ਗੈਂਗਸਟਰ ਅਨਮੋਲ ਬਿਸ਼ਨੋਈ ਦਾ ਪੁਲਸ ਰਿਮਾਂਡ ਖ਼ਤਮ ਹੋਣ ਉਪਰੰਤ ਭੇਜਿਆ ਜੇਲ੍ਹ

Tuesday, Jul 28, 2020 - 05:17 PM (IST)

ਗੈਂਗਸਟਰ ਅਨਮੋਲ ਬਿਸ਼ਨੋਈ ਦਾ ਪੁਲਸ ਰਿਮਾਂਡ ਖ਼ਤਮ ਹੋਣ ਉਪਰੰਤ ਭੇਜਿਆ ਜੇਲ੍ਹ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ): ਸ੍ਰੀ ਮੁਕਤਸਰ ਸਾਹਿਬ ਦੇ ਇੱਕ ਵਿਅਕਤੀ ਤੋਂ 10 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਜੋਧਪੁਰ ਜੇਲ੍ਹ ਤੋਂ ਸ੍ਰੀ ਮੁਕਤਸਰ ਸਾਹਿਬ ਲਿਆਂਦੇ ਗਏ ਗੈਂਗਸਟਰ ਅਨਮੋਲ ਬਿਸ਼ਨੋਈ, ਜਿਸ ਨੂੰ ਪੁਲਸ ਵਲੋਂ 24 ਜੁਲਾਈ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਨ ਉਪਰੰਤ 28 ਜੁਲਾਈ ਤੱਕ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਸੀ, ਨੂੰ ਅੱਜ ਮਾਣਯੋਗ ਅਤੁਲ ਕੰਬੋਜ਼ ਜੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ 10 ਅਗਸਤ ਤੱਕ ਜੁਡੀਸ਼ੀਅਲ 'ਤੇ ਜੋਧਪੁਰ ਜੇਲ੍ਹ ਲਈ ਭੇਜ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ: ਜ਼ਿਲ੍ਹਾ ਫਿਰਜ਼ੋਪੁਰ 'ਚ ਕੋਰੋਨਾ ਦਾ ਕਹਿਰ ਜਾਰੀ, 27 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

ਅਦਾਲਤ 'ਚ ਪੇਸ਼ੀ ਦੌਰਾਨ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਭਾਰੀ ਸੁਰੱਖਿਆ ਹੇਠ ਅਦਾਲਤ ਲਿਆਂਦਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐੱਸ.ਐੱਚ.ਓ. ਮੋਹਨ ਲਾਲ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗੈਂਗਸਟਰ ਨੇ ਆਪਣਾ ਜ਼ੁਰਮ ਕਬੂਲਿਆ ਹੈ, ਜਿਸ ਤੋਂ ਬਾਅਦ ਇਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਤੁਲ ਕੰਬੋਜ਼ ਜੀ ਵਲੋਂ ਗੈਂਗਸਟਰ ਅਨਮੋਲ ਬਿਸ਼ਨੋਈ  ਨੂੰ 10 ਅਗਸਤ ਤੱਕ ਜੁਡੀਸ਼ੀਅਲ ਵਜੋਂ ਜੋਧਪੁਰ ਜੇਲ੍ਹ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਕੋਰੋਨਾ ਦਾ ਕਹਿਰ ਜਾਰੀ, ਸੰਗਰੂਰ ਜ਼ਿਲ੍ਹੇ 'ਚ 2 ਮੌਤਾਂ

ਵਰਣਨਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਇਕ ਵਿਅਕਤੀ ਤੋਂ ਫ਼ਿਰੌਤੀ ਮੰਗਣ ਦੇ ਮਾਮਲੇ 'ਚ ਥਾਣਾ  ਸਿਟੀ ਪੁਲਸ ਵਲੋਂ 4 ਜੁਲਾਈ ਨੂੰ ਦਰਜ ਕੀਤੇ ਗਏ ਮਾਮਲੇ 'ਚ ਜੋਧਪੁਰ ਜੇਲ੍ਹ 'ਚ ਬੰਦ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਸ੍ਰੀ ਮੁਕਤਸਰ ਸਾਹਿਬ ਲਿਆਂਦਾ ਗਿਆ ਸੀ, ਜਿੱਥੇ ਪੁਲਸ ਨੂੰ ਪੰਜ ਦਿਨਾਂ ਰਿਮਾਂਡ ਮਿਲਿਆ ਸੀ, ਜਿਸ ਤੋਂ ਬਾਅਦ ਅੱਜ ਰਿਮਾਂਡ ਖਤਮ ਹੋਣ ਬਾਅਦ ਉਸਦੀ ਫਿਰ ਮਾਣਯੋਗ ਅਦਾਲਤ 'ਚ ਪੇਸ਼ੀ ਹੋਈ ਹੈ।


author

Shyna

Content Editor

Related News