ਗੈਂਗਸਟਰ ਅਰਸ਼ ਡੱਲਾ ਦੇ ਪਿਤਾ ਨੂੰ ਪ੍ਰੋਡਕਸ਼ਨ ਵਾਰੰਟ ''ਤੇ ਲਿਆਈ ਬਠਿੰਡਾ ਪੁਲਸ, ਕੀਤੀ ਜਾਵੇਗੀ ਪੁੱਛਗਿੱਛ
Sunday, Jun 11, 2023 - 11:17 AM (IST)

ਬਠਿੰਡਾ (ਵਰਮਾ) : ਗੈਂਗਸਟਰ ਤੇ ਅੱਤਵਾਦੀ ਐਲਾਨੇ ਅਰਸ਼ਦੀਪ ਸਿੰਘ ਗਿੱਲ ਉਰਫ ਅਰਸ਼ ਡੱਲਾ, ਜਿਸਦੇ ਖ਼ਾਲਿਸਤਾਨ ਦੀ ਟਾਈਗਰ ਫੋਰਸ ਨਾਲ ਸਬੰਧ ਹਨ ਅਤੇ ਬੰਬੀਹਾ ਗੈਂਗ ਨਾਲ ਵੀ ਜੁੜਿਆ ਹੋਇਆ ਦੇ ਪਿਤਾ ਦਾ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ਲਿਆ ਹੈ। ਦੱਸ ਦੇਈਏ ਕਿ ਗੈਂਗਸਟਰ ਅਰਸ਼ ਡੱਲਾ ਮੋਗਾ ਤੋਂ ਭੱਜ ਕੇ ਕੈਨੇਡਾ ਪਹੁੰਚ ਗਿਆ, ਉਥੇ ਜਾ ਕੇ ਕਤਲ, ਜ਼ਬਰਨ ਵਸੂਲੀ ਦੇ ਕਈ ਮਾਮਲਿਆਂ ’ਚ ਪੰਜਾਬ ਪੁਲਸ ਨੂੰ ਲੋੜੀਂਦਾ ਹੈ। ਅਰਸ਼ ਡੱਲਾ ਦੇ ਪਿਤਾ ਚਰਨਜੀਤ ਸਿੰਘ, ਜੋ ਫਰੀਦਕੋਟ ਜੇਲ੍ਹ ’ਚ ਕਿਸੇ ਮਾਮਲੇ ’ਚ ਬੰਦ ਹਨ ਨੂੰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ’ਤੇ ਬਠਿੰਡਾ ਪੁਲਸ ਨੇ ਲਿਆਂਦਾ ਹੈ।
ਇਹ ਵੀ ਪੜ੍ਹੋ- ਸੜਕ ਹਾਦਸਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ, CM ਮਾਨ ਨੇ ਕੀਤਾ ਐਲਾਨ
ਸੀ. ਆਈ. ਏ.-2 ਪੁਲਸ ਦਾ ਕਹਿਣਾ ਹੈ ਕਿ ਪੁਲਸ ਨੂੰ ਡੱਲਾ ਦੇ ਪਿਤਾ ਦਾ ਇਕ ਦਿਨ ਦਾ ਰਿਮਾਂਡ ਮਿਲਿਆ ਹੈ, ਇਕ ਮਾਮਲੇ ’ਚ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਗੈਂਗਸਟਰ ਡੱਲਾ ਦੇ ਪਿਤਾ ਖ਼ਿਲਾਫ਼ ਥਾਣਾ ਸਦਰ ’ਚ ਇਕ ਅਪਰਾਧਿਕ ਕੇਸ ਦਰਜ ਕੀਤਾ ਗਿਆ ਹੈ, ਜਿਸ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ। ਸ਼ੁੱਕਰਵਾਰ ਨੂੰ ਸੀ. ਆਈ. ਏ. 2 ਪੁਲਸ ਨੇ ਚਰਨਜੀਤ ਦਾ ਪ੍ਰੋਡਕਸ਼ਨ ਵਾਰੰਟ ਹਾਸਲ ਕਰ ਕੇ ਉਸ ਨੂੰ ਬਠਿੰਡਾ ਦੀ ਅਦਾਲਤ ’ਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਇਕ ਦਿਨ ਦਾ ਰਿਮਾਂਡ ਦਿੱਤਾ।
ਇਹ ਵੀ ਪੜ੍ਹੋ- ਮਾਲੇਰਕੋਟਲਾ ਦੇ ਨੌਜਵਾਨ ਜ਼ੋਰਾਵਰ ਸਿੰਘ ਗਰੇਵਾਲ ਨੇ ਵਧਾਇਆ ਜ਼ਿਲ੍ਹੇ ਦਾ ਮਾਣ, ਹਾਸਲ ਕੀਤਾ ਖ਼ਾਸ ਮੁਕਾਮ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।