ਮੋਗਾ ਪੁਲਸ ਵੱਲੋਂ ਖ਼ਤਰਨਾਕ ਗੈਂਗਸਟਰ ਅਰਸ਼ ਡਾਲਾ ਦਾ ਸਾਥੀ ਹੈਰੀ ਮੋਗਾ ਗ੍ਰਿਫ਼ਤਾਰ

Sunday, Jan 29, 2023 - 06:21 PM (IST)

ਮੋਗਾ ਪੁਲਸ ਵੱਲੋਂ ਖ਼ਤਰਨਾਕ ਗੈਂਗਸਟਰ ਅਰਸ਼ ਡਾਲਾ ਦਾ ਸਾਥੀ ਹੈਰੀ ਮੋਗਾ ਗ੍ਰਿਫ਼ਤਾਰ

ਮੋਗਾ (ਕਸ਼ਿਸ਼) : ਮੋਗਾ ਪੁਲਸ ਵੱਲੋਂ ਗੈਂਗਸਟਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਇਕ ਜੁਆਇੰਟ ਆਪਰੇਸ਼ਨ ਬਠਿੰਡਾ ਪੁਲਸ ਨਾਲ ਕੀਤਾ ਗਿਆ ਜਿਸ ਵਿਚ ਪੁਲਸ ਵੱਲੋਂ ਗੈਂਗਸਟਰ ਅਰਸ਼ ਡਾਲਾ ਦੇ ਸਾਥੀ ਗੁਰਪ੍ਰੀਤ ਸਿੰਘ ਨੂੰ ਕਾਬੂ ਕੀਤਾ ਗਿਆ ਹੈ। ਇਸ ਮੌਕੇ ਐੱਸ. ਐੱਸ. ਪੀ. ਮੋਗਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਵਲੋਂ ਇੰਟੈਲੀਜੈਂਸ ਦੀ ਅਗਵਾਈ ਵਿਚ ਇਕ ਆਪਰੇਸ਼ਨ ਦੌਰਾਨ ਸੀ.ਆਈ. ਬਠਿੰਡਾ ਵੱਲੋਂ ਮੋਗਾ ਪੁਲਸ ਨਾਲ ਮਿਲ ਕੇ ਹਰਪ੍ਰੀਤ ਉਰਫ ਹੈਰੀ ਮੋਗਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਟਾਰਗੇਟ ਕਿਲਿੰਗ ਵਿਚ ਸ਼ਾਮਲ ਸਨ। ਉਨ੍ਹਾਂ ਨੇ ਕਿਹਾ ਕਿ ਹਰਪ੍ਰੀਤ ਉਰਫ ਹੈਰੀ ਮੋਗਾ ਅਰਸ਼ ਡਾਲਾ ਗਰੁੱਪ ਦੇ ਲਾਲੀ ਮਲੇਸ਼ੀਆ ਦਾ ਸਾਥੀ ਹੈ ਅਤੇ ਲਾਲੀ ਮਲੇਸ਼ੀਆ ਦੇ ਹੋਰ ਸਾਥੀਆਂ ਨੂੰ ਹਥਿਆਰਾਂ ਦਾ ਮੁੱਖ ਸਪਲਾਇਰ ਸੀ।

ਇਹ ਵੀ ਪੜ੍ਹੋ : ਚਿੱਟੇ ਦਿਨ ਜੀ. ਟੀ. ਰੋਡ ’ਤੇ ਚੱਲ ਰਿਹਾ ਦੇਹ ਵਪਾਰ ਦਾ ਧੰਦਾ, 200 ਰੁ. ਲੈ ਕੇ ਝਾੜੀਆਂ ’ਚ ਪਰੋਸਿਆ ਜਾਂਦਾ ਜਿਸਮ

ਪੁਲਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰਾਂ ਕੋਲੋਂ ਇਕ 32 ਬੋਰ ਪਿਸਤੌਲ ਅਤੇ 4 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਪੁਲਸ ਮੁਤਾਬਕ ਗੈਂਗਸਟਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ ਵਿਚ ਫਿਰ ਕਰਵਟ ਲਵੇਗਾ ਮੌਸਮ, ਫਰਵਰੀ ਸ਼ੁਰੂ ਹੁੰਦਿਆਂ ਹੋਰ ਜ਼ੋਰ ਫੜੇਗੀ ਠੰਡ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News