ਗੈਂਗਸਟਰ ਦਿਲਪ੍ਰੀਤ ਬਾਬਾ ਦੇ ਪੁਲਸ ਰਿਮਾਂਡ ’ਚ 2 ਦਿਨ ਦਾ ਵਾਧਾ

Sunday, Oct 18, 2020 - 10:24 AM (IST)

ਗੈਂਗਸਟਰ ਦਿਲਪ੍ਰੀਤ ਬਾਬਾ ਦੇ ਪੁਲਸ ਰਿਮਾਂਡ ’ਚ 2 ਦਿਨ ਦਾ ਵਾਧਾ

ਪਟਿਆਲਾ (ਬਲਜਿੰਦਰ) : ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨੂੰ ਸੀ. ਆਈ. ਏ. ਸਟਾਫ ਪਟਿਆਲਾ ਦੀ ਪੁਲਸ ਨੇ ਰਿਮਾਂਡ ਖਤਮ ਹੋਣ ਤੋਂ ਬਾਅਦ ਫਿਰ ਤੋਂ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਦੇ ਪੁਲਸ ਰਿਮਾਂਡ ’ਚ 2 ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਪੁਲਸ ਵੱਲੋਂ ਲਗਾਤਾਰ ਦਿਲਪ੍ਰੀਤ ਬਾਬੇ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਦੀ ਮੁੱਢਲੀ ਪੁੱਛਗਿੱਛ ’ਚ ਇਹ ਸਾਹਮਣੇ ਆਇਆ ਸੀ ਕਿ ਦਿਲਪ੍ਰੀਤ ਬਾਬਾ ਜੇਲ ’ਚੋਂ ਹੀ ਆਪਣਾ ਗੈਂਗ ਚਲਾ ਰਿਹਾ ਹੈ।

ਇੱਥੇ ਇਹ ਦੱਸਣਯੋਗ ਹੈ ਕਿ ਲੰਘੇ ਸੋਮਵਾਰ ਨੂੰ ਸੀ. ਆਈ. ਏ. ਸਟਾਫ ਪਟਿਆਲਾ ਦੀ ਪੁਲਸ ਨੇ ਦਿਲਪ੍ਰੀਤ ਸਿੰਘ ਬਾਬਾ ਦੇ 2 ਨੇੜਲੇ ਸਾਥੀਆਂ ਗਗਨਦੀਪ ਸਿੰਘ ਉਰਫ ਗੱਗੀ ਲਾਹੌਰੀਆ ਪੁੱਤਰ ਜਸਪਾਲ ਸਿੰਘ ਵਾਸੀ ਠਾਕੁਰ ਅਬਾਦੀ, ਗਲੀ ਨੰਬਰ 1, ਧੋਬੀ ਘਾਟ ਅਬੋਹਰ ਜ਼ਿਲ੍ਹਾ ਫਾਜ਼ਿਲਕਾ ਅਤੇ ਕੁਲਵੰਤ ਸਿੰਘ ਉਰਫ ਜੱਗੂ ਪੁੱਤਰ ਬਲਵੀਰ ਸਿੰਘ ਵਾਸੀ ਪੱਕੀ ਟਿੱਬੀ ਥਾਣਾ ਕੰਵਰਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਤੋਂ ਮਾਰੂ ਹਥਿਆਰ ਬਰਾਮਦ ਕੀਤੇ ਸਨ। ਇਸ ਮਾਮਲੇ ’ਚ ਪੁਲਸ ਨੇ ਦਿਲਪ੍ਰੀਤ ਬਾਬਾ ਨੂੰ ਵੀ ਨਾਮਜ਼ਦ ਕੀਤਾ ਸੀ।
 


author

Babita

Content Editor

Related News