ਗੈਂਗਸਟਰ ਅਰਸ਼ ਡੱਲਾ ਨੇ ਘੋੜਿਆਂ ਦੇ ਵਪਾਰੀ ਤੋਂ ਮੰਗੀ ਲੱਖਾਂ ਰੁਪਏ ਦੀ ਫਿਰੌਤੀ

Saturday, Mar 02, 2024 - 06:37 PM (IST)

ਗੈਂਗਸਟਰ ਅਰਸ਼ ਡੱਲਾ ਨੇ ਘੋੜਿਆਂ ਦੇ ਵਪਾਰੀ ਤੋਂ ਮੰਗੀ ਲੱਖਾਂ ਰੁਪਏ ਦੀ ਫਿਰੌਤੀ

ਬਠਿੰਡਾ (ਵਰਮਾ) : ਗੈਂਗਸਟਰਾਂ ਵੱਲੋਂ ਕਾਰੋਬਾਰੀਆਂ ਤੋਂ ਫਿਰੌਤੀ ਮੰਗਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅਜਿਹਾ ਹੀ ਇਕ ਹੋਰ ਮਾਮਲਾ ਬਠਿੰਡਾ ਦਾ ਸਾਹਮਣੇ ਆਇਆ ਹੈ ਜਿਸ ’ਚ ਪੀੜਤ ਨੇ ਥਰਮਲ ਥਾਣੇ ਨੂੰ ਸ਼ਿਕਾਇਤ ਦਿੰਦਿਆਂ ਦੱਸਿਆ ਕਿ ਉਹ ਘੋੜਿਆਂ ਦਾ ਕਾਰੋਬਾਰ ਕਰਦਾ ਹੈ। 18 ਫਰਵਰੀ ਨੂੰ ਉਸ ਦੇ ਮੋਬਾਈਲ ’ਤੇ ਵਿਦੇਸ਼ੀ ਨੰਬਰ ਤੋਂ ਕਾਲ ਆਈ। ਫੋਨ ਕਰਨ ਵਾਲਿਆਂ ਨੇ ਆਪਣੀ ਪਛਾਣ ਗੈਂਗਸਟਰ ਬਲਜੀਤ ਮੌੜ ਅਤੇ ਗੈਂਗਸਟਰ ਅਰਸ਼ ਡੱਲਾ ਵਜੋਂ ਦੱਸੀ ਅਤੇ 15 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਡੀ. ਐੱਸ. ਪੀ. ਦਿਲਪ੍ਰੀਤ ਸਿੰਘ ਦੀ ਜਿੰਮ ’ਚ ਹੋਈ ਮੌਤ ਦੇ ਮਾਮਲੇ ’ਚ ਨਵਾਂ ਮੋੜ

ਇਸ ਤੋਂ ਬਾਅਦ ਪੀੜਤ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਜਾਲ ਵਿਛਾ ਕੇ ਫਿਰੌਤੀ ਦੀ ਰਕਮ ਵਸੂਲਣ ਆਏ ਮੁਲਜ਼ਮਾਂ ਜਸਪ੍ਰੀਤ ਸਿੰਘ ਅਤੇ ਬੰਟੂ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਤੋਂ ਇਲਾਵਾ ਕੈਨੇਡਾ ’ਚ ਬੈਠੇ ਗੈਂਗਸਟਰ ਅਰਸ਼ ਡੱਲਾ ਅਤੇ ਬਲਜੀਤ ਮੌੜ ਖ਼ਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸੋਮਵਾਰ ਨੂੰ ਪੰਜਾਬ ਦੇ ਇਸ ਜ਼ਿਲ੍ਹੇ ਵਿਚ ਸਰਕਾਰੀ ਛੁੱਟੀ ਦਾ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News