ਕੈਨੇਡਾ ਬੈਠੇ ਗੈਂਗਸਟਰ ਅਰਸ਼ ਡਾਲਾ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ, ਜ਼ਬਤ ਕੀਤੀ ਜਾਵੇਗੀ ਜਾਇਦਾਦ

02/01/2023 1:54:41 PM

ਜਗਰਾਓਂ (ਮਾਲਵਾ) : ਜਗਰਾਓਂ ਦੇ ਵਪਾਰੀ ਤੋਂ ਫਿਰੌਤੀ ਮੰਗਣ ਦੇ ਮਾਮਲੇ ਨੂੰ ਲੁਧਿਆਣਾ ਦਿਹਾਤੀ ਪੁਲਸ ਵਲੋਂ ਬੜੀ ਹੀ ਸੂਝ-ਬੂਝ ਨਾਲ ਸੁਲਝਾਉਂਦਿਆਂ ਕੜੀ ਨਾਲ ਕੜੀ ਜੋੜਦਿਆਂ ਹੋਇਆਂ ਜਗਰਾਓਂ ਦੇ ਵਪਾਰੀ ਤੋਂ ਫਿਰੌਤੀ ਲੈਣ ਆਏ ਦੋਸ਼ੀ ਜਗਤਾਰ ਸਿੰਘ ਤੇ ਉਸਦੇ ਦੋ ਹੋਰ ਸਾਥੀ ਅਮਨਦੀਪ ਸਿੰਘ ਅਮਨਾ ਅਤੇ ਸੁਖਵਿੰਦਰ ਸਿੰਘ ਉਰਫ ਸੁੱਖਾ ਨੂੰ ਵੀ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਇਸ ਪੂਰੇ ਮਾਮਲੇ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਐੱਸ. ਐੱਸ. ਪੀ ਹਰਜੀਤ ਸਿੰਘ ਨੇ ਦੱਸਿਆ ਗਿਆ ਕਿ ਲੁਧਿਆਣਾ ਦਿਹਾਤੀ ਪੁਲਸ ਵਲੋਂ 26 ਜਨਵਰੀ ਨੂੰ ਮਿਲੀ ਜਾਣਕਾਰੀ ਦੇ ਆਧਾਰ ’ਤੇ ਟ੍ਰੈਪ ਲਾ ਕੇ ਜਗਰਾਓਂ ਦੇ ਵਪਾਰੀ ਤੋਂ ਫਿਰੌਤੀ ਦੀ ਰਕਮ ਲੈਣ ਆਏ ਜਗਤਾਰ ਸਿੰਘ ਜੋ ਕਿ ਆਪਣੇ ਸਾਥੀ ਨਾਲ ਮੋਟਰਸਾਈਕਲ ’ਤੇ ਵਪਾਰੀ ਕੋਲੋਂ ਫਿਰੌਤੀ ਦੀ ਰਕਮ ਲੈਣ ਆਇਆ ਸੀ। ਇਸੇ ਦੌਰਾਨ ਫਿਰੌਤੀ ਦੀ ਰਕਮ ਲੈਣ ਆਏ ਮੁਲਜ਼ਮਾਂ ਦੀ ਪੁਲਸ ਨਾਲ ਮੁੱਠਭੇੜ ਹੋ ਗਈ ਅਤੇ ਇਸ ਮੁੱਠਭੇੜ ਦੌਰਾਨ ਜਗਤਾਰ ਸਿੰਘ ਜੱਗਾ ਦੇ ਗੋਲ਼ੀ ਲੱਗਣ ਕਾਰਨ ਉਸ ਨੂੰ ਪੁਲਸ ਵਲੋਂ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ, ਜਦਕਿ ਉਸਦਾ ਦੂਸਰਾ ਮੋਟਰਸਾਈਕਲ ਸਵਾਰ ਸਾਥੀ ਮੌਕੇ ਤੋਂ ਫਰਾਰ ਹੋਣ ’ਚ ਸਫ਼ਲ ਰਿਹਾ।

ਇਹ ਵੀ ਪੜ੍ਹੋ- ਮਹਿਲਾ ਕਾਂਸਟੇਬਲ ਕਤਲ ਮਾਮਲੇ 'ਚ ਨਵਾਂ ਖ਼ੁਲਾਸਾ, ਪ੍ਰੇਮ ਸਬੰਧਾਂ ਦੇ ਚੱਲਦਿਆਂ ਗੁਰਸੇਵਕ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਐੱਸ. ਐੱਸ. ਪੀ. ਹਰਜੀਤ ਸਿੰਘ ਵਲੋਂ ਦੱਸਿਆ ਗਿਆ ਕਿ ਪੁਲਸ ਵਲੋਂ ਫਿਰੌਤੀ ਦੀ ਇਸ ਮਾਮਲੇ ’ਚ ਥਾਣਾ ਸਦਰ ਜਗਰਾਓਂ ਵਿਖੇ ਮੁਕੱਦਮਾ ਨੰਬਰ 16 ਜੋ ਕਿ 26 ਜਨਵਰੀ ਨੂੰ ਦਰਜ ਕੀਤਾ ਗਿਆ ਸੀ ਅਤੇ ਫੜੇ ਗਏ ਮੁਲਜ਼ਮ ਜਗਤਾਰ ਸਿੰਘ ਉਰਫ ਜੱਗਾ ਤੋਂ ਪੁੱਛਗਿਛ ਤੋਂ ਬਾਅਦ ਫਿਰੌਤੀ ਦੀ ਇਸ ਮਾਮਲੇ ’ਚ ਉਸਦੇ ਦੂਸਰੇ ਸਾਥੀਆਂ ਅਮਨਦੀਪ ਸਿੰਘ ਅਮਨਾ ਅਤੇ ਸੁਖਵਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਸ਼ੁਰੂਆਤੀ ਪੁੱਛਗਿੱਛ ਦੌਰਾਨ ਜੋ ਜਾਣਕਾਰੀ ਸਾਹਮਣੇ ਆਈ ਹੈ ਉਸ ਮੁਤਾਬਕ ਜਗਰਾਓਂ ਦੇ ਵਪਾਰੀ ਤੋਂ ਕੈਨੇਡਾ ’ਚ ਰਹਿੰਦੇ ਗੈਂਗਸਟਰ ਅਰਸ਼ਦੀਪ ਸਿੰਘ ਗਿੱਲ ਉਰਫ਼ ਅਰਸ਼ ਡਾਲਾ ਦੇ ਨਾਂ ’ਤੇ ਮਨੀਲਾ ਰਹਿੰਦੇ ਉਸ ਦੇ ਸਾਥੀ ਅਮਰੀਕ ਸਿੰਘ, ਮਨਪ੍ਰੀਤ ਸਿੰਘ ਉਰਫ ਪੀਤਾ ਅਤੇ ਅੰਮ੍ਰਿਤਪਾਲ ਸਿੰਘ ਉਰਫ ਐਮੀ ਨਾਮਕ ਵਿਅਕਤੀਆਂ ਵਲੋਂ ਮੰਗੀ ਗਈ ਹੈ। ਜਿਸ ਦੇ ਆਧਾਰ ’ਤੇ ਪੁਲਸ ਵਲੋਂ ਇਨ੍ਹਾਂ ਤਿੰਨਾਂ ਦੋਸ਼ੀਆਂ ਨੂੰ ਵੀ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਫਾਜ਼ਿਲਕਾ ਦੇ ਨੌਜਵਾਨ ਰਾਮਚੰਦਰ ਨੇ ਫਤਿਹ ਕੀਤੀ ਦੱਖਣੀ ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ 'Kilimanjaro'

ਐੱਸ. ਐੱਸ. ਪੀ. ਹਰਜੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਤਬਦੀਲੀ ਦੌਰਾਨ ਸਾਹਮਣੇ ਆਇਆ ਹੈ ਕਿ ਜਗਤਾਰ ਸਿੰਘ ਦੇ ਤਾਰ ਮਨੀਲਾ ਰਹਿੰਦੇ ਨਾਮਜ਼ਦ ਦੋਸ਼ੀਆਂ ਦੇ ਨਾਲ ਜੁੜੇ ਹੋਏ ਹਨ ਅਤੇ ਉਹ ਇਨ੍ਹਾਂ ਦੇ ਕਹਿਣ ਤੇ ਹੀ ਜਗਰਾਓਂ ਦੇ ਵਪਾਰੀ ਤੋਂ ਫਿਰੌਤੀ ਦੀ ਰਕਮ ਲੈਣ ਆਇਆ ਸੀ। ਉਨ੍ਹਾਂ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ 4 ਫਰਵਰੀ ਤੱਕ ਪੁਲਸ ਰਿਮਾਂਡ ਹਾਸਲ ਕੀਤਾ ਹੈ ਅਤੇ ਪੁਲਸ ਰਿਮਾਂਡ ਦੌਰਾਨ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਗੈਂਗਸਟਰ ਅਰਸ਼ ਡਾਲਾ ਦੇ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਕੱਢੇਗੀ ਦਿਹਾਤੀ ਪੁਲਸ (ਐੱਸ.ਐੱਸ.ਪੀ. ਹਰਜੀਤ ਸਿੰਘ) ਫਿਰੌਤੀਆਂ ਤੇ ਕਤਲ ਦੇ ਕਈ ਮਾਮਲਿਆਂ ਵਿੱਚ ਨਾਮਜ਼ਦ ਦੋਸ਼ੀ ਗੈਂਗਸਟਰ ਅਰਸ਼ਦੀਪ ਸਿੰਘ ਗਿੱਲ ਉਰਫ਼ ਅਰਸ਼ ਡਾਲਾ ਦੇ ਖ਼ਿਲਾਫ਼ ਜਲਦੀ ਹੀ ਲੁਧਿਆਣਾ ਦਿਹਾਤੀ ਪੁਲਸ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਹਰਜੀਤ ਸਿੰਘ ਨੇ ਦੱਸਿਆ ਕਿ ਫਿਰੌਤੀਆਂ ਤੇ ਕਤਲ ਦੇ ਮਾਮਲੇ ਵਿਚ ਨਾਮਜ਼ਦ ਮੁਲਜ਼ਮ ਅਰਸ਼ਦੀਪ ਸਿੰਘ ਗਿੱਲ ਉਰਫ਼ ਅਰਸ਼ ਡਾਲਾ ਦੇ ਖ਼ਿਲਾਫ਼ ਲੁਧਿਆਣਾ ਦਿਹਾਤੀ ਪੁਲਸ ਸਖ਼ਤ ਐਕਸ਼ਨ ਲੈਂਦੀ ਹੋਈ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੇ ਨਾਲ-ਨਾਲ ਗੈਂਗਸਟਰ ਅਰਸ਼ ਡਾਲਾ ਦੀ ਜਾਇਦਾਦ ਅਤੇ ਉਸ ਦੇ ਰਿਸ਼ਤੇਦਾਰਾਂ ਦੀ ਜਾਇਦਾਤ ਜ਼ਬਤ ਕਰਨ ਦੀ ਕਾਰਵਾਈ ਵੀ ਕਰਨ ਜਾ ਰਹੀ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News