ਗੈਂਗਸਟਰ ਦਿਲਪ੍ਰੀਤ ਬਾਬਾ ਅਦਾਲਤ ''ਚ ਪੇਸ਼ , 4 ਸਤੰਬਰ ਤੱਕ ਜੁਡੀਸ਼ੀਅਲ ਰਿਮਾਂਡ ''ਤੇ

08/21/2018 12:50:23 PM

ਸ੍ਰੀ ਅਨੰਦਪੁਰ ਸਾਹਿਬ (ਦਲਜੀਤ)— ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨੂੰ ਸੋਮਵਾਰ ਪੁਲਸ ਰਿਮਾਂਡ ਖਤਮ ਹੋਣ ਉਪਰੰਤ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸ੍ਰੀ ਅਨੰਦਪੁਰ ਸਾਹਿਬ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਵੱਲੋਂ ਉਸ ਨੂੰ 4 ਸਤੰਬਰ ਤੱਕ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ਗਿਆ। 

PunjabKesari

ਦਿਲਪ੍ਰੀਤ ਸਿੰਘ ਬਾਬਾ ਦੇ ਵਕੀਲ ਅਤੇ ਸਰਕਾਰੀ ਵਕੀਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੂਰਪੁਰ ਬੇਦੀ ਥਾਣੇ 'ਚ ਦਰਜ ਹੋਏ ਕਤਲ ਕੇਸ ਮਾਮਲੇ ਸਬੰਧੀ ਸੋਮਵਾਰ ਪੁਲਸ ਵੱਲੋਂ ਦਿਲਪ੍ਰੀਤ ਬਾਬਾ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਅਤੇ ਅੱਜ ਤੱਕ ਪੁਲਸ ਰਿਮਾਂਡ ਹੋਣ ਅਤੇ ਪੁਲਸ ਵੱਲੋਂ ਅੱਗੋਂ ਪੁਲਸ ਰਿਮਾਂਡ ਦੀ ਮੰਗ ਨਾ ਕਰਨ ਅਤੇ ਪੀ. ਜੀ. ਆਈ. ਚੰਡੀਗੜ੍ਹ ਵਿਖੇ ਉਸ ਦੀ ਲੱਤ ਦੇ ਹੋਣ ਵਾਲੇ ਆਪਰੇਸ਼ਨ ਨੂੰ ਦੇਖਦਿਆਂ ਅਦਾਲਤ ਵੱਲੋਂ ਉਸ ਨੂੰ 4 ਸਤੰਬਰ ਤੱਕ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ ਗਿਆ ਹੈ। ਦੱਸਣਯੋਗ ਹੈ ਕਿ ਪਿਛਲੀਆਂ ਪੇਸ਼ੀਆਂ ਦੀ ਤਰ੍ਹਾਂ ਸੋਮਵਾਰ ਵੀ ਪੁਲਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ ਅਤੇ ਪੱਤਰਕਾਰਾਂ ਨੂੰ ਵੀ ਦਿਲਪ੍ਰੀਤ ਬਾਬਾ ਦੇ ਕੋਲ ਨਹੀਂ ਜਾਣ ਦਿੱਤਾ ਗਿਆ ।


Related News