ਗੈਂਗਸਟਰ ਦੀਪਕ ਟੀਨੂੰ ਦੇ ਪੁਲਸ ਹਿਰਾਸਤ ’ਚੋਂ ਫਰਾਰ ਹੋਣ ਦਾ ਮਾਮਲਾ, ਲੁਧਿਆਣਾ ਦੇ ਜਿਮ ਮਾਲਕ ਸਣੇ 3 ਗ੍ਰਿਫ਼ਤਾਰ

Tuesday, Oct 11, 2022 - 08:32 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਪੁਲਸ ਨੇ ਮੰਗਲਵਾਰ ਨੂੰ ਮਾਨਸਾ ’ਚ ਗੈਂਗਸਟਰ ਦੀਪਕ ਟੀਨੂੰ ਦੀ ਪੁਲਸ ਹਿਰਾਸਤ ’ਚੋਂ ਫਰਾਰ ਹੋਣ ’ਚ ਮਦਦ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਵਾਰਦਾਤ 'ਚ ਵਰਤੀ ਗਈ ਇਕ ਕਾਲੇ ਰੰਗ ਦੀ ਸਕੋਡਾ ਕਾਰ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ. ਬੀ.11 ਸੀ.ਜੇ.1563 ਹੈ, ਵੀ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਕੋਹਲੀ, ਰਾਜਵੀਰ ਸਿੰਘ ਉਰਫ਼ ਕਾਜ਼ਮਾ ਅਤੇ ਰਜਿੰਦਰ ਸਿੰਘ ਉਰਫ਼ ਗੋਰਾ ਵਾਸੀ ਲੁਧਿਆਣਾ ਵਜੋਂ ਹੋਈ ਹੈ। ਕੁਲਦੀਪ ਕੋਹਲੀ ਇਕ ਜਿਮ ਦਾ ਮਾਲਕ ਹੈ ਅਤੇ ਜਿਮ ਚਲਾਉਣ ਦੀ ਆੜ ’ਚ ਨਸ਼ਿਆਂ ਦਾ ਕਾਰੋਬਾਰ ਕਰਦਾ ਸੀ।

ਇਹ ਖ਼ਬਰ ਵੀ ਪੜ੍ਹੋ : ਸਕੂਲ ਅਧਿਆਪਕਾਂ ਲਈ ਅਹਿਮ ਖ਼ਬਰ, ਸਿੱਖਿਆ ਵਿਭਾਗ ਪੰਜਾਬ ਨੇ ਸ਼ੁਰੂ ਕੀਤਾ ਆਨਲਾਈਨ ਤਬਾਦਲਾ ਪੋਰਟਲ

ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਦੱਸਿਆ ਕਿ ਚੱਲ ਰਹੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਤਿੰਨੋਂ ਮੁਲਜ਼ਮ ਟੀਨੂੰ ਦੇ ਨਜ਼ਦੀਕੀ ਸਾਥੀ ਸਨ ਅਤੇ ਉਨ੍ਹਾਂ ਨੇ ਟੀਨੂੰ ਨੂੰ ਪੁਲਸ ਹਿਰਾਸਤ ’ਚੋਂ ਭੱਜਣ ’ਚ ਮਦਦ ਕੀਤੀ ਸੀ, ਜਿਸ ਤੋਂ ਬਾਅਦ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਅਤੇ ਵਿਸ਼ੇਸ਼ ਜਾਂਚ ਟੀਮ (SIT) ਨੇ ਇਨ੍ਹਾਂ ਨੂੰ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ 1 ਅਕਤੂਬਰ ਨੂੰ ਦੀਪਕ ਟੀਨੂੰ ਨੇ ਕੋਹਲੀ ਨੂੰ ਇਕ ਮਹਿਲਾ ਸਹਿਯੋਗੀ ਭੇਜਣ ਲਈ ਕਿਹਾ ਸੀ, ਜਿਸ ਨੇ ਸੀ.ਆਈ.ਏ. ਮਾਨਸਾ ਵਿਖੇ ਆਪਣੇ ਸਾਥੀਆਂ ਸਮੇਤ ਟੀਨੂੰ ਨੂੰ ਭੱਜਣ ’ਚ ਮਦਦ ਕੀਤੀ ਸੀ। ਉਨ੍ਹਾਂ ਦੱਸਿਆ ਕਿ ਰਾਜਵੀਰ ਸਿੰਘ ਨੇ ਆਪਣੇ ਸਾਥੀ ਗਗਨਦੀਪ ਖਹਿਰਾ ਵਾਸੀ ਲੁਧਿਆਣਾ ਨਾਲ ਮਿਲ ਕੇ ਜ਼ੀਰਕਪੁਰ ਤੋਂ ਇਕ ਮਹਿਲਾ ਸਾਥੀ ਨੂੰ ਲਿਆ ਅਤੇ ਕੋਹਲੀ ਵੱਲੋਂ ਦਿੱਤੇ ਕੱਪੜਿਆਂ ਦੇ ਬੈਗ ਸਮੇਤ ਸੀ.ਆਈ.ਏ. ਮਾਨਸਾ ਨੇੜੇ ਸੁੱਟ ਦਿੱਤਾ।

ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਮਜ਼ਦੂਰਾਂ ਤੇ ਉਸਾਰੀ ਮਜ਼ਦੂਰਾਂ ਨੂੰ ਦੀਵਾਲੀ ਦਾ ਦਿੱਤਾ ਤੋਹਫ਼ਾ

ਉਨ੍ਹਾਂ ਕਿਹਾ ਕਿ ਪੁਲਸ ਦੀਆਂ ਟੀਮਾਂ ਗਗਨਦੀਪ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਡੀ. ਜੀ. ਪੀ. ਨੇ ਦੱਸਿਆ ਕਿ ਮੁਲਜ਼ਮ ਕੁਲਦੀਪ ਕੋਹਲੀ ਪਿਛਲੇ ਦੋ ਸਾਲਾਂ ਤੋਂ ਦੀਪਕ ਟੀਨੂੰ ਨਾਲ ਜੁੜੇ ਹੋਏ ਹਨ, ਜਦੋਂ ਉਹ ਦੋਵੇਂ ਕਪੂਰਥਲਾ ਜੇਲ੍ਹ ’ਚ ਬੰਦ ਸਨ। ਉਨ੍ਹਾਂ ਕਿਹਾ ਕਿ ਕੋਹਲੀ ਨੂੰ ਸਾਲ 2021 ’ਚ ਜ਼ਮਾਨਤ 'ਤੇ ਰਿਹਾਅ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਟੀਨੂੰ ਦੇ ਹਰਿਆਣਾ ਆਧਾਰਿਤ ਸਾਥੀਆਂ ਨਾਲ ਸਰਹੱਦ ਪਾਰ ਡਰੱਗ ਸਮੱਗਲਿੰਗ ’ਚ ਸ਼ਾਮਲ ਸੀ। ਇਸ ਦੌਰਾਨ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ (ਆਈ.ਜੀ.ਪੀ.) ਐੱਮ.ਐੱਸ. ਛੀਨਾ ਦੀ ਅਗਵਾਈ ਵਾਲੀ 4 ਮੈਂਬਰੀ ਸਿੱਟ ਇਸ ਮਾਮਲੇ ਦੀ ਦਿਨ-ਰਾਤ ਜਾਂਚ ਕਰ ਰਹੀ ਹੈ ਅਤੇ ਇਸ ਅਪਰਾਧ ’ਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


Manoj

Content Editor

Related News