ਗੈਂਗਸਟਰਾਂ ਦੇ ਹੌਂਸਲੇ ਬੁਲੰਦ, ਪੁਲਸ ਇੰਸਪੈਂਕਟਰ ਨੂੰ ਘੇਰ ਕੇ ਤਲਵਾਰਾਂ ਨਾਲ ਕੀਤਾ ਜਾਨਲੇਵਾ ਹਮਲਾ

07/14/2017 6:28:04 PM

ਬਟਾਲਾ— ਪੰਜਾਬ ਵਿਚ ਗੈਂਗਸਟਰਾਂ ਦੇ ਹੌਂਸਲੇ ਇੰਨੇਂ ਬੁਲੰਦ ਹੋ ਗਏ ਹਨ ਕਿ ਹੁਣ ਉਨ੍ਹਾਂ ਨੇ ਪੁਲਸ ਵਾਲਿਆਂ 'ਤੇ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ। ਅਜਿਹੇ ਮਾਮਲੇ ਸਾਹਮਣੇ ਆਇਆ ਬਟਾਲਾ ਵਿਚ, ਜਿੱਥੇ ਦੋ ਨੌਜਵਾਨਾਂ ਨੇ ਐਂਟੀ ਗੈਂਗਸਟਰ ਸਟਾਫ ਦੇ ਇੰਚਾਰਜ ਇੰਸਪੈਕਟਰ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਦੌਰਾਨ ਪੁਲਸ ਇੰਸਪੈਕਟਰ ਨੇ ਆਪਣੀ ਲਾਈਸੈਂਸੀ ਰਿਵਾਲਵਰ ਨਾਲ ਹਵਾਈ ਫਾਇਰ ਕਰਕੇ ਆਪਣੀ ਜਾਨ ਬਚਾਈ। 
ਬਟਾਲਾ ਦੇ ਥਾਣਾ ਸਿਵਲ ਲਾਈਨ ਦੇ ਅਧੀਨ ਪੈਂਦੀ ਸਿੰਬਲ ਚੌਕੀ ਦੇ ਇੰਚਾਰਜ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਬਟਾਲਾ ਦੇ ਤਿੰਨ ਥਾਣਿਆਂ ਦੇ ਐਂਟੀ ਗੈਂਗਸਟਰ ਸਟਾਫ ਦੇ ਇੰਚਾਰਜ ਥੰਮਣ ਸਿੰਘ ਆਪਣੀ ਡਿਊਟੀ ਤੋਂ ਵਾਪਸ ਆ ਘਰ ਆ ਰਿਹਾ ਸੀ ਤਾਂ ਰਸਤੇ ਵਿਚ ਕਿਸੀ ਦੁਕਾਨ ਤੋਂ ਕੁਝ ਸਾਮਾਨ ਲੈਣ ਲਈ ਰੁਕਿਆ। ਉਹ ਜਿਵੇਂ ਹੀ ਗੱਡੀ ਖੜ੍ਹੀ ਕਰਕੇ ਬਾਹਰ ਆਇਆ ਤਾਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੂੰ ਘੇਰ ਲਿਆ ਅਤੇ ਗਾਲ੍ਹਾਂ ਕੱਢਣ ਲੱਗੇ। ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਨ ਲੱਗੇ ਤਾਂ ਇੰਸਪੈਕਟਰ ਥੰਮਣ ਸਿੰਘ ਨੇ ਆਪਣੇ ਬਚਾਅ ਵਿਚ ਆਪਣੀ ਲਾਈਸੈਂਸੀ ਰਿਵਾਲਵਰ ਨਾਲ ਹਵਾਈ ਫਾਇਰਿੰਗ ਕਰ ਦਿੱਤੀ, ਜਿਸ ਤੋਂ ਬਾਅਦ ਉਹ ਅਣਪਛਾਤੇ ਨੌਜਵਾਨ, ਉੱਥੋਂ ਫਰਾਰ ਹੋ ਗਏ। ਇੰਸਪੈਕਟਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਉਹ ਆਪਣੀ ਪੁਲਸ ਪਾਰਟੀ ਦੇ ਨਾਲ ਮੌਕੇ 'ਤੇ ਪਹੁੰਚੇ ਅਤੇ ਉੱਥੇ ਲੋਕਾਂ ਦੇ ਬਿਆਨ ਲਏ ਗਏ ਹਨ ਅਤੇ ਮਾਮਲੇ ਦੀ ਰਿਪੋਰਟ ਸੀਨੀਅਰ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ।


Kulvinder Mahi

News Editor

Related News