ਗੋਲਡੀ ਬਰਾੜ ਗੈਂਗ ਦੇ ਗੈਂਗਸਟਰ ਦੀਪਕ ਟੀਨੂੰ ਦਾ ਸਾਥੀ AGTF ਨੇ ਕੀਤਾ ਕਾਬੂ, ਹੋਏ ਵੱਡੇ ਖ਼ੁਲਾਸੇ
Friday, Jun 14, 2024 - 08:12 AM (IST)
ਚੰਡੀਗੜ੍ਹ (ਅੰਕੁਰ)- ਸੂਬੇ ਵਿਚ ਸੰਗਠਿਤ ਅਪਰਾਧ ਨੈੱਟਵਰਕ ਦੇ ਖ਼ਾਤਮੇ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਨੇ ਲਾਰੈਂਸ ਬਿਸ਼ਨੋਈ ਅਤੇ ਵਿਦੇਸ਼ ਆਧਾਰਿਤ ਅੱਤਵਾਦੀ ਗੋਲਡੀ ਬਰਾੜ ਗੈਂਗ ਦੇ ਜੇਲ੍ਹ ਵਿਚ ਬੰਦ ਗੈਂਗਸਟਰ ਦੀਪਕ ਟੀਨੂੰ ਦੇ ਇਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਗੌਰਵ ਯਾਦਵ ਨੇ ਵੀਰਵਾਰ ਨੂੰ ਦਿੱਤੀ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਜੇ ਵਾਸੀ ਮਹਿਮਦਪੁਰ, ਐੱਸ. ਏ. ਐੱਸ. ਨਗਰ ਵਜੋਂ ਹੋਈ ਹੈ, ਜਿਸ ਨੇ 2017 ਵਿਚ ਗੈਂਗਸਟਰ ਦੀਪਕ ਟੀਨੂੰ ਨੂੰ ਭੱਜਣ ਵਿਚ ਮਦਦ ਕੀਤੀ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿਚ ਕਈ ਘਿਨੌਣੇ ਅਪਰਾਧਾਂ ਦੇ ਕੇਸ ਦਰਜ ਹਨ। ਪੁਲਸ ਟੀਮ ਨੇ ਉਸ ਦੇ ਕਬਜ਼ੇ ਵਿਚੋਂ ਇਕ .30 ਬੋਰ ਦਾ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਇਹ ਖ਼ਬਰ ਵੀ ਪੜ੍ਹੋ - ਨਗਰ ਨਿਗਮ ਦੇ ਤਹਿਬਾਜ਼ਾਰੀ ਵਿਭਾਗ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਅਸਮਾਨੀਂ ਚੜ੍ਹੇ ਧੂਏਂ ਦੇ ਗੁਬਾਰ
ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾਵਾਂ ’ਤੇ ਕਾਰਵਾਈ ਕਰਦੇ ਹੋਏ ਏ. ਡੀ. ਜੀ. ਪੀ. ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏ. ਜੀ. ਟੀ. ਐੱਫ. ਦੀਆਂ ਟੀਮਾਂ ਨੇ ਰਾਜਪੁਰਾ-ਚੰਡੀਗੜ੍ਹ ਹਾਈਵੇਅ ’ਤੇ ਗਗਨ ਚੌਕ ਨੇੜੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਸ ਟੀਮਾਂ ਨੇ ਇਹ ਕਾਰਵਾਈ ਡੀ. ਐੱਸ. ਪੀ. ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਕੀਤੀ, ਜਿਸ ਦੀ ਨਿਗਰਾਨੀ ਏ. ਆਈ. ਜੀ. ਗੁਰਮੀਤ ਸਿੰਘ ਚੌਹਾਨ ਅਤੇ ਏ. ਆਈ. ਜੀ. ਸੰਦੀਪ ਗੋਇਲ ਨੇ ਕੀਤੀ।
In a major breakthrough, Anti Gangster Task Force (#AGTF) has been successful in arresting Vijay, a resident of #Memandpur, SAS Nagar, an operative of jailed Gangster Deepak Tinu, an associate of Lawrence Bishnoi & Foreign-based Terrorist Goldy Brar Gang
— DGP Punjab Police (@DGPPunjabPolice) June 13, 2024
Arrested accused has… pic.twitter.com/H2VEI2oKiB
ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਉਸ ਦੇ ਜੇਲ੍ਹ ਵਿਚ ਬੰਦ/ਵਿਦੇਸ਼ੀ ਹੈਂਡਲਰਾਂ ਨੇ ਵਿਰੋਧੀ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਮਾਰਨ ਦਾ ਕੰਮ ਸੌਂਪਿਆ ਸੀ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਹੋਰ ਵੇਰਵੇ ਸਾਂਝੇ ਕਰਦਿਆਂ ਸੰਦੀਪ ਗੋਇਲ ਨੇ ਦੱਸਿਆ ਕਿ 2018 ਵਿਚ ਮੁਲਜ਼ਮ ਵਿਜੇ ਮਲੇਸ਼ੀਆ ਭੱਜ ਗਿਆ ਸੀ ਅਤੇ ਉੱਥੇ ਰਹਿੰਦਿਆਂ ਉਸ ਨੇ ਗੈਂਗਸਟਰ ਅੰਕਿਤ ਭਾਦੂ, ਜੋ ਇਕ ਐਨਕਾਊਂਟਰ ’ਚ ਮਾਰਿਆ ਜਾ ਚੁੱਕਾ ਹੈ, ਰਾਹੀਂ ਅੰਬਾਲਾ ਸ਼ਹਿਰ ਦੇ ਸਰਾਫਾ ਬਾਜ਼ਾਰ ਵਿਚ ਇਕ ਜਿਊਲਰ ਦੇ ਕਤਲ ਨੂੰ ਅੰਜਾਮ ਦਿੱਤਾ ਸੀ।
ਇਹ ਖ਼ਬਰ ਵੀ ਪੜ੍ਹੋ - ਘਰ ਦੇ ਕਰ ਰਹੇ ਸੀ ਵਿਆਹ ਦੀ ਤਿਆਰੀ! ਮੁੰਡੇ ਨੇ ਨਸ਼ੇ ਦੀ ਹਾਲਤ 'ਚ ਕਰ 'ਤਾ ਕਾਰਾ
ਜ਼ਿਕਰਯੋਗ ਹੈ ਕਿ ਗੈਂਗਸਟਰ ਅੰਕਿਤ ਭਾਦੂ ਨੂੰ 2019 ’ਚ ਪੰਜਾਬ ਪੁਲਸ ਨੇ ਐਨਕਾਊਂਟਰ ’ਚ ਢੇਰ ਕਰ ਦਿੱਤਾ ਸੀ। ਇਸ ਮਾਮਲੇ ’ਚ ਦੋਸ਼ੀ ਵਿਜੇ 2 ਸਾਲ ਤਕ ਅੰਬਾਲਾ ਜੇਲ੍ਹ ’ਚ ਬੰਦ ਰਿਹਾ। ਇਸ ਸਬੰਧੀ ਪੁਲਸ ਸਟੇਸ਼ਨ ਸਟੇਟ ਕ੍ਰਾਈਮ, ਪੰਜਾਬ ਵਿਖੇ ਅਸਲਾ ਐਕਟ ਦੀ ਧਾਰਾ 25(6)(7) ਦੇ ਤਹਿਤ ਐੱਫ. ਆਈ. ਆਰ. ਨੰਬਰ 23 ਮਿਤੀ 12-06-24 ਦਰਜ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8