ਨਾਭਾ ਜੇਲ੍ਹ 'ਚ ਬੰਦ ਗੈਂਗਸਟਰ ਅਮਨਾ ਦਾ ਇਕ ਹੋਰ ਕਾਰਨਾਮਾ ਆਇਆ ਸਾਹਮਣੇ, ਕੀਤਾ ਵੱਡਾ ਕਾਂਡ

Wednesday, Mar 08, 2023 - 01:08 PM (IST)

ਨਾਭਾ ਜੇਲ੍ਹ 'ਚ ਬੰਦ ਗੈਂਗਸਟਰ ਅਮਨਾ ਦਾ ਇਕ ਹੋਰ ਕਾਰਨਾਮਾ ਆਇਆ ਸਾਹਮਣੇ, ਕੀਤਾ ਵੱਡਾ ਕਾਂਡ

ਬਠਿੰਡਾ (ਵਰਮਾ) : ਨਾਭਾ ਜੇਲ੍ਹ ’ਚ ਵੱਖ-ਵੱਖ ਮਾਮਲਿਆਂ ’ਚ ਬੰਦ ਗੈਂਗਸਟਰ ਅਮਨਾ ਨੇ, ਬਠਿੰਡਾ ਦੇ ਇਕ ਵਿਅਕਤੀ ਨੂੰ ਫੋਨ ਕਰ ਕੇ ਉਸ ਤੋਂ ਲੱਖਾਂ ਦੀ ਫਿਰੌਤੀ ਦੀ ਮੰਗ ਕੀਤੀ ਹੈ। ਇੰਨਾ ਹੀ ਨਹੀਂ ਉਕਤ ਗੈਂਗਸਟਰ ਨੇ ਖ਼ਾਸ ਤੌਰ ’ਤੇ ਉਸ ਨੂੰ ਵੀਡੀਓ ਕਾਲਿੰਗ ਰਾਹੀਂ ਧਮਕੀਆਂ ਦਿੱਤੀਆਂ। ਪੀੜਤ ਨੇ ਪੁਲਸ ਨੂੰ ਸ਼ਿਕਾਇਤ ਦੇ ਕੇ ਇਨਸਾਫ਼ ਦੀ ਮੰਗ ਕੀਤੀ। ਪੁਲਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੁਲਸ ਮੁਲਾਜ਼ਮਾਂ ਦੀ ਗੁੰਡਾਗਰਦੀ, ਤੇਲ ਪਵਾਉਣ ’ਤੇ ਨਹੀਂ ਉੱਠੀ ਸੂਈ ਤਾਂ ਕੀਤੀ ਕੁੱਟਮਾਰ, ਦੇਖੋ ਵੀਡੀਓ

ਜਾਣਕਾਰੀ ਮੁਤਾਬਕ ਨਾਭਾ ਜੇਲ੍ਹ ਵਿਚ ਬੰਦ ਗੈਂਗਸਟਰ ਅਮਨਾ ਨੇ ਬਠਿੰਡਾ ਦੇ ਸਦਰ ਥਾਣੇ ਅਧੀਨ ਆਉਂਦੀ ਜੇਲ੍ਹ ਵਿੱਚੋਂ ਇਕ ਵਿਅਕਤੀ ਨੂੰ ਮੋਬਾਇਲ ’ਤੇ ਫੋਨ ਕਰ ਕੇ ਲੱਖਾਂ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਗੈਂਗਸਟਰ ਨੇ ਡਰਾਉਣ ਲਈ ਆਪਣੇ ਸਾਥੀਆਂ ਨੂੰ ਭੇਜ ਕੇ ਘਰ ਦੀ ਵੀਡੀਓ ਵੀ ਬਣਾਈ। ਜੇਲ੍ਹ ’ਚ ਆਪਣੇ ਮੋਬਾਇਲ ’ਤੇ ਵੀਡੀਓ ਮੰਗਵਾਈ ਅਤੇ ਫਿਰ ਉਸ ਨੂੰ ਡਰਾਉਣ ਲਈ ਭੇਜਿਆ ਗਿਆ।

ਇਹ ਵੀ ਪੜ੍ਹੋ- ਹੋਲੇ ਮਹੱਲੇ ਦੌਰਾਨ ਅਨੰਦਪੁਰ ਸਾਹਿਬ ’ਚ ਵੱਡੀ ਵਾਰਦਾਤ, ਕੈਨੇਡਾ ਤੋਂ ਆਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਗੈਂਗਸਟਰ ਵੱਲੋਂ ਧਮਕੀਆਂ ਦਿੱਤੇ ਜਾਣ ਤੋਂ ਬਾਅਦ ਪੀੜਤਾ ਨੇ ਬਠਿੰਡਾ ਦੇ ਐੱਸ. ਐੱਸ. ਪੀ. ਗੁਲਨੀਤ ਖੁਰਾਣਾ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਦੀ ਪੁਸ਼ਟੀ ਐੱਸ. ਐੱਸ. ਪੀ. ਨੇ ਕੀਤੀ। ਬਠਿੰਡਾ ਪੁਲਸ ਅਗਲੇ ਇਕ-ਦੋ ਦਿਨਾਂ ਵਿਚ ਮੁਲਜ਼ਮ ਗੈਂਗਸਟਰ ਅਮਨਾ ਨੂੰ ਨਾਭਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਸਕਦੀ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News