ਗੈਂਗਸਟਰ ਅੰਸਾਰੀ ਦੇ ਮਾਮਲੇ 'ਚ ਹਾਈਕੋਰਟ ਜਾਵੇਗੀ ਪੰਜਾਬ ਸਰਕਾਰ, CM ਮਾਨ ਨੇ ਆਖੀ ਵੱਡੀ ਗੱਲ

04/24/2023 3:22:35 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਦੇ ਮਾਮਲੇ 'ਚ ਸੂਬਾ ਸਰਕਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਵੇਗੀ। ਉਨ੍ਹਾਂ ਨੇ ਇੱਥੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਦਿਆਂ ਕਿਹਾ ਕਿ ਗੈਂਗਸਟਰ ਅੰਸਾਰੀ ਨੂੰ ਸਵਾ 2 ਸਾਲ ਪੰਜਾਬ ਦੀ ਜੇਲ੍ਹ 'ਚ ਬਿਠਾਈ ਰੱਖਿਆ ਅਤੇ ਇਸ ਦੇ ਲਈ ਕਰੋੜਾਂ ਰੁਪਏ ਖ਼ਰਚ ਕੀਤੇ ਗਏ। ਇਸ ਤੋਂ ਇਲਾਵਾ 55 ਲੱਖ ਤਾਂ ਉਸ ਦੇ ਵਕੀਲਾਂ ਦੀ ਹੀ ਫ਼ੀਸ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਏਅਰਫੋਰਸ ਹੈਰੀਟੇਜ ਸੈਂਟਰ' ਦਾ ਉਦਘਾਟਨ ਕਰਨਗੇ ਰੱਖਿਆ ਮੰਤਰੀ, 6.22 ਲੱਖ ਰੁਪਏ ਹੋਣਗੇ ਖ਼ਰਚ

ਇਸ ਦਾ ਪੰਜਾਬ ਦੇ ਖ਼ਜ਼ਾਨੇ 'ਤੇ ਭਾਰ ਪਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਖ਼ਰਚੇ ਦਾ ਭੁਗਤਾਨ ਪੰਜਾਬ ਸਰਕਾਰ ਨਹੀਂ ਕਰੇਗੀ ਅਤੇ ਇਸ ਦੇ ਲਈ ਅਦਾਲਤ ਜਾਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮੰਤਰੀਆਂ ਨੇ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ 'ਚ ਰੱਖਣ ਲਈ ਸਾਈਨ ਕੀਤੇ ਹਨ, ਉਨ੍ਹਾਂ ਕੋਲੋਂ ਇਨ੍ਹਾਂ ਪੈਸਿਆਂ ਦੀ ਭਰਪਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਗੈਂਗਸਟਰ ਮੁਖਤਾਰ ਅੰਸਾਰੀ ਜਨਵਰੀ 2019 ਤੋਂ ਅਪ੍ਰੈਲ 2021 ਦਰਮਿਆਨ ਪੰਜਾਬ ਦੀ ਰੂਪਨਗਰ ਜੇਲ੍ਹ ਵਿੱਚ ਬੰਦ ਸੀ।

ਇਹ ਵੀ ਪੜ੍ਹੋ : ਲੁਧਿਆਣਾ ਦੀ ਸੈਂਟਰਲ ਜੇਲ੍ਹ 'ਚ ਹਵਾਲਾਤੀ ਦੀ ਮੌਤ, ਕਈ ਸਾਲਾਂ ਤੋਂ ਸੀ ਜੇਲ੍ਹ 'ਚ ਬੰਦ

ਇਸ ਦੌਰਾਨ ਉੱਤਰ ਪ੍ਰਦੇਸ਼ ਪੁਲਸ ਉਸ ਨੂੰ ਯੂ. ਪੀ. ਜੇਲ੍ਹ ਲਿਜਾਣਾ ਚਾਹੁੰਦੀ ਸੀ, ਜਿਸ ਲਈ ਉੱਤਰ ਪ੍ਰਦੇਸ਼ ਪੁਲਸ ਵੱਲੋਂ ਪੰਜਾਬ ਸਰਕਾਰ ਨੂੰ 25 ਰਿਮਾਈਂਡਰ ਵੀ ਭੇਜੇ ਗਏ ਸਨ ਪਰ ਪੰਜਾਬ ਸਰਕਾਰ ਵੱਲੋਂ ਅੰਸਾਰੀ ਨੂੰ ਉੱਤਰ ਪ੍ਰਦੇਸ਼ ਪੁਲਸ ਦੇ ਹਵਾਲੇ ਨਹੀਂ ਕੀਤਾ ਗਿਆ। ਇਸ 'ਤੇ ਉੱਤਰ ਪ੍ਰਦੇਸ਼ ਪੁਲਸ ਸੁਪਰੀਮ ਕੋਰਟ ਪਹੁੰਚੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News