ਰੂਪਨਗਰ ਪੁਲਸ ਦੀ ਵੱਡੀ ਸਫ਼ਲਤਾ, ''ਏ'' ਕੈਟਾਗਿਰੀ ਦਾ ਗੈਂਗਸਟਰ ਅਸਲੇ ਸਣੇ ਗ੍ਰਿਫ਼ਤਾਰ

Wednesday, Nov 11, 2020 - 06:19 PM (IST)

ਰੂਪਨਗਰ (ਸੱਜਣ ਸੈਣੀ)— ਰੂਪਨਗਰ ਪੁਲਸ ਵੱਲੋਂ ਬੀਤੇ ਦਿਨ ਭਾਰੀ ਅਸਲੇ ਸਮੇਤ ਗ੍ਰਿਫ਼ਤਾਰ ਕੀਤੇ ਪੰਜ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ 'ਏ' ਕੇਟਾਗਿਰੀ ਦੇ ਗੈਂਗਸਟਰ ਤਜਿੰਦਰ ਸਿੰਘ ਉਰਫ ਤੇਜਾ ਨੂੰ ਗ੍ਰਿਫ਼ਤਾਰ ਕਰਕੇ 5 ਰਿਵਾਲਵਰ ਬਰਾਮਦ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ। ਪੁਲਸ ਵੱਲੋਂ ਗੈਂਗਸਟਰ ਤਜਿੰਦਰ ਸਿੰਘ ਉਰਫ਼ ਤੇਜਾ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ 'ਤੇ ਲੈ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ 'ਚ ਹੋਰ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ। ਉਕਤ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋ ਗੈਂਗ ਗਰੁੱਪ ਨਾਲ ਸਬੰਧਤ ਹੈ।

ਇਹ ਵੀ ਪੜ੍ਹੋ: ਜਲੰਧਰ ਦੀ 'ਪਰੌਠਿਆਂ ਵਾਲੀ ਬੇਬੇ' ਨੂੰ ਹੁਣ ਕੈਪਟਨ ਵੱਲੋਂ ਦਿੱਤਾ ਗਿਆ ਇਕ ਲੱਖ ਦਾ ਚੈੱਕ

PunjabKesari

ਪੂਰੇ ਮਾਮਲੇ ਸਬੰਧੀ ਐੱਸ. ਐੱਸ. ਪੀ. ਰੂਪਨਗਰ ਅਖਿਲ ਚੋਧਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੂਪਨਗਰ ਪੁਲਸ ਵੱਲੋਂ ਬੀਤੇ ਦਿਨੀਂ ਅਸਲੇ ਸਮੇਤ ਜਿਹੜੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਉਨ੍ਹਾਂ ਦੀ ਨਿਸ਼ਾਨਦੇਹੀ 'ਤੇ ਏ-ਕੇਟਾਗਿਰੀ ਦੇ ਗੈਂਗਸਟਰ ਤਜਿੰਦਰ ਸਿੰਘ ਉਰਫ ਤੇਜਾ ਨੂੰ ਗ੍ਰਿਫ਼ਤਾਰ ਕੀਤਾ ਹੈ।  ਗੈਗਸਟਰ ਤਜਿੰਦਰ ਸਿੰਘ ਉਰਫ ਤੇਜਾ ਖ਼ਿਲਾਫ਼ 24 ਸੰਗੀਨ ਜੁਰਮਾਂ ਦੇ ਮੁਕੱਦਮੇ ਦਰਜ ਹਨ।

ਇਹ ਵੀ ਪੜ੍ਹੋ: ਕੋਰੋਨਾ ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਕੈਪਟਨ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ

ਮਾਮਲੇ 'ਚ ਅਸਟਰੇਲੀਆ ਰਹਿ ਰਹੇ ਹਰਜੀਤ ਸਿੰਘ ਉਰਫ ਹਨੀ ਨੂੰ ਵੀ ਨਾਮਜਦ ਕੀਤਾ ਗਿਆ ਹੈ। ਹਨੀ ਹਥਿਆਰ ਖ਼ਰੀਦਣ ਲਈ ਅਸਟਰੇਲੀਆ ਤੋਂ ਪੈਸੇ ਭੇਜਦਾ ਸੀ।  ਪੁਲਸ ਵੱਲੋਂ ਗੈਂਗਸਟਰ ਤਜਿੰਦਰ ਸਿੰਘ ਉਰਫ ਤੇਜਾ ਨੂੰ ਅਦਾਲਤ 'ਚ ਪੇਸ਼ ਕਰ ਪੁਲਿਸ ਰਿਮਾਂਡ 'ਤੇ ਲੈ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ 'ਚ ਹੋਰ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਜਲੰਧਰ: ਨਿੱਜੀ ਹਸਪਤਾਲ 'ਚ ਮਰੀਜ਼ ਦੀ ਮੌਤ, ਪਰਿਵਾਰ ਨੇ ਡਾਕਟਰਾਂ 'ਤੇ ਲਗਾਏ ਗੰਭੀਰ ਦੋਸ਼


shivani attri

Content Editor

Related News