ਬਟਾਲਾ ਪੁਲਸ ਨੂੰ ਮਿਲਿਆ ਗੈਂਗਸਟਰ ਬੱਬਲੂ ਦਾ 4 ਦਿਨਾਂ ਦਾ ਪੁਲਸ ਰਿਮਾਂਡ
Sunday, Oct 09, 2022 - 01:24 PM (IST)

ਗੁਰਦਾਸਪੁਰ (ਹਰਮੀਤ) : ਬਟਾਲਾ ਦੇ ਪਿੰਡ ਕੋਟਲਾ ਬੋਜਾ ਤੋਂ ਲੰਮੇ ਪੁਲਸ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗੈਂਗਸਟਰ ਰਣਜੋਤ ਸਿੰਘ ਉਰਫ਼ ਬੱਬਲੂ ਦਾ ਬਟਾਲਾ ਪੁਲਸ ਨੂੰ 4 ਦਿਨਾਂ ਦਾ ਪੁਲਸ ਰਿਮਾਂਡ ਮਿਲ ਗਿਆ। ਉਸ ਨੂੰ ਅੱਜ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ ਸੀ। ਦੱਸ ਦੇਈਏ ਕਿ ਗੈਂਗਸਟਰ ਬੱਬਲੂ ਦੇ ਗੋਲ਼ੀ ਲੱਗਣ ਕਾਰਨ ਉਹ ਹਸਪਤਾਲ 'ਚ ਜ਼ੇਰੇ ਇਲਾਜ ਸੀ। ਪੁਲਸ ਵੱਲੋਂ ਉਸ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਅੱਜ ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ। ਇਸ ਤੋਂ ਇਲਾਵਾ ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰ ਬੱਬਲੂ ਦੀ ਪਤਨੀ ਅਤੇ ਬੱਚੇ ਨੂੰ ਪੁਲਸ ਨੇ ਛੱਡ ਦਿੱਤਾ ਹੈ ਅਤੇ ਜਿਨ੍ਹਾਂ ਲੋਕਾਂ ਨੂੰ ਕੱਲ੍ਹ ਗ੍ਰਿਫ਼ਤਾਰ ਕੀਤੇ ਸੀ , ਉਸ ਕੋਲੋਂ ਫਿਲਹਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਧਰਮੂਵਾਲ ਨੇੜੇ ਵਾਪਰੇ ਭਿਆਨਕ ਹਾਦਸੇ ’ਚ ਆਮ ਆਦਮੀ ਪਾਰਟੀ ਦੇ ਯੂਥ ਆਗੂ ਦੀ ਮੌਤ
ਜ਼ਿਕਰਯੋਗ ਹੈ ਕਿ ਬੀਤੇ ਦਿਨ ਬਟਾਲਾ ਵਿਖੇ ਪੰਜਾਬ ਪੁਲਸ ਦੇ ਜਵਾਨਾਂ ਅਤੇ ਗੈਂਗਸਟਰਾਂ ਵਿੱਚ ਜ਼ਬਰਦਸਤ ਮੁਕਾਬਲਾ ਹੋਇਆ ਸੀ। ਪੁਲਸ ਨਾਲ ਕਈ ਘੰਟੇ ਮੁਕਾਬਲੇ ਤੋਂ ਬਾਅਦ ਖੇਤਾਂ ’ਚ ਲੱਕ ਕੇ ਬੈਠੇ ਗੈਂਗਸਟਰ ਨੂੰ ਕਾਬੂ ਕਰ ਲਿਆ ਗਿਆ। ਦੱਸ ਦੇਈਏ ਕਿ ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਮਨਬੀਰ ਸਿੰਘ ਨੇ ਅੱਜ ਸਵੇਰੇ ਅੱਡਾ ਅੰਮੋਨੰਗਲ ਵਿਖੇ ਨਾਕਾਬੰਦੀ ਕੀਤੀ ਹੋਈ ਸੀ, ਇਸ ਦੌਰਾਨ ਕਾਬੂ ਕੀਤਾ ਗਿਆ ਗੈਂਗਸਟਰ ਬੀਤੇ ਦਿਨ ਆਪਣੀ ਪਤਨੀ ਸਮੇਤ ਬੱਚੇ ਨੂੰ ਸਕੂਲ ਛੱਡਣ ਜਾ ਰਿਹਾ ਸੀ ਪਰ ਪੁਲਸ ਨੂੰ ਦੇਖ ਕੇ ਉਹ ਅਚਾਨਕ ਪਿੱਛੇ ਮੁੜ ਗਿਆ, ਜਿਸ ਤੋਂ ਬਾਅਦ ਪੁਲਸ ਨੇ ਉਸਦਾ ਪਿੱਛਾ ਕੀਤਾ। ਇਸ ਦੌਰਾਨ ਉਹ ਆਪਣਾ ਮੋਟਰਸਾਈਕਲ ਤੇ ਪਤਨੀ-ਬੱਚੇ ਨੂੰ ਛੱਡ ਕੇ ਫ਼ਰਾਰ ਹੋ ਗਿਆ। ਜਿਸ ਤੋਂ ਬਾਅਦ ਪੁਲਸ ਅਤੇ ਗੈਂਗਸਟਰ ਦਰਮਿਆਨ ਪਿੰਡ ਕੋਟਲਾ ਬੋਝਾ ਸਿੰਘ ਵਿਖੇ ਆਹਮੋ-ਸਾਹਮਣੇ ਫਾਇਰਿੰਗ ਹੋ ਗਈ। ਇਸ ਮੁਕਾਬਲੇ ਦੌਰਾਨ ਦੋਵਾਂ ਪਾਸਿਓਂ 60 ਤੋਂ ਵੱਧ ਰੋਂਦ ਫਾਇਰਿੰਗ ਹੋਈ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।