗੈਂਗਸਟਰਾਂ ਵਿਚਕਾਰ ਹੋਏ ਮੁਕਾਬਲੇ ਦੌਰਾਨ ਗੈਂਗਸਟਰ ਅੰਕਿਤ ਭਾਦੂ ਦਾ ਐਨਕਾਊਂਟਰ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਸ ਦੇ ਜੱਦੀ ਪਿੰਡ ਸ਼ੇਰੇਵਾਲਾ 'ਚ ਸੋਗ ਦੀ ਲਹਿਰ ਪੈਦਾ ਹੋ ਗਈ ਹੈ। ਦੱਸ ਦੇਈਏ ਕਿ ਭਾਵੇਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ 2 ਸਾਲ ਪਹਿਲਾਂ ਬੇਦਖਲ ਕਰ ਦਿੱਤਾ ਸੀ ਪਰ ਉਸ ਦੀ ਮੌਤ ਦਾ ਪਤਾ ਲੱਗਣ 'ਤੇ ਉਨ੍ਹਾਂ ਨੂੰ ਬਹੁਤ ਸਦਮਾ ਲੱਗਾ ਹੈ। ਜ਼ਿਕਰਯੋਗ ਹੈ ਕਿ ਗੈਂਗਸਟਰ ਅੰਕਿਤ ਆਪਣੇ ਪਰਿਵਾਰ ਦਾ ਇਕਲੌਤਾ ਲੜਕਾ ਸੀ। ਉਸ ਦੀ ਇਕ ਭੈਣ, ਜੋ ਸਹੁਰੇ ਪਰਿਵਾਰ ਤੋਂ ਬਹੁਤ ਦੁੱਖੀ ਸੀ ਅਤੇ ਉਸ ਦੀ ਮਾਂ ਅਪਾਹਜ ਹੋਣ ਕਾਰਨ ਆਪਣੇ ਪੇਕੇ ਰਹਿ ਰਹੀ ਸੀ। ਉਸ ਦੀ ਮੌਤ ਹੋ ਜਾਣ 'ਤੇ ਉਸ ਦੇ ਪਿਤਾ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ, ਕਿਉਂਕਿ ਕਿਸਾਨ ਹੋਣ ਕਾਰਨ ਉਨ੍ਹਾਂ ਦੇ ਸਿਰ 'ਤੇ ਕਰਜ਼ੇ ਦਾ ਭਾਰ ਹੈ। 

ਗੈਂਗਸਟਰ ਅੰਕਿਤ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਪੜ੍ਹਾਈ 'ਚ ਬਹੁਤ ਹੁਸ਼ਿਆਰ ਸੀ ਅਤੇ ਉਹ ਵੱਡਾ ਹੋ ਕੇ ਕ੍ਰਿਕਟਰ ਬਣਨਾ ਚਾਹੁੰਦਾ ਸੀ ਪਰ ਸਿਆਸਤ 'ਚ ਉਸ ਦੇ ਖਿਲਾਫ ਨਾਜਾਇਜ਼ ਪਰਚੇ ਦਰਜ ਹੋਣ ਤੋਂ ਬਾਅਦ ਇਸ ਦਾ ਬਦਲਾ ਲੈਣ ਲਈ ਗੈਂਗਸਟਰ ਦੀ ਦੁਨੀਆ 'ਚ ਆ ਗਿਆ। ਗੈਂਗਸਟਰ ਅੰਕਿਤ ਦੇ ਦਾਦਾ ਨੇ ਦੱਸਿਆ ਕਿ ਇਕ ਪੰਪ 'ਚ ਹੋਈ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ 'ਚ ਅੰਕਿਤ ਦਾ ਨਾਂ ਆ ਗਿਆ ਸੀ, ਜਿਸ ਤੋਂ ਬਾਅਦ ਉਹ ਫਰਾਰ ਹੋ ਗਿਆ। ਪੁਲਸ ਨੇ ਇਸ ਮਾਮਲੇ ਦੇ ਸਬੰਧ 'ਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਔਰਤਾਂ ਨਾਲ ਬਹੁਤ ਬੁਰੇ ਵਿਵਹਾਰ ਨਾਲ ਪੇਸ਼ ਆਏ, ਜਿਸ ਕਾਰਨ ਉਹ ਪੁਲਸ ਦੇ ਹੱਥ ਚੜ੍ਹ ਗਿਆ। ਇਸ ਤੋਂ ਬਾਅਦ ਉਹ ਬਿਸ਼ਨੋਈ ਗੈਂਗ 'ਚ ਸ਼ਾਮਲ ਹੋ ਕੇ ਬੁਰਾਈ ਦੀ ਦੁਨੀਆਂ 'ਚ ਸ਼ਾਮਲ ਹੋ ਗਿਆ। ਉਸ ਦੇ ਪਰਿਵਾਰ ਨੇ ਉਸ ਨੂੰ ਕਈ ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੇ ਕਿਸੇ ਦੀ ਇਕ ਨਾ ਸੁਣੀ, ਜਿਸ ਕਾਰਨ ਉਸ ਦੀ ਅੱਜ ਇਸ ਤਰ੍ਹਾਂ ਮੌਤ ਹੋ ਗਈ।

ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਬੀਤੇ ਦਿਨ ਕਿਵੇਂ ਗੈਂਗਸਟਰ ਅੰਕਿਤ ਭਾਦੂ ਦੇ ਐਨਕਾਊਂਟਰ ਨੂੰ ਅੰਜਾਮ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਜੇਕਰ ਉਕਤ ਗੈਂਗਸਟਰ ਆਪਣੇ ਆਪ ਨੂੰ ਸਰੰਡਰ ਕਰ ਦਿੰਦੇ ਤਾਂ ਠੀਕ ਸੀ, ਨਹੀਂ ਤਾਂ ਉਨ੍ਹਾਂ ਕੋਲ ਉਨ੍ਹਾਂ ਦਾ ਐਨਕਾਊਂਟਰ ਕਰਨ ਤੋਂ ਇਲਾਵਾ ਹੋਰ ਵੀ ਬਹੁਤ ਰਾਸਤੇ ਸਨ। ਪੰਜਾਬ ਦੇ ਬਹੁਤ ਸਾਰੇ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਹੁਣ ਬਹੁਤ ਥੋੜੇ ਗੈਂਗਸਟਰ ਹਨ, ਜਿਨ੍ਹਾਂ ਨੂੰ ਕਾਬੂ ਕਰਨਾ ਅਜੇ ਬਾਕੀ ਹੈ।

rajwinder kaur

This news is Content Editor rajwinder kaur