Big Breaking: ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਵੱਡੀ ਖ਼ਬਰ, UAE ਤੋਂ ਭਾਰਤ ਲਿਆਂਦਾ ਗਿਆ ਗੈਂਗਸਟਰ
Thursday, Jul 27, 2023 - 05:26 AM (IST)
ਨਵੀਂ ਦਿੱਲੀ (ਭਾਸ਼ਾ)- ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਵਿਕਰਮਜੀਤ ਸਿੰਘ ਉਰਫ਼ ਵਿਕਰਮ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਕ ਅਧਿਕਾਰੀ ਨੇ ਬੁੱਧਵਾਰ ਨੂੰ ਦੱਸਿਆ ਕਿ ਵਿਕਰਮ ਬਰਾੜ ਨੂੰ ਹਵਾਲਗੀ ਤਹਿਤ ਸੰਯੁਕਤ ਅਰਬ ਅਮੀਰਾਤ ਤੋਂ ਭਾਰਤ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਏਜੰਸੀ ਨੇ ਇਕ ਬਿਆਨ ਵਿਚ ਕਿਹਾ ਕਿ ਐੱਨ.ਆਈ.ਏ. ਦੀ ਇਕ ਟੀਮ ਵਿਕਰਮ ਬਰਾੜ ਨੂੰ ਭਾਰਤ ਵਾਪਸ ਲਿਆਉਣ ਲਈ ਯੂ.ਏ.ਈ. ਗਈ ਸੀ।
ਇਹ ਖ਼ਬਰ ਵੀ ਪੜ੍ਹੋ - Big Breaking: ਪਟਿਆਲਾ ’ਚ ਹੋਇਆ ਡਬਲ ਮਰਡਰ; ਬਾਥਰੂਮ ਨੇੜੇ ਖ਼ੂਨ ਨਾਲ ਲੱਥਪੱਥ ਮਿਲੀਆਂ ਮਾਂ-ਪੁੱਤ ਦੀਆਂ ਲਾਸ਼ਾਂ
ਐੱਨ.ਆਈ.ਏ. ਨੇ ਕਿਹਾ ਕਿ ਬਰਾੜ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਹੋਰ ਕਾਰੋਬਾਰੀਆਂ ਦੇ ਕਤਲ ਵਿਚ ਸ਼ਾਮਲ ਸੀ। ਉਹ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਹੋਰਾਂ ਦੀ ਮਦਦ ਨਾਲ ਭਾਰਤ ਵਿਚ ਹਥਿਆਰਾਂ ਦੀ ਤਸਕਰੀ ਅਤੇ ਜਬਰੀ ਵਸੂਲੀ ਦੇ ਮਾਮਲਿਆਂ ਵਿਚ ਵੀ ਸ਼ਾਮਲ ਹੈ। ਜਾਂਚ ਏਜੰਸੀ ਨੇ ਕਿਹਾ, “ਬਰਾੜ, ਸਾਲ 2020 ਤੋਂ ਭਗੌੜਾ, ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਕੁੱਲ੍ਹ 11 ਮਾਮਲਿਆਂ ਵਿਚ ਲੋੜੀਂਦਾ ਸੀ, ਜਿਸ ਵਿਚ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਅਤੇ ਅਸਲਾ ਐਕਟ ਨਾਲ ਸਬੰਧਤ ਕੇਸ ਸ਼ਾਮਲ ਹਨ। ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਸਮੇਤ ਵੱਖ-ਵੱਖ ਰਾਜਾਂ ਦੀ ਪੁਲਸ ਦੀ ਅਪੀਲ 'ਤੇ ਸਮਰੱਥ ਅਥਾਰਟੀ ਨੇ ਉਸ ਵਿਰੁੱਧ 11 ਲੁੱਕਆਊਟ ਨੋਟਿਸ ਜਾਰੀ ਕੀਤੇ ਸਨ। NIA ਨੇ ਇਸ ਮਾਮਲੇ 'ਚ ਹੁਣ ਤਕ 16 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8