ਗੈਂਗਸਟਰ ਕਲਚਰ ਦੇ ਖ਼ਾਤਮੇ ਲਈ ਭਗਵੰਤ ਮਾਨ ਸਰਕਾਰ ਵੱਲੋਂ ਐਂਟੀ-ਗੈਂਗਸਟਰ ਟਾਸਕ ਫੋਰਸ ਦਾ ਗਠਨ

08/05/2022 10:42:14 AM

ਜਲੰਧਰ (ਧਵਨ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਮਜ਼ਬੂਤ​ਕਰਨ ਲਈ ਪਿਛਲੇ ਦਿਨੀਂ ਅਹਿਮ ਕਦਮ ਚੁੱਕੇ ਸਨ, ਜਿਨ੍ਹਾਂ ਦੇ ਚੰਗੇ ਨਤੀਜੇ ਸਾਹਮਣੇ ਆਉਣ ਲੱਗੇ ਹਨ। ਮੁੱਖ ਮੰਤਰੀ ਨੇ ਸੱਤਾ ਵਿਚ ਆਉਂਦੇ ਹੀ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਲਈ ਐਂਟੀ-ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ, ਜਿਸ ਦੀ ਕਮਾਂਡ ਏ. ਡੀ. ਜੀ. ਪੀ. ਪੱਧਰ ਦੇ ਸੀਨੀਅਰ ਪੁਲਸ ਅਧਿਕਾਰੀ ਨੂੰ ਸੌਂਪੀ ਗਈ।

ਇਹ ਵੀ ਪੜ੍ਹੋ: ਡੇਢ ਸਾਲਾ ਬੱਚੇ ਦੇ ਰੋਣ ਤੋਂ ਖ਼ਫ਼ਾ ਹੋਏ ਵਿਅਕਤੀ ਦਾ ਸ਼ਰਮਨਾਕ ਕਾਰਾ, ਪਹਿਲਾਂ ਤੋੜੀ ਲੱਤ ਫਿਰ ਦਿੱਤੀ ਰੂਹ ਕੰਬਾਊ ਮੌਤ

ਮੁੱਖ ਮੰਤਰੀ ਨੇ ਐਂਟੀ-ਗੈਂਗਸਟਰ ਟਾਸਕ ਫੋਰਸ ਦਾ ਗਠਨ ਕਰਦਿਆਂ ਇਹ ਵੀ ਐਲਾਨ ਕੀਤਾ ਕਿ ਇਸ ਨਾਲ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼. ਦੀ ਭੂਮਿਕਾ ਅਤੇ ਜ਼ਿੰਮੇਵਾਰੀ ਘੱਟ ਨਹੀਂ ਹੋਵੇਗੀ। ਮੁੱਖ ਮੰਤਰੀ ਨੇ ਵਿਧਾਨ ਸਭਾ ਵਿਚ ਐਲਾਨ ਕੀਤਾ ਕਿ ਉਹ ਪੰਜਾਬ ’ਚੋਂ ਗੈਂਗਸਟਰ ਕਲਚਰ ਨੂੰ ਖ਼ਤਮ ਕਰ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਕਈ ਅਹਿਮ ਸੁਧਾਰਾਂ ਦਾ ਵੀ ਐਲਾਨ ਕੀਤਾ ਹੈ। ਇਨ੍ਹਾਂ ਸੁਧਾਰਾਂ ਵਿਚ ਵਿਟਨੈੱਸ ਪ੍ਰੋਟੈਕਸ਼ਨ ਬਿੱਲ ਅਤੇ ਸੂਬੇ ਦੀਆਂ ਜੇਲ੍ਹਾਂ ਨੂੰ ਹਾਈ ਸਕਿਓਰਿਟੀ ਜੇਲ੍ਹਾਂ ਵਿਚ ਤਬਦੀਲ ਕਰਨਾ ਸ਼ਾਮਲ ਹੈ। ਭਗਵੰਤ ਮਾਨ ਸਰਕਾਰ ਨੇ ਐਂਟੀ-ਗੈਂਗਸਟਰ ਟਾਸਕ ਫੋਰਸ ਨੂੰ ਗੈਂਗਸਟਰਾਂ ਪ੍ਰਤੀ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਣ ਲਈ ਕਿਹਾ ਹੈ। ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ਼.) ਨੂੰ ਜ਼ਿਲ੍ਹਾ ਪੁਲਸ, ਇੰਟੈਲੀਜੈਂਸ ਵਿੰਗ, ਬੀ. ਐੱਸ. ਐੱਫ਼., ਐੱਨ. ਸੀ. ਬੀ. ਅਤੇ ਹੋਰ ਏਜੰਸੀਆਂ ਨਾਲ ਮਿਲ ਕੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ਿਆਂ ਦੀ ਸਮੱਗਲਿੰਗ ਨੂੰ ਰੋਕਣ ਲਈ ਵੀ ਸਖ਼ਤ ਹਦਾਇਤਾਂ ਦਿੱਤੀਆਂ।

ਮੁੱਖ ਮੰਤਰੀ ਨੇ ਇਕ ਹੋਰ ਅਹਿਮ ਫ਼ੈਸਲਾ ਲੈਂਦਿਆਂ ਕਿਹਾ ਕਿ ਸੂਬੇ ਵਿਚ ਅਪਰਾਧਕ ਘਟਨਾਵਾਂ ਨੂੰ ਰੋਕਣ ਲਈ ਪੁਲਸ ਅਧਿਕਾਰੀਆਂ ਨੂੰ ਸਰਗਰਮੀ ਨਾਲ ਕੰਮ ਕਰਨਾ ਪਵੇਗਾ। ਉਨ੍ਹਾਂ ਐਲਾਨ ਕੀਤਾ ਕਿ ਜੇ ਕਿਸੇ ਅਧਿਕਾਰੀ ਨੇ ਗੈਂਗਸਟਰਾਂ ਅਤੇ ਨਸ਼ਾ ਸਮੱਗਲਰਾਂ ਵਿਰੁੱਧ ਲਾਪਰਵਾਹੀ ਵਰਤੀ ਤਾਂ ਉਸ ਨੂੰ ਜ਼ਿੰਮੇਵਾਰ ਮੰਨਿਆ ਜਾਵੇਗਾ। ਮੁੱਖ ਮੰਤਰੀ ਨੇ ਖ਼ੁਦ ਇਸ ਸਬੰਧੀ ਇਕ ਚਿੱਠੀ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼. ਨੂੰ ਭੇਜੀ ਹੈ।
ਇਹ ਵੀ ਪੜ੍ਹੋ: ਬਿੱਲ ਮੁਆਫ਼ੀ ਨੂੰ ਲੈ ਕੇ ਉਮੀਦਾਂ ’ਤੇ ਫਿਰਿਆ ਪਾਣੀ: ਜ਼ਿਆਦਾਤਰ ਖ਼ਪਤਕਾਰਾਂ ਨੂੰ ਨਹੀਂ ਮਿਲ ਸਕੇਗਾ ਲਾਭ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News